ਪੰਜਾਬ ਦੇ ਵਿਧਾਇਕਾਂ ਨੂੰ ਜਲਦ ਮਿਲ ਸਕਦੈ ਨਵੀਆਂ ''ਇਨੋਵਾ ਗੱਡੀਆਂ'' ਦਾ ਤੋਹਫ਼ਾ
Saturday, Sep 25, 2021 - 03:10 PM (IST)
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਤਖ਼ਤਾ ਪਲਟ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੀ ਨਵੀਂ ਟੀਮ ਐਤਵਾਰ ਸ਼ਾਮ ਸਾਢੇ 4 ਵਜੇ ਸਹੁੰ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨਵੀਂ ਕੈਬਨਿਟ ਦੇ ਵਿਸਥਾਰ ਮਗਰੋਂ ਵਿਧਾਇਕਾਂ ਨੂੰ ਨਵੀਆਂ ਇਨੋਵਾ ਗੱਡੀਆਂ ਦਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿੱਤ ਮਹਿਕਮੇ ਵੱਲੋਂ ਇਨ੍ਹਾਂ ਗੱਡੀਆਂ ਦੀ ਖ਼ਰੀਦ ਨੁੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਦੇਵੇਗੀ ਰਾਹਤ, ਨੋਟੀਫਿਕੇਸ਼ਨ ਜਾਰੀ
ਇਸ ਤੋਂ ਪਹਿਲਾਂ ਟਰਾਂਸਪੋਰਟ ਮਹਿਕਮੇ ਨੇ ਵਿੱਤ ਮਹਿਕਮੋ ਤੋਂ 4.27 ਕਰੋੜ ਦੇ ਫੰਡ ਮੰਗੇ ਸਨ ਪਰ ਵਿੱਤ ਮਹਿਕਮੇ ਨੇ ਇਨਕਾਰ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਹੁਣ ਵਿੱਤ ਮਹਿਕਮੇ ਵੱਲੋਂ ਗੱਡੀਆਂ ਖ਼ਰੀਦਣ ਲਈ ਫੰਡ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ 'ਚ 22 ਦੇ ਕਰੀਬ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਇਨੋਵਾ ਗੱਡੀਆਂ ਦਿੱਤੀਆਂ ਗਈਆਂ ਸਨ।
ਉਸ ਵੇਲੇ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੰਘ ਸਿੱਧੂ ਦੀ ਸਿਆਸੀ ਲੜਾਈ ਜਾਰੀ ਸੀ। ਮੰਨਿਆ ਜਾ ਰਿਹਾ ਸੀ ਕਿ ਕੈਪਟਨ ਨੇ ਆਪਣੇ ਕਰੀਬੀਆਂ ਨੂੰ ਗੱਡੀਆਂ ਅਲਾਟ ਕਰਾ ਦਿੱਤੀਆਂ ਸਨ। ਇਸ ਤੋਂ ਬਾਅਦ ਨਵਜੋਤ ਸਿੱਧੂ ਦੇ ਧੜੇ ਨਾਲ ਜੁੜੇ ਵਿਧਾਇਕਾਂ ਨੇ ਵੀ ਗੱਡੀਆਂ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਕਾਂਸਟੇਬਲ ਦੀ ਭਰਤੀ ਲਈ ਵੱਡੀ ਗਿਣਤੀ 'ਚ ਪੇਪਰ ਦੇਣ ਪੁੱਜੇ ਨੌਜਵਾਨ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿੱਤ ਵਿਭਾਗ ਨੇ ਸ਼ਰਤ 'ਤੇ ਇਨ੍ਹਾਂ ਨਵੀਆਂ ਗੱਡੀਆਂ ਦੀ ਖ਼ਰੀਦ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 2021-22 ਲਈ ਗੱਡੀਆਂ ਦੀ ਖ਼ਰੀਦ ਲਈ 5 ਕਰੋੜ ਦੇ ਫੰਡ ਰੱਖੇ ਗਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ