Momos ਦੀ ਰੇਹੜੀ ਤੋਂ ਹਸਪਤਾਲ ਪਹੁੰਚਿਆ ਮਾਸੂਮ ਬੱਚਾ! ਪੰਜਾਬ ਤੋਂ ਸਾਹਮਣੇ ਆਇਆ ਹੈਰਾਨੀਜਨਕ ਮਾਮਲਾ

Tuesday, Nov 12, 2024 - 12:22 PM (IST)

Momos ਦੀ ਰੇਹੜੀ ਤੋਂ ਹਸਪਤਾਲ ਪਹੁੰਚਿਆ ਮਾਸੂਮ ਬੱਚਾ! ਪੰਜਾਬ ਤੋਂ ਸਾਹਮਣੇ ਆਇਆ ਹੈਰਾਨੀਜਨਕ ਮਾਮਲਾ

ਲੁਧਿਆਣਾ (ਗਣੇਸ਼): ਲੁਧਿਆਣਾ ਤੋਂ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਠੰਡੇ Momos ਨੂੰ ਲੈ ਕੇ ਇਕ ਸ਼ਖ਼ਸ ਨੇ ਰੇਹੜੀ ਵਾਲੇ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਪਹਿਲਾਂ ਰੇਹੜੀ ਵਾਲੇ ਨਾਲ ਗਾਲੀ-ਗਲੌਚ ਕੀਤੀ ਤੇ ਫ਼ਿਰ ਉਸ ਦੀ ਰੇਹੜੀ ਹੀ ਪਲਟ ਦਿੱਤੀ। ਇਸ ਨਾਲ ਗਰਮ-ਗਰਮ ਤੇਲ ਰੇਹੜੀ ਵਾਲੇ ਦੇ 5 ਮਹੀਨਿਆਂ ਦੇ ਮਾਸੂਮ ਬੱਚੇ 'ਤੇ ਪੈ ਗਿਆ ਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਸਵੇਰ-ਸ਼ਾਮ ਦਾ ਸ਼ਡੀਊਲ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੁਭਮ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਗੋਸਗੜ੍ਹ ਦੇ ਹਾਈਵੇਅ 'ਤੇ Momos ਦੀ ਰੇਹੜੀ ਲਗਾਉਂਦਾ ਹੈ। ਬੀਤੇ ਦਿਨੀਂ ਇਕ ਸ਼ਖ਼ਸ ਨੇ ਉਸ ਦੀ ਰੇਹੜੀ 'ਤੇ ਆ ਕੇ ਇਹ ਕਹਿ ਕੇ ਹੰਗਾਮਾ ਕਰ ਦਿੱਤਾ ਕਿ ਉਸ ਨੂੰ ਦਿੱਤੇ ਗਏ Momos ਠੰਡੇ ਸਨ। ਉਕਤ ਵਿਅਕਤੀ ਨੇ ਪਹਿਲਾਂ ਉਸ ਨਾਲ ਗਾਲੀ-ਗਲੌਚ ਕੀਤੀ ਤੇ ਫ਼ਿਰ ਉਸ ਦੀ ਰੇਹੜੀ ਨੂੰ ਪਲਟ ਦਿੱਤਾ। ਸ਼ੁਭਮ ਨੇ ਦੱਸਿਆ ਕਿ ਇਸ ਦੌਰਾਨ ਗਰਮ-ਗਰਮ ਤੇਲ ਉਸ ਦੇ 5 ਮਹੀਨਿਆਂ ਦੇ ਬੱਚੇ 'ਤੇ ਪੈ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ PRTC ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ

ਪੀੜਤ ਬੱਚੇ ਨੂੰ ਜ਼ਖ਼ਮੀ ਹਾਲਤ ਵਿਚ ਲੁਧਿਆਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਹੈ। ਬੱਚੇ ਦੇ ਮਾਪਿਆਂ ਨੇ ਪੁਲਸ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News