ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ
Wednesday, Dec 11, 2024 - 11:50 AM (IST)
ਖੰਨਾ (ਵਿਨਾਇਕ): ਲੁਧਿਆਣਾ-ਅੰਬਾਲਾ ਜੀਟੀ ਰੋਡ ‘ਤੇ ਪਿੰਡ ਲਿਬੜਾ ਦੇ ਨੇੜੇ ਸਵਾਰੀਆਂ ਨਾਲ ਭਰੀ ਬੱਸ ਤੇ ਗੱਡੀ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ!
ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ 8 ਵਜੇ ਦੇ ਕਰੀਬ ਲੁਧਿਆਣਾ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ Hyundai ਗਰੈਂਡ ਵਿਟਾਰਾ ਕਾਰ ਨੇ ਸੜਕ ਕਿਨਾਰੇ ਖੜ੍ਹੀ ਬੱਸ ਨੰਬਰ ਪੀ.ਬੀ. 13 ਬੀ.ਜੀ. 8088 ਨੂੰ ਪਿੱਛੋਂ ਜਾ ਕੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜੋ ਕਿ ਧਾਗਾ ਫੈਕਟਰੀ ਦੇ ਵਰਕਰਾਂ ਨੂੰ ਉਤਾਰ ਰਹੀ ਸੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਅਤੇ ਕਾਰ ਦੋਵੇਂ ਵਾਹਨ ਭਾਰੀ ਨੁਕਸਾਨੇ ਗਏ। ਇਸ ਹਾਦਸੇ ਦੇ ਜ਼ਖ਼ਮੀਆਂ ਦੀ ਗਿਣਤੀ ਬਾਰੇ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ ਹੈ। ਪਰੰਤੂ ਰਾਹਗੀਰਾਂ ਅਨੁਸਾਰ ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ
ਰਾਹਗੀਰਾਂ ਨੇ ਇਸ ਹਾਦਸੇ ਦੀ ਸੂਚਨਾ ਤੁਰੰਤ ਸਥਾਨਕ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਐੱਸ.ਆਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਐੱਸ.ਐੱਸ.ਐੱਫ ਦੀ ਟੀਮ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੀ.ਟੀ. ਰੋਡ 'ਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8