ਪੰਜਾਬ ਦੇ ਡਿਪਟੀ ਸੀ. ਐਮ. ਬਣਾਏ ਜਾ ਸਕਦੇ ਹਨ ਨਵਜੋਤ ਸਿੰਘ ਸਿੱਧੂ
Friday, Dec 13, 2019 - 10:43 PM (IST)

ਜਲੰਧਰ : ਕਾਫੀ ਸਮੇਂ ਤੋਂ ਪੰਜਾਬ ਦੀ ਰਾਜਨੀਤੀ 'ਚ ਚੁੱਪੀ ਸਾਧੇ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕੈਬਨਿਟ 'ਚ ਵਾਪਸੀ ਦੇ ਆਸਾਰ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਹੀ ਸਿੱਧੂ ਉਚੇ ਰੈਂਕ ਦੇ ਨਾਲ ਇਕ ਵਾਰ ਫਿਰ ਤੋਂ ਪੰਜਾਬ ਕੈਬਨਿਟ 'ਚ ਵਾਪਸੀ ਕਰਨਗੇ ਤੇ ਸ਼ਾਇਦ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦੀ ਕੁਰਸੀ ਵੀ ਦਿੱਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਸਿਆਸੀ ਗਲਿਆਰਾਂ 'ਚ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਰਾਜਨੀਤੀ 'ਚ ਵਾਪਸ ਲਿਆਇਆ ਜਾ ਰਿਹਾ ਹੈ।
ਦਰਅਸਲ ਇਹ ਚਰਚਾ ਉਸ ਸਮੇਂ ਤੇਜ਼ ਹੋਈ ਜਦ ਕਾਂਗਰਸ ਮੁੱਖ ਸਕੱਤਰ ਪ੍ਰਿੰਯਕਾ ਗਾਂਧੀ ਨੇ ਨਵੀਂ ਦਿੱਲੀ 'ਚ ਇਕ ਚੈਨਲ ਨਾਲ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਮੈਨਸਟ੍ਰੀਮ 'ਚ ਲਿਆਉਣ ਦੀ ਗੱਲ ਕਹੀ। ਪ੍ਰਿਯੰਕਾ ਦੇ ਇਸ ਬਿਆਨ ਦੇ ਤੁਰੰਤ ਬਾਅਦ ਪੰਜਾਬ ਕਾਂਗਰਸ 'ਚ ਅਟਕਲਾਂ ਤੇਜ਼ ਹੋ ਗਈਆਂ ਕਿ ਸਿੱਧੂ ਨੂੰ ਸੂਬੇ ਦੇ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧ 'ਚ ਪ੍ਰਦੇਸ਼ ਕਾਂਗਰਸ ਵਲੋਂ ਨਪੀ-ਤੁਲੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।
Related News
ਜੇ ਭਾਰਤ ਤੇ ਪਾਕਿ ਵਿਚਾਲੇ ਕ੍ਰਿਕਟ ਮੈਚ ਹੋ ਸਕਦੈ ਤਾਂ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਕਿਉਂ ਨਹੀਂ ਜਾ ਸਕਦੇ: ਪਰਗਟ ਸਿੰਘ
