ਪੰਜਾਬ ''ਚ 5 ਨਿਗਮਾਂ ਦੀਆਂ ਚੋਣਾਂ ਬਾਰੇ ਅਹਿਮ ਖ਼ਬਰ, ਜਾਰੀ ਹੋਈ ਇਹ ਸਮਾਂ-ਸਾਰਣੀ

10/16/2023 5:25:45 PM

ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਿਨ੍ਹਾਂ 5 ਨਗਰ ਨਿਗਮਾਂ 'ਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਉਨ੍ਹਾਂ ਦੀ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ 5 ਅਕਤੂਬਰ, 2023 ਨੂੰ ਜਾਰੀ ਕੀਤਾ ਗਿਆ ਸੀ। ਇਸ ਅਨੁਸਾਰ ਪੰਜ ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ) ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਨਵੀਨਤਮ ਵਾਰਡਬੰਦੀ ਅਨੁਸਾਰ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ, ਜੋ ਹੇਠ ਲਿਖੇ ਅਨੁਸਾਰ ਹੈ-

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਮਗਰੋਂ ਨਵਾਂ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਰਹੇਗਾ ਮੌਸਮ
ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਪ੍ਰੋਗਰਾਮ
1. ਵੋਟਰ ਸੂਚੀਆਂ ਤਿਆਰੀ ਕਰਨ ਦੀ ਮਿਤੀ-19-10-2023 ਤੱਕ
2. ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨ ਦੀ ਮਿਤੀ-21-10-2023 ਤੱਕ
3. ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ-31-10-2023

ਇਹ ਵੀ ਪੜ੍ਹੋ : ਲੁਧਿਆਣਾ ਵਿਖੇ ਰਾਮ ਲੀਲਾ 'ਚ ਪਿਆ ਰੌਲਾ, ਮੁੰਡਿਆਂ ਨੇ ਧੂਹ-ਧੂਹ ਕੁੱਟੇ ਕਲਾਕਾਰ, ਖ਼ੁਦ ਹੀ ਦੇਖ ਲਓ ਤਸਵੀਰਾਂ
4. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ-08-11-2023 ਤੱਕ
5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ-10-11-2023
ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਮਾਂ-ਸਾਰਣੀ ਤਹਿਤ ਨਿਰਧਾਰਤ ਸਮੇਂ ਦੌਰਾਨ ਸਬੰਧਤ ਈ. ਆਰ. ਓ. ਕੋਲ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News