ਪੰਜਾਬ ਨੰਬਰਦਾਰ ਯੂਨੀਅਨ ਨੇ ਕੈਪਟਨ ਸਰਕਾਰ ਨੂੰ 10 ਅਗਸਤ ਤੱਕ ਦਾ ਦਿੱਤਾ ਅਲਟੀਮੇਟਮ

07/21/2021 11:48:27 AM

ਜਲੰਧਰ (ਮਹੇਸ਼)— ਪੰਜਾਬ ਨੰਬਰਦਾਰ ਯੂਨੀਅਨ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ 10 ਅਗਸਤ ਤੱਕ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਇਸ ਦੌਰਾਨ ਉਨ੍ਹਾਂ ਦੀਆਂ ਮੁੱਖ ਜਾਇਜ਼ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਪੰਜਾਬ ਦਾ ਸਮੁੱਚਾ ਨੰਬਰਦਾਰ ਭਾਈਚਾਰਾ ਤਿੱਖਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਵੇਗਾ।

ਇਹ ਵੀ ਪੜ੍ਹੋ: ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਗਿਲਜ਼ੀਆਂ ਨੇ ਕੈਪਟਨ ਬਾਰੇ ਆਖੀ ਵੱਡੀ ਗੱਲ

ਇਹ ਜਾਣਕਾਰੀ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ (ਸਰਹਾਲੀ) ਨੇ ਮੰਗਲਵਾਰ ਜੰਡਿਆਲਾ ਦੇ ਪ੍ਰੀਤ ਪੈਲੇਸ ਵਿਚ ਪੰਜਾਬ ਬਾਡੀ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਿੱਤੀ। ਇਸ ਤੋਂ ਪਹਿਲਾਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਖੱਟੜਾ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਨੰਨਹੇੜਾ ਅਤੇ ਪ੍ਰੈੱਸ ਸਕੱਤਰ ਪੰਜਾਬ ਸ਼ਿੰਗਾਰਾ ਸਿੰਘ ਸਮਰਾ ਵੱਲੋਂ ਆਏ ਹੋਏ ਸਾਰੇ ਨੰਬਰਦਾਰਾਂ ਭਰਾਵਾਂ ਦਾ ਨਿੱਘਾ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਪੰਜਾਬ ਪ੍ਰਧਾਨ ਸਮਰਾ ਨੇ ਕਿਹਾ ਕਿ ਨੰਬਰਦਾਰੀ ਜੱਦੀਪੁਸ਼ਤੀ ਕਰਨ, ਮੁਫ਼ਤ ਬੱਸ ਪਾਸ ਦੇਣ, ਟੋਲ ਪਲਾਜ਼ਾ ਮੁਫ਼ਤ ਕਰਨ, ਮਾਣ ਭੱਤਾ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਸਰਕਾਰੀ ਕਮੇਟੀਆਂ ਵਿਚ ਨੋਟੀਫਿਕੇਸ਼ਨ ਦੇ ਅਨੁਸਾਰ ਨੁਮਾਇੰਦਗੀ ਦੇਣ ਅਤੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿਚ ਕਮਰੇ ਦੇਣ ਸਬੰਧੀ ਯੂਨੀਅਨ ਵੱਲੋਂ ਚਿਰਾਂ ਤੋਂ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਕੈਪਟਨ ਵੱਲੋਂ ਆਪਣੇ ਧੜੇ ਨੂੰ ਮਜ਼ਬੂਤੀ ਦੇਣ ਦਾ ਕੰਮ ਸ਼ੁਰੂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਦਿੱਤੀਆਂ ਇਨੋਵਾ ਗੱਡੀਆਂ

ਇਸ ਸਬੰਧੀ ਕਈ ਵਾਰ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀਆਂ ਨੂੰ ਮਿਲਿਆ ਵੀ ਜਾ ਚੁੱਕਾ ਹੈ ਅਤੇ ਸਰਕਾਰ ਵੱਲੋਂ ਜਲਦੀ ਹੀ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ ਜਾਂਦਾ ਰਿਹਾ ਹੈ ਪਰ ਅਜੇ ਤੱਕ ਕੁਝ ਵੀ ਨਹੀਂ ਹੋਇਆ ਹੈ, ਜਿਸ ਨੂੰ ਲੈ ਕੇ ਨੰਬਰਦਾਰਾਂ ਵਿਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਵਿਚ ਕੈਪਟਨ ਸਰਕਾਰ ਨੂੰ ਸਬਕ ਸਿਖਾਉਣ ਲਈ ਨੰਬਰਦਾਰ ਪੂਰੀ ਤਰ੍ਹਾਂ ਤਿਆਰ ਬੈਠੇ ਹਨ।

ਇਹ ਵੀ ਪੜ੍ਹੋ: ਬੱਸਾਂ ਜ਼ਰੀਏ ਮਨੀਕਰਨ ਸਾਹਿਬ, ਪਾਉਂਟਾ ਸਾਹਿਬ, ਜਵਾਲਾਜੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਮੀਟਿੰਗ ਵਿਚ ਜਸਪਾਲ ਸਿੰਘ ਲਹਿਰੀ, ਬਲਜਿੰਦਰ ਸਿੰਘ ਕਿੱਲੀ, ਕੁਲਦੀਪ ਸਿੰਘ ਬਰਾੜ, ਜਸਵਿੰਦਰ ਸਿੰਘ ਸਮਰਾ, ਗੁਰਦਰਸ਼ਨ ਸਿੰਘ ਪਟਿਆਲਾ, ਰਸ਼ਪਾਲ ਸਿੰਘ ਤਰਨਤਾਰਨ ਸਾਰੇ ਮੀਤ ਪ੍ਰਧਾਨ, ਅਸ਼ੋਕ ਸੰਧੂ ਜਲੰਧਰ, ਹਰਭਜਨ ਸਿੰਘ ਤਰਨਤਾਰਨ, ਗੁਰਚਰਨ ਸਿੰਘ ਬਰਨਾਲਾ, ਹਰਵੀਰ ਸਿੰਘ ਗੁਰਦਾਸਪੁਰ, ਕੁਲਦੀਪ ਸਿੰਘ ਸੰਗਰੂਰ ਅਤੇ ਬਲਰਾਮ ਸਿੰਘ ਕਪੂਰਥਲਾ, ਕੁਲਦੀਪ ਸਿੰਘ ਫਿਰੋਜ਼ਪੁਰ, ਬਲਵੰਤ ਸਿੰਘ ਜੰਡੀ ਨਵਾਂਸ਼ਹਿਰ, ਗੁਰਨਾਮ ਸਿੰਘ ਤੇ ਵਰਿੰਦਰ ਕੁਮਾਰ ਰੋਪੜ, ਸਿਮਰਜੀਤ ਸਿੰਘ ਫਰੀਦਕੋਟ, ਅੰਮ੍ਰਿਤਪਾਲ ਸਿੰਘ ਮਾਨਸਾ, ਜਸਵੰਤ ਸਿੰਘ ਹੁਸ਼ਿਆਰਪੁਰ ਆਦਿ ਸਾਰੇ ਜ਼ਿਲਾ ਪ੍ਰਧਾਨਾਂ ਤੇ ਚਰਨਜੀਤ ਕਰਤਾਰਪੁਰ, ਦਰਸ਼ਨ ਸਿੰਘ ਮਾਲਵਾ ਵੱਲੋਂ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ ਅਤੇ ਕਿਹਾ ਗਿਆ ਕਿ ਉਹ ਪੰਜਾਬ ਪ੍ਰਧਾਨ ਵੱਲੋਂ ਲਏ ਗਏ ਹਰ ਫੈਸਲੇ ਦਾ ਸਮਰਥਨ ਕਰਨਗੇ। ਧਰਮਿੰਦਰ ਸਿੰਘ ਖੱਟੜਾਂ ਜਨਰਲ ਸਕੱਤਰ ਪੰਜਾਬ ਨੇ ਪ੍ਰੈਸ ਨੂੰ ਮੀਟਿੰਗ ਦੀ ਕਾਰਵਾਈ ਜਾਰੀ ਕੀਤੀ ਗਈ।

ਇਹ ਵੀ ਪੜ੍ਹੋ: ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News