ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਵੱਲੋਂ ਕੈਬਨਿਟ ਮੰਤਰੀ ਸਿੱਧੂ ਤੇ ਕਾਂਗੜ ਨਾਲ ਮੁਲਾਕਾਤ

07/22/2021 1:42:16 PM

ਮੋਹਾਲੀ (ਨਿਆਮੀਆਂ) : ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਪੰਜਾਬ ਪ੍ਰਧਾਨ ਤਰਲੋਚਨ ਸਿੰਘ ਮਾਨ ਦੀ ਰਹਿਨੁਮਾਈ ਹੇਠ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਝਾਮਪੁਰ ਦੀ ਅਗਵਾਈ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲਿਆ। ਵਫ਼ਦ ਨੇ ਇਨ੍ਹਾਂ ਮੰਤਰੀਆਂ ਨੂੰ ਨੰਬਰਦਾਰਾ ਦੀਆਂ ਮੰਗਾਂ ਬਾਰੇ ਮੰਗ ਪੱਤਰ ਦਿੱਤਾ। ਮੰਗ ਪੱਤਰ ਲੈਣ ਉਪਰੰਤ ਦੋਵੇਂ ਹੀ ਮੰਤਰੀਆਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਨੰਬਰਦਾਰਾਂ ਦਾ ਮਾਣ ਭੱਤੇ 'ਚ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਲਦੀ ਹੀ ਪਾਸ ਕੀਤਾ ਜਾਵੇਗਾ ਅਤੇ ਸਰਵਰਾਂ ਨੰਬਰਦਾਰ ਨੂੰ ਹੀ ਪੱਕੇ ਤੌਰ 'ਤੇ ਨੰਬਰਦਾਰ ਬਣਾਉਣ ਵਾਰੇ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਇਸ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੋਂ ਸਮਾਂ ਲੈ ਕੇ ਨੰਬਰਦਾਰ ਯੂਨੀਅਨ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਨੰਬਰਦਾਰਾਂ ਦੀਆਂ ਰਹਿੰਦੀਆਂ ਮੰਗਾਂ ਤੇ ਵਿਚਾਰ ਕਰਕੇ ਉਨ੍ਹਾਂ ਨੂੰ ਵੀ ਅਮਲੀ ਰੂਪ ਵਿਚ ਲਾਗੂ ਕਰਵਾਇਆ ਜਾਵੇਗਾ। ਇਸ ਸਮੇਂ ਨੰਬਰਦਾਰਾ ਦੇ ਵਫ਼ਦ ਨੇ ਦੋਵੇਂ ਮੰਤਰੀਆਂ ਦਾ ਧੰਨਵਾਦ ਕੀਤਾ। ਵਫ਼ਦ ਵਿੱਚ ਹਰਬੰਸ ਸਿੰਘ ਇਸਰਹੇਲ ਜਰਨਲ ਸਕੱਤਰ ਪੰਜਾਬ, ਰਣ ਸਿੰਘ ਮਹਿਲਾਂ ਜਰਨਲ ਸਕੱਤਰ ਪੰਜਾਬ, ਜਰਨੈਲ ਸਿੰਘ ਝਰਮੜੀ ਸੀਨੀਅਰ ਮੀਤ ਪ੍ਰਧਾਨ ਪੰਜਾਬ, ਭਜਨ ਸਿੰਘ ਮੀਰਪੁਰਾਂ ਸੀਨੀਅਰ ਮੀਤ ਪ੍ਰਧਾਨ ਡੇਰਾਬੱਸੀ , ਅਵਤਾਰ ਸਿੰਘ ਜੜੋਤ, ਪੂਰਨ ਸਿੰਘ ਬਲੌਂਗੀ ਅਤੇ ਹੋਰ ਨੰਬਰਦਾਰ ਵੀ ਹਾਜ਼ਰ ਸਨ।
 

Babita

This news is Content Editor Babita