ਪੰਜਾਬ ''ਚ ਨੈਸ਼ਨਲ ਹਾਈਵੇਅ ਧੱਸਿਆ! ਭਾਰੀ ਮੀਂਹ ਵਿਚਾਲੇ ਵਾਪਰਿਆ ਭਿਆਨਕ ਹਾਦਸਾ; ਟ੍ਰੈਫ਼ਿਕ ਡਾਇਵਰਟ

Monday, Aug 25, 2025 - 05:29 PM (IST)

ਪੰਜਾਬ ''ਚ ਨੈਸ਼ਨਲ ਹਾਈਵੇਅ ਧੱਸਿਆ! ਭਾਰੀ ਮੀਂਹ ਵਿਚਾਲੇ ਵਾਪਰਿਆ ਭਿਆਨਕ ਹਾਦਸਾ; ਟ੍ਰੈਫ਼ਿਕ ਡਾਇਵਰਟ

ਸੰਗਰੂਰ (ਰਵੀ): ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਹੁੰਦੀਆਂ ਜਾ ਰਹੀਆਂ ਹਨ। ਹੁਣ ਸੁਨਾਮ ਦੇ ਨੇੜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਧੱਸ ਗਿਆ ਹੈ। ਇਸ ਕਾਰਨ ਉੱਥੇ ਭਿਆਨਕ ਹਾਦਸਾ ਵੀ ਵਾਪਰ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Instagram Influencer ਦਾ ਕਤਲ! ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਜਾਣਕਾਰੀ ਮੁਤਾਬਕ ਸੁਨਾਮ ਨੇੜੇ ਨੈਸ਼ਨਲ ਹਾਈਵੇਅ ਧੱਸਣ ਕਾਰਨ ਇਕ ਟਰੱਕ ਪਲਟ ਗਿਆ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਟਰੱਕ ਦਾ ਕਾਫੀ ਨੁਕਸਾਨ ਹੋ ਗਿਆ। ਟਰੱਕ ਦੇ ਮਾਲਕ ਨੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਤਕਰੀਬਨ 7-8 ਲੱਖ ਰੁਪੇ ਦਾ ਨੁਕਸਾਨ ਹੋ ਗਿਆ ਹੈ। ਜੇ.ਸੀ.ਬੀ. ਦੀ ਮਦਦ ਨਾਲ ਟਰੱਕ ਨੂੰ ਸਾਈਡ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!

ਪਟਿਆਲਾ ਤੋਂ ਬਠਿੰਡਾ ਵੱਲ ਜਾਣ ਵਾਲਾ ਇਹ ਮੁੱਖ ਮਾਰਗ ਵਾਲਾ ਪਾਸਾ ਧੱਸਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਤੇ ਟਰੈਫਿਕ ਨੂੰ ਡਾਈਵਰਟ ਕੀਤਾ ਗਿਆ ਹੈ। ਫ਼ਿਲਹਾਲ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਸੜਕ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News