ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਨਾਲੇ 'ਚ ਜਾ ਡਿੱਗੀ ਧਾਰਮਿਕ ਅਸਥਾਨ ਤੋਂ ਪਰਤ ਰਹੀ ਗੱਡੀ
Tuesday, Jan 14, 2025 - 10:02 AM (IST)
ਹੁਸ਼ਿਆਰਪੁਰ (ਅਮਰੀਕ): ਚਿੰਤਪੁਰਨੀ ਨੈਸ਼ਨਲ ਹਾਈਵੇਅ ਉੱਪਰ ਸਵੇਰੇ-ਸਵੇਰੇ 7.30 ਵਜੇ ਮਾਤਾ ਚਿੰਤਪੁਰਨੀ ਦਰਬਾਰ ਹਿਮਾਚਲ ਤੋਂ ਮੱਥਾ ਟੇਕ ਕੇ ਆ ਰਹੇ ਦੋਸਤਾਂ ਨਾਲ ਪਿੰਡ ਆਦਮਵਾਲ ਵਿਚ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਸੜਕ ਕੰਢੇ ਬਣੇ ਨਾਲੇ ਵਿਚ ਜਾ ਡਿੱਗੀ। ਗਨੀਮਤ ਇਹ ਰਹੀ ਕਿ ਗੱਡੀ ਦੇ ਏਅਰ ਬੈਗ ਖੁੱਲ੍ਹ ਗਏ, ਜਿਸ ਕਾਰਨ ਕਾਰ ਚਾਲਕ ਸਮੇਤ ਕਾਰ ਸਵਾਰ ਤਿੰਨੋ ਦੋਸਤਾਂ ਦੀ ਜਾਨ ਬਚ ਗਈ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਮੌਕੇ ਦੇ ਗਵਾਹਾਂ ਅਤੇ ਕਾਰ ਸਵਾਰਾਂ ਨੇ ਦੱਸਿਆ ਕਿ ਪਿੰਡ ਆਦਮਵਾਲ ਵਿਚ ਸੜਕ ਦੇ ਬਿਲਕੁਲ ਨਾਲ ਨਹਿਰ ਵਰਗੇ ਨਾਲੇ ਬਾਰੇ ਨਾ ਤਾਂ ਕੋਈ ਚੇਤਾਵਨੀ ਬੋਰਡ ਲੱਗਿਆ ਹੋਇਆ ਅਤੇ ਨਾ ਹੀ ਇਸ ਨਾਲੇ ਦੇ ਕਿਨਾਰਿਆਂ ਉੱਪਰ ਕੋਈ ਰਿਫਲੈਕਟਰ ਜਾਂ ਸਲੈਬ ਬਣੀ ਹੋਈ ਹੈ। ਪਿੰਡ ਆਦਮ ਬਾੜ ਦੇ ਵਾਸੀਆਂ ਨੇ ਦੱਸਿਆ ਕਿ ਆਏ ਦਿਨ ਇਸ ਨਾਲੇ ਦੇ ਕਾਰਨ ਹਾਦਸੇ ਹੁੰਦੇ ਹੀ ਰਹਿੰਦੇ ਹਨ ਅਤੇ ਧੁੰਦ ਵਾਲੇ ਦਿਨ ਪਿੰਡ ਵਾਲੇ ਖੁਦ ਵਾਰੀ-ਵਾਰੀ ਇਸ ਨਾਲੇ ਕਿਨਾਰੇ ਖੜੇ ਹੋ ਕੇ ਵਾਹਨਾਂ ਨੂੰ ਇਸ ਨਾਲੇ ਸਬੰਧੀ ਸੁਚੇਤ ਕਰਦੇ ਰਹਿੰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਦਿਨ ਪਵੇਗਾ ਮੀਂਹ! ਹੋ ਗਈ ਭਵਿੱਖਬਾਣੀ
ਲੋਕਾਂ ਨੇ ਪ੍ਰਸ਼ਾਸਨ ਉੱਪਰ ਵੀ ਖੂਬ ਭੜ੍ਹਾਸ ਕੱਢਦਿਆਂ ਕਿਹਾ ਕਿ ਇਸ ਰੋਡ 'ਤੇ ਆਏ ਦਿਨ ਹਾਦਸੇ ਹੁੰਦੇ ਰਹਿੰਦੇ ਨੇ, ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਸਾਰਾ ਕੁਝ ਦੇਖੀ ਜਾ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਇਸ ਰੋਡ ਦੇ ਕਿਨਾਰਿਆਂ ਉੱਪਰ ਨਾਲੇ ਅਤੇ ਡੂੰਘੀਆਂ ਥਾਵਾਂ ਲਈ ਜਾਂ ਮੁਰੰਮਤ ਕੀਤੀ ਜਾਵੇ ਜਾਂ ਚੇਤਾਵਨੀ ਬੋਰਡ ਅਤੇ ਰਿਫਲੈਕਟਰ ਲਗਾਏ ਜਾਣ। ਲੋਕਾਂ ਨੇ ਇਹ ਵੀ ਕਿਹਾ ਕਿ ਜਦੋਂ ਕਿਸੇ ਵੀ.ਆਈ.ਪੀ. ਨੇ ਇਸ ਥਾਂ ਤੋਂ ਲੰਘਣਾ ਹੋਵੇ ਤਾਂ ਰੋਡ ਦੀ ਆਰਜ਼ੀ ਤੌਰ ਤੇ ਮੁਰੰਮਤ ਅਤੇ ਸਫਾਈ ਕਰ ਦਿੱਤੀ ਜਾਂਦੀ ਹੈ। ਪ੍ਰੰਤੂ ਆਮ ਲੋਕਾਂ ਅਤੇ ਰਾਹਗੀਰਾਂ ਲਈ ਇਸ ਰੋਡ ਨੂੰ ਲਾਵਾਰਿਸ ਛੱਡ ਦਿੱਤਾ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8