ਮੋਗਾ ਦੇ ਪੰਜਾਬ ਨੈਸ਼ਨਲ ਬੈਂਕ ਵਿਚ ਵੱਡਾ ਕਾਂਡ, ਖਾਤਾਧਾਰਕਾਂ ਦੇ 68, 29, 744 ਰੁਪਏ ਡਕਾਰੇ
Saturday, Nov 09, 2024 - 06:20 PM (IST)
ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ) : ਪੰਜਾਬ ਨੈਸ਼ਨਲ ਬੈਂਕ ਦੇ ਕਲਰਕ ਖ਼ਿਲਾਫ ਟਰਾਂਸਫਰ ਕਰਕੇ ਬੈਂਕ ਦੇ ਖਾਤਾਧਾਰਕਾਂ ਅਤੇ ਬੈਂਕ ਤੋਂ 68,29,744 ਰੁਪਏ ਕਢਵਾਉਣ ਦੇ ਦੋਸ਼ ਹੇਠ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਸਾਊਥ ਦੇ ਸਹਾਇਕ ਐੱਸ. ਐੱਚ. ਓ ਗੁਰਮੇਜ ਸਿੰਘ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਚੌਕ ਸ਼ੇਖਾ ਵਾਲਾ ਕੋਟਕਪੂਰਾ ਰੋਡ ਮੋਗਾ ਦੇ ਬਰਾਂਚ ਮੈਨੇਜਰ ਨਿਸ਼ਾਂਤ ਖੋਸਲਾ ਨੇ ਜ਼ਿਲ੍ਹਾ ਪੁਲਸ ਮੁਖੀ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਸਤਪਾਲ ਸਿੰਘ ਬੈਂਕ ਵਿਚ ਬਤੌਰ ਕਲਰਕ 2014 ਤੋਂ 2024 ਤੱਕ ਬੈਂਕ ਦੇ ਲਗਭਗ 69 ਖਾਤਾ ਧਾਰਕਾਂ ਦੇ ਖਾਤਿਆਂ ਤੋਂ ਵੱਖ-ਵੱਖ ਤਾਰੀਖਾਂ ਨੂੰ ਉਸ ਦੇ ਬੈਂਕ ਅਤੇ ਹੋਰ ਜਾਣ-ਪਛਾਣ ਵਾਲਿਆਂ ਦੇ ਖਾਤਿਆਂ ਵਿਚ ਪੈਸੇ ਟਰਾਂਸਫਰ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਜਾਰੀ ਹੋਇਆ ਅਲਰਟ
ਇਸ ਤੋਂ ਇਲਾਵਾ ਮੁਲਜ਼ਮ ਨੇ ਖੁਦ ਬੈਂਕ ਦੇ ਖਾਤਾ ਧਾਰਕਾਂ ਦੇ ਵਾਊਚਰ ਭਰੇ ਅਤੇ ਕੁਝ ਪੈਸੇ ਨਕਦ ਕਢਵਾ ਲਏ। ਮੁਲਜ਼ਮ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਬੈਂਕ ਦੇ ਖਾਤਾ ਧਾਰਕਾਂ ਦੇ ਖਾਤਿਆਂ ਵਿਚੋਂ ਕਰੀਬ 68,29,744 ਰੁਪਏ ਟਰਾਂਸਫਰ ਕਰਕੇ ਬੈਂਕ ਨਾਲ ਧੋਖਾਧੜੀ ਕੀਤੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਐੱਸ.ਪੀ ਨੇ ਉਪ ਕਪਤਾਨ ਪੁਲਸ ਪੀ.ਬੀ.ਆਈ ਦੀ ਅਗਵਾਈ ਹੇਠ ਇਸ ਦੀ ਜਾਂਚ ਕੀਤੀ। ਪੁਲਸ ਵੱਲੋਂ ਕੀਤੀ ਮੁੱਢਲੀ ਜਾਂਚ ਤੋਂ ਬਾਅਦ ਬੈਂਕ ਮੈਨੇਜਰ ਨਿਸ਼ਾਂਤ ਖੋਸਲਾ ਦੀ ਸ਼ਿਕਾਇਤ 'ਤੇ ਬੈਂਕ ਕਲਰਕ ਸਤਪਾਲ ਸਿੰਘ ਦੇ ਖ਼ਿਲਾਫ਼ ਥਾਣਾ ਸਿਟੀ ਸਾਊਥ 'ਚ ਧੋਖਾਧੜੀ ਅਤੇ ਗਬਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਐੱਸ.ਐੱਚ.ਓ ਗੁਰਮੇਜ ਸਿੰਘ ਨੇ ਦੱਸਿਆ ਕਿ ਕਲਰਕ ਸਤਪਾਲ ਸਿੰਘ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ, ਜਿਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਹਿਰਾਸਤ ਵਿਚ ਲੈ ਲਿਆ ਜਾਵੇਗਾ।
ਇਹ ਵੀ ਪੜ੍ਹੋ : PRTC ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e