ਪੰਜਾਬ 'ਚ ਫਿਰ ਚੱਲੀਆਂ ਗੋਲੀਆਂ, ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ
Thursday, Nov 26, 2026 - 11:15 AM (IST)
ਮੋਗਾ (ਗੋਪੀ, ਕਸ਼ਿਸ਼) : ਮੋਗਾ ਸ਼ਹਿਰ ਦੀ ਟਾਂਗੇ ਵਾਲੀ ਗਲੀ ਵਿਚ ਬੀਤੀ ਦੇਰ ਰਾਤ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ 70 ਸਾਲਾ ਬਜ਼ੁਰਗ ਕੁਲਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰ ਵੱਲੋਂ ਬਜ਼ੁਰਗ ਦੇ ਪੇਟ ਵਿਚ ਗੋਲੀ ਮਾਰੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਪੁੱਤਰ ਹੈਪੀ ’ਤੇ ਹੀ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਹੈਪੀ ਨਸ਼ੇ ਦਾ ਆਦੀ ਸੀ ਅਤੇ ਅਕਸਰ ਆਪਣੇ ਪਿਤਾ ਕੁਲਦੀਪ ਸਿੰਘ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ। ਇਸੇ ਕਾਰਨ ਪਰਿਵਾਰ ਵੱਲੋਂ ਪੁੱਤਰ ’ਤੇ ਕਤਲ ਵਿਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਗਿਆ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਆ ਰਹੀ ਬੱਸ ਨਾਲ ਸਰਹਿੰਦ ਨੇੜੇ ਵੱਡਾ ਹਾਦਸਾ, ਇਕ ਦੀ ਮੌਤ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਕਤਲ ਦੇ ਅਸਲ ਕਾਰਨਾਂ ਅਤੇ ਵਾਰਦਾਤ ਵਿਚ ਸ਼ਾਮਲ ਵਿਅਕਤੀ ਦੀ ਭੂਮਿਕਾ ਬਾਰੇ ਪੁਲਸ ਜਾਂਚ ਤੋਂ ਬਾਅਦ ਹੀ ਖੁਲਾਸਾ ਹੋ ਸਕੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
