ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ
Friday, May 30, 2025 - 08:37 AM (IST)
 
            
            ਜਲੰਧਰ (ਵੈੱਬ ਡੈਸਕ): ਪੰਜਾਬ 'ਚ ਅੱਜ ਸਵੇਰੇ-ਸਵੇਰੇ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ, ਅੱਜ ਤੜਕਸਾਰ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਬਹੁਤੇ ਪੰਜਾਬ ਵਾਸੀਆਂ ਦੇ ਫ਼ੋਨ 'ਤੇ ਮੈਸੇਜ ਆਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਆਉਣ ਵਾਲੇ 24 ਘੰਟੀਆਂ ਦੌਰਾਨ ਅਸਮਾਨੀ ਬਿਜਲੀ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਬਾਰੇ ਅਲਰਟ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਮਿਲੇਗੀ ਪੈਨਸ਼ਨ! ਸਰਕਾਰ ਵੱਲੋਂ ਨਿਯਮਾਂ 'ਚ ਵੱਡਾ ਬਦਲਾਅ
National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਿਟੀ) ਵੱਲੋਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਹਵਾਲੇ ਨਾਲ ਭੇਜੇ ਗਏ ਇਨ੍ਹਾਂ ਮੈਸੇਜ਼ਿਸ 'ਚ ਸਾਫ ਤੌਰ ਉੱਤੇ ਲਿਖਿਆ ਗਿਆ ਹੈ ਕਿ 'ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਪਠਾਨਕੋਟ, ਤਰਨਤਾਰਨ ਵਿਚ ਕੁਝ ਥਾਵਾਂ 'ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਅਸਮਾਨੀ ਬਿਜਲੀ ਦੀ ਸੰਭਾਵਨਾ ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੂੰ 112'ਤੇ ਫ਼ੋਨ ਕਰੋ।

ਇਸ ਤੋਂ ਪਹਿਲਾਂ ਸਵੇਰੇ 5.30 ਵਜੇ ਦੇ ਕਰੀਬ ਵੀ ਲੋਕਾਂ ਨੂੰ ਮੈਸੇਜ ਭੇਜ ਕੇ ਦੱਸਿਆ ਗਿਆ ਕਿ ਅਗਲੇ 3 ਘੰਟਿਆਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਲੇਰਕੋਟਲਾ, ਰੂਪਨਗਰ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਵਿਚ ਕੁਝ ਥਾਵਾਂ 'ਤੇ ਗਰਜ/ਬਿਜਲੀ ਦੇ ਨਾਲ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।

ਉੱਥੇ ਹੀ ਮੌਸਮ ਵਿਭਾਗ ਨੇ ਸਵੇਰੇ 8 ਵਜੇ ਦੇ ਕਰੀਬ ਤਾਜ਼ਾ ਭਵਿੱਖਬਾਣੀ ਵਿਚ ਪਟਿਆਲਾ, ਮੋਹਾਲੀ ਅਤੇ ਚੰਡੀਗੜ੍ਹ ਵਿਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ ਜਤਾਈ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿਚ ਸਵੇਰੇ 10.25 ਵਜੇ ਤਕ ਅਲਰਟ ਵੀ ਜਾਰੀ ਕੀਤਾ ਹੈ ਤੇ ਲੋਕਾਂ ਨੂੰ ਸਤਰਕ ਰਹਿਣ ਲਈ ਆਖਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਮਾਨ-ਕੇਜਰੀਵਾਲ ਦੇ ਨਵੇਂ ਫ਼ੈਸਲੇ ਨੇ ਫ਼ਿਕਰਾਂ 'ਚ ਪਾਏ ਕਈ ਮੰਤਰੀ ਤੇ ਵਿਧਾਇਕ
ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ.ਨਗਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮਾਨਸਾ ਅਤੇ ਬਰਨਾਲਾ, ਫਾਜ਼ਿਲਕਾ ਅਤੇ ਮੁਕਤਸਰ ਵਿਚ ਬਾਰਿਸ਼ ਦੀ ਸੰਭਾਵਨਾ ਹੈ।

ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਲਈ ਓਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            