ਪੰਜਾਬ ਦੇ ਸੰਸਦ ਮੈਂਬਰਾਂ ਦਾ ਜੰਤਰ-ਮੰਤਰ 'ਤੇ ਪ੍ਰਦਰਸ਼ਨ, ਸੰਸਦ ਦਾ ਇਜਲਾਸ ਸੱਦਣ ਦੀ ਮੰਗ

12/07/2020 12:37:58 PM

ਨਵੀਂ ਦਿੱਲੀ/ਚੰਡੀਗੜ੍ਹ : ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸੋਮਵਾਰ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਮਹਾਰਾਣੀ ਪਰਨੀਤ ਕੌਰ ਅਤੇ ਬਾਕੀ ਮੌਜੂਦ ਸਨ।

ਇਹ ਵੀ ਪੜ੍ਹੋ : ASI ਨੂੰ ਇਤਰਾਜ਼ਯੋਗ ਹਾਲਤ 'ਚ ਫੜ੍ਹਨ ਵਾਲੇ ਹੌਲਦਾਰ ਨਾਲ ਹੋਇਆ ਧੱਕਾ, ਦੁਖ਼ੀ ਹੋਏ ਨੇ ਚੁੱਕਿਆ ਵੱਡਾ ਕਦਮ

ਪ੍ਰਦਰਸ਼ਨ ਕਰਦਿਆਂ ਸੰਸਦ ਮੈਂਬਰਾਂ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਬੁਲਾਉਣ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਵਿਸ਼ੇਸ਼ ਇਜਲਾਸ ਤੋਂ ਕਿਸਾਨਾਂ ਦੇ ਦਿੱਲੀ ਅੰਦੋਲਨ ਤੱਕ 'ਨਵਜੋਤ' ਸਿੱਧੂ ਸਰਗਰਮ, ਰੌਚਕ ਸ਼ਾਇਰੀ ਨਾਲ ਭਰ ਰਹੇ ਹੌਂਸਲਾ

ਮਨੀਸ਼ ਤਿਵਾੜੀ ਨੇ ਕਿਹਾ ਕਿ ਇਜਲਾਸ 'ਚ ਕਿਸਾਨ ਵਿਰੋਧੀ ਕਾਨੂੰਨਾਂ 'ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਇਜਲਾਸ ਨੂੰ ਟਾਲ ਰਹੀ ਹੈ, ਜੋ ਕਿ ਲੋਕਤੰਤਰ ਦੇ ਖ਼ਿਲਾਫ਼ ਹੈ।

ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ ਕਰਦਿਆਂ ਮਾਮੀ-ਭਾਣਜੇ ਨੇ ਬਣਾਏ ਸਰੀਰਕ ਸਬੰਧ, ਰਿਸ਼ਤੇਦਾਰਾਂ ਤੱਕ ਪੁੱਜੀਆਂ ਅਸ਼ਲੀਲ ਤਸਵੀਰਾਂ

ਦੱਸ ਦੇਈਏ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨ ਦਿੱਲੀ 'ਚ ਡਟੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਹ ਵਾਪਸ ਨਹੀਂ ਜਾਣਗੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਇੰਝ ਹੀ ਜਾਰੀ ਰਹੇਗਾ।

ਨੋਟ : ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ

Babita

This news is Content Editor Babita