ਪੰਜਾਬ ਵਿਧਾਨ ਸਭਾ 'ਚ ਨਵੇਂ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਸ਼ੁਰੂ, CM ਮਾਨ ਵੀ ਮੌਜੂਦ

Tuesday, Feb 14, 2023 - 12:19 PM (IST)

ਪੰਜਾਬ ਵਿਧਾਨ ਸਭਾ 'ਚ ਨਵੇਂ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਸ਼ੁਰੂ, CM ਮਾਨ ਵੀ ਮੌਜੂਦ

ਚੰਡੀਗੜ੍ਹ : ਪੰਜਾਬ ਦੇ ਨਵੇਂ ਵਿਧਾਇਕਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਵਿਧਾਨ ਸਭਾ 'ਚ ਸ਼ੁਰੂ ਹੋ ਚੁੱਕਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜੇ ਹੋਏ ਹਨ। ਇਹ ਪ੍ਰੋਗਰਾਮ 2 ਦਿਨਾਂ ਤੱਕ ਚੱਲੇਗਾ, ਜਿਸ 'ਚ ਨਵੇਂ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ 'ਚ ਵੀ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਚਿੰਤਾ ਭਰੀ ਖ਼ਬਰ : ਡੂੰਘੇ ਸੰਕਟ 'ਚ ਪੈ ਸਕਦੇ ਨੇ ਪੰਜਾਬ ਵਾਸੀ, ਮਾਨ ਸਰਕਾਰ ਨੇ ਵਧਾ ਦਿੱਤੀ ਸਰਗਰਮੀ

ਉਨ੍ਹਾਂ ਕਿਹਾ ਕਿ ਵਿਧਾਇਕ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਲੈਣ। ਸਪੀਕਰ ਸੰਧਵਾ ਨੇ ਕਿਹਾ ਕਿ ਉਹ ਵੀ ਵਿਧਾਇਕਾਂ ਦੇ ਨਾਲ ਵਿਧਾਨ ਸਭਾ ਅੰਦਰ ਹਰ ਕੰਮ ਦੀ ਟ੍ਰੇਨਿੰਗ ਲੈਣਗੇ ਅਤੇ ਕਿਸੇ ਤਰ੍ਹਾਂ ਦਾ ਕੋਈ ਸੰਕੋਚ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਲੋਕਾਂ ਦੀਆਂ ਉਮੀਦਾਂ 'ਤੇ ਖ਼ਰੇ ਉਤਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਦੁਪਹਿਰ ਦੇ ਭੋਜਨ ਤੋਂ ਬਾਅਦ ਸਾਰੇ ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਮੋਹਾਲੀ 'ਚ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਵਧਾਈ ਗਈ ਸੁਰੱਖਿਆ, 7 ਬੁਲੇਟ ਪਰੂਫ਼ ਟਰੈਕਟਰ ਕੀਤੇ ਤਾਇਨਾਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News