ਝੋਨੇ ਦੇ ਸੀਜ਼ਨ ਵੱਲ ਵਧਿਆ ਪੰਜਾਬ ਪਰ ਸੂਬਾ ਕਰ ਰਿਹੈ ਮੰਤਰੀ ਮੰਡਲ ਦੀ ਉਡੀਕ : ਬਾਦਲ
Thursday, Sep 23, 2021 - 09:50 PM (IST)
ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਵਾਰ ਫਿਰ ਕਾਂਗਰਸ ਪਾਰਟੀ ਦੀ ਕਾਰਗੁਜਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਵੱਲੋਂ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਕਾਗਰਸ ਪਾਰਟੀ ਪੰਜਾਬ ਦੇ ਮਸਲਿਆਂ ਨੂੰ ਅਣਗੌਲਿਆਂ ਕਰ ਕੁਰਸੀ ਦੀ ਜੰਗ 'ਚ ਉਲਝੀ ਪਈ ਹੈ। ਇਨ੍ਹਾਂ ਨੂੰ ਲੋਕ ਮਸਲਿਆਂ ਦਾ ਕੋਈ ਖਿਆਲ ਨਹੀਂ।
ਇਹ ਵੀ ਪੜ੍ਹੋ- ਮੁੱਖ ਮੰਤਰੀ ਨੇ ਆਪਣਾ ਸੁਰੱਖਿਆ ਘੇਰਾ ਘਟਾਉਣ ਦਾ ਐਲਾਨ ਕਰਕੇ VIP ਕਲਚਰ ਦੇ ਖਾਤਮੇ ਦਾ ਬੰਨ੍ਹਿਆ ਮੁੱਢ
ਬਾਦਲ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਜਿੱਥੇ ਇੱਕ ਪਾਸੇ ਪੰਜਾਬ ਆਪਣੇ ਅਤਿ ਮਹੱਤਵਪੂਰਨ ਝੋਨੇ ਦੇ ਸੀਜ਼ਨ ਵੱਲ ਵਧ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਕੋਰੋਨਾ ਮਹਾਮਾਰੀ, ਬੇਰੁਜ਼ਗਾਰੀ, ਘੁਟਾਲਿਆਂ ਅਤੇ ਵਿਆਪਕ ਭ੍ਰਿਸ਼ਟਾਚਾਰ ਦੇ ਮਾਰੂ ਅਸਰ ਨਾਲ ਵੀ ਜੱਦੋ-ਜਹਿਦ ਕਰ ਰਿਹਾ ਹੈ।
ਇਹ ਵੀ ਪੜ੍ਹੋ- ਗੁਲਾਬੀ ਸੁੰਡੀ ਦੇ ਹਮਲੇ 'ਚ ਨੁਕਸਾਨ ਦਾ ਪਤਾ ਲਗਾਉਣ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ
ਇਸੇ ਦੌਰਾਨ ਕਾਂਗਰਸ ਸਰਕਾਰ ਨੇ ਸੂਬੇ ਨੂੰ ਮੰਤਰੀ ਮੰਡਲ ਦੀ ਉਡੀਕ 'ਤੇ ਲਗਾ ਰੱਖਿਆ ਹੈ, ਕਿਉਂ ਕਿ ਉਨ੍ਹਾਂ ਨੂੰ ਹਾਲੇ ਦਿੱਲੀ ਤੋਂ ਫ਼ਰਮਾਨ ਜਾਰੀ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਅਤੇ ਸੂਬਾਵਾਸੀਆਂ ਨੂੰ ਦਰਕਿਨਾਰ ਕਰਨ ਵਾਲੀ ਇਸ ਕਾਂਗਰਸ ਸਰਕਾਰ ਨੂੰ ਪੰਜਾਬ ਕਦੇ ਮੁਆਫ਼ ਨਹੀਂ ਕਰੇਗਾ।