ਪੰਜਾਬ ਦੇ ਸੰਸਦ ਮੈਂਬਰਾਂ ਦਾ ਜੰਤਰ-ਮੰਤਰ 'ਤੇ ਪ੍ਰਦਰਸ਼ਨ, ਸੰਸਦ ਦਾ ਇਜਲਾਸ ਸੱਦਣ ਦੀ ਮੰਗ
Monday, Dec 07, 2020 - 12:37 PM (IST)
ਨਵੀਂ ਦਿੱਲੀ/ਚੰਡੀਗੜ੍ਹ : ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸੋਮਵਾਰ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਮਹਾਰਾਣੀ ਪਰਨੀਤ ਕੌਰ ਅਤੇ ਬਾਕੀ ਮੌਜੂਦ ਸਨ।
ਪ੍ਰਦਰਸ਼ਨ ਕਰਦਿਆਂ ਸੰਸਦ ਮੈਂਬਰਾਂ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਬੁਲਾਉਣ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ।
ਮਨੀਸ਼ ਤਿਵਾੜੀ ਨੇ ਕਿਹਾ ਕਿ ਇਜਲਾਸ 'ਚ ਕਿਸਾਨ ਵਿਰੋਧੀ ਕਾਨੂੰਨਾਂ 'ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਇਜਲਾਸ ਨੂੰ ਟਾਲ ਰਹੀ ਹੈ, ਜੋ ਕਿ ਲੋਕਤੰਤਰ ਦੇ ਖ਼ਿਲਾਫ਼ ਹੈ।
ਦੱਸ ਦੇਈਏ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨ ਦਿੱਲੀ 'ਚ ਡਟੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਹ ਵਾਪਸ ਨਹੀਂ ਜਾਣਗੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਇੰਝ ਹੀ ਜਾਰੀ ਰਹੇਗਾ।
ਨੋਟ : ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ