ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! Emergency ਹਾਲਾਤ ''ਚ...
Friday, Aug 22, 2025 - 02:28 PM (IST)

ਜਲੰਧਰ/ਲੁਧਿਆਣਾ (ਵੈੱਬ ਡੈਸਕ): ਪੰਜਾਬ 'ਚ ਅੱਜ ਅਚਾਨਕ ਲੋਕਾਂ ਦੇ ਫ਼ੋਨ ਖੜਕਣ ਲੱਗ ਪਏ। ਦਰਅਸਲ, ਮੌਸਮ ਵਿਚ ਆ ਰਹੀ ਤਬਦੀਲੀ ਕਾਰਨ ਬਹੁਤੇ ਪੰਜਾਬ ਵਾਸੀਆਂ ਦੇ ਫ਼ੋਨ 'ਤੇ ਮੈਸੇਜ ਆਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਭਾਰੀ ਮੀਂਹ ਸਬੰਧੀ ਸੁਚੇਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਗੁਰੂਘਰ 'ਚ ਔਰਤ ਦੀ ਸ਼ਰਮਨਾਕ ਕਰਤੂਤ! ਗੁਰੂ ਸਾਹਿਬ ਦੀ ਹਜ਼ੂਰੀ 'ਚ ਹੋਈ ਨਿਰ-ਵਸਤਰ, ਵਜ੍ਹਾ ਜਾਣ ਉੱਡਣਗੇ ਹੋਸ਼
National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਟੀ) ਵੱਲੋਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਹਵਾਲੇ ਨਾਲ ਭੇਜੇ ਗਏ ਇਨ੍ਹਾਂ ਮੈਸੇਜ਼ਿਸ 'ਚ ਅਗਲੇ 24 ਘੰਟਿਆਂ ਵਿਚ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਸੁਨੇਹਿਆਂ ਮੁਤਾਬਕ ਇਸ ਦੌਰਾਨ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਰੂਪਨਗਰ ਤੇ ਐੱਸ. ਬੀ. ਐੱਸ. ਨਗਰ ਦੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਸਬੰਧੀ ਸੁਚੇਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਐਮਰਜੈਂਸੀ ਹਾਲਾਤ ਵਿਚ 112 'ਤੇ ਫ਼ੋਨ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ
ਇੱਥੇ ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਨੇ ਪਹਿਲਾਂ ਹੀ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਹੋਈ ਹੈ। ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਕਈ ਇਲਾਕਿਆਂ ਵਿਚ ਹੋਈ ਬਰਸਾਤ ਕਾਰਨ ਸੂਬੇ ਦੇ ਕਈ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਵੀ ਝੱਲਣੀ ਪੈ ਰਹੀ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਵੀ ਲੋਕਾਂ ਦੀ ਮਦਦ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8