ਨਾਗਾਲੈਂਡ ਦੇ ਨੌਜਵਾਨ ਨੇ ਲੁਧਿਆਣੇ ਆ ਕੇ ਕੀਤੀ ਖ਼ੁਦਕੁਸ਼ੀ! ਹੱਥ ਦੀਆਂ ਨਸਾਂ ਕੱਟਣ ਮਗਰੋਂ ਲੈ ਲਿਆ ਫਾਹਾ
Saturday, Oct 11, 2025 - 12:16 PM (IST)

ਲੁਧਿਆਣਾ (ਰਾਜ)- ਲੱਕੜ ਬਾਜ਼ਾਰ ਚੌਕ ਸਥਿਤ ਹੋਟਲ ਕੱਕੜ ’ਚ ਵੀਰਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਨੌਜਵਾਨ ਦੀ ਲਾਸ਼ ਕਮਰੇ ਦੇ ਅੰਦਰ ਫਾਹੇ ’ਤੇ ਲਮਕਦੀ ਮਿਲੀ। ਮ੍ਰਿਤਕ ਦੀ ਪਛਾਣ ਨਾਗਾਲੈਂਡ ਨਿਵਾਸੀ ਹੂਟੋਵੀ ਸੀਮਾ ਵਜੋਂ ਹੋਈ ਹੈ, ਜੋ 2 ਦਿਨ ਪਹਿਲਾਂ ਹੀ ਲੁਧਿਆਣਾ ਪੁੱਜਾ ਸੀ। ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਨੌਜਵਾਨ ਨੇ ਪਹਿਲਾਂ ਹੱਥ ਦੀਆਂ ਨਸਾਂ ਕੱਟੀਆਂ ਅਤੇ ਫਿਰ ਫਾਹਾ ਲੈ ਕੇ ਆਪਣੀ ਜੀਵਨ ਲ੍ਹੀਲਾ ਖਤਮ ਕਰ ਲਈ।
ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੱਧੂ ਦੀ ਵਾਪਸੀ ਨੂੰ ਲੈ ਕੇ ਭੱਖਣ ਲੱਗੀ ਸਿਆਸਤ! CM ਮਾਨ ਨੇ ਆਖ਼ ਦਿੱਤੀ ਇਹ ਗੱਲ
ਜਾਣਕਾਰੀ ਮੁਤਾਬਕ ਹੂਟੋਵੀ ਕਸ਼ਮੀਰ ਦੇ ਇਕ ਹੋਟਲ ’ਚ ਕੰਮ ਕਰਦਾ ਸੀ। ਉਥੋਂ ਨੌਕਰੀ ਛੱਡਣ ਤੋਂ ਬਾਅਦ ਉਹ ਨਾਗਾਲੈਂਡ ਪਰਤਣ ਦੇ ਰਸਤੇ ਲੁਧਿਆਣਾ ਪੁੱਜਾ ਅਤੇ ਹੋਟਲ ਕੱਕੜ ’ਚ ਠਹਿਰ ਗਿਆ। ਬੁੱਧਵਾਰ ਨੂੰ ਉਹ ਪੂਰਾ ਦਿਨ ਕਮਰੇ ਤੋਂ ਬਾਹਰ ਨਹੀਂ ਨਿਕਲਿਆ। ਇਥੋਂ ਤੱਕ ਕਿ ਖਾਣ-ਪੀਣ ਲਈ ਵੀ ਕੁਝ ਆਰਡਰ ਨਹੀਂ ਕੀਤਾ। ਜਦੋਂ ਵੀਰਵਾਰ ਨੂੰ ਵੀ ਦਰਵਾਜ਼ਾ ਨਾ ਖੁੱਲ੍ਹਾ ਤਾਂ ਹੋਟਲ ਸਟਾਫ ਨੂੰ ਸ਼ੱਕ ਹੋਇਆ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਸੂਚਨਾ ਦਿੱਤੀ ਅਤੇ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰ ਦਾ ਨਜ਼ਾਰਾ ਦੇਖ ਕੇ ਸਭ ਦੇ ਹੋਸ਼ ਉੱਡ ਗਏ। ਨੌਜਵਾਨ ਫਾਹੇ ਨਾਲ ਲਮਕ ਰਿਹਾ ਸੀ ਅਤੇ ਫਰਸ਼ ’ਤੇ ਖੂਨ ਡੁੱਲ੍ਹਿਆ ਹੋਇਆ ਸੀ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ ’ਤੇ ਪੁੱਜੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਜਾਂਚ ਅਧਿਕਾਰੀ ਸਬ-ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਮੋਬਾਈਲ ਫੋਨ ਤੋਂ ਕਈ ਵੀਡੀਓ ਮਿਲੀਆਂ ਹਨ, ਜਿਨ੍ਹਾਂ ਤੋਂ ਸ਼ੱਕ ਹੈ ਕਿ ਉਹ ਨਸ਼ਾ ਕਰਦਾ ਸੀ। ਪੁਲਸ ਹੁਣ ਹੋਟਲ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ, ਤਾਂ ਕਿ ਬੀਤੇ 2 ਦਿਨਾਂ ਦੀਆਂ ਉਸ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਜਾ ਸਕੇ। ਪੁਲਸ ਨੇ ਨੌਜਵਾਨ ਦੀ ਜੇਬ ’ਚੋਂ ਮਿਲਿਆ ਆਧਾਰ ਕਾਰਡ ਦੇਖ ਕੇ ਉਸ ਦੇ ਪਰਿਵਾਰ ਵਾਲਿਆਂ ਨਾਲ ਸੰਪਰਕ ਕੀਤਾ ਹੈ। ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਲੁਧਿਆਣਾ ਪੁੱਜਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਹਾਲ ਦੀ ਘੜੀ ਪੁਲਸ ਇਸ ਗੱਲ ਦੀ ਜਾਂਚ ’ਚ ਜੁਟੀ ਹੋਈ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕਿਉਂ ਕੀਤੀ। ਕੀ ਨਸ਼ੇ ਦੀ ਲਤ, ਆਰਥਿਕ ਪ੍ਰੇਸ਼ਾਨੀ ਜਾਂ ਕਿਸੇ ਹੋਰ ਕਾਰਨ ਨੇ ਉਸ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8