ਪੰਜਾਬ ਦੇ ਲੋਕਾਂ ਨੂੰ ਦੇਸ਼ ਦੀ ਦੂਸਰੀ ਆਜ਼ਾਦੀ ਲਈ ਇੱਕਮੁੱਠ ਹੋਣ ਦੀ ਲੋੜ
Monday, Oct 12, 2020 - 10:40 PM (IST)

ਬੁਢਲਾਡਾ, (ਬਾਂਸਲ) : ਕਿਸਾਨ ਖੇਤੀ ਆਰਡੀਨੈਂਸ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਡਕੌਦਾ ਵੱਲੋਂ ਰਿਲਾਇੰਸ ਪੰਪ ਅੱਗੇ ਧਰਨਾ ਦਸਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਅਤੇ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਬਚਾਉਣ ਲਈ ਹਰ ਪਰਿਵਾਰ ਵਿੱਚੋਂ ਇੱਕ-ਇੱਕ ਵਿਅਕਤੀ ਕਿਸਾਨ ਜਥੇਬੰਦੀਆਂ ਵਿੱਚ ਭਰਤੀ ਹੋ ਕੇ ਇੱਕ ਮਜ਼ਬੂਤ ਜਥੇਬੰਦਕ ਤਾਕਤ ਬਣਕੇ ਪੰਜਾਬ , ਪੰਜਾਬੀਅਤ ਅਤੇ ਕਿਸਾਨੀ ਨੂੰ ਬਚਾਉਣ ਲਈ ਮੋਦੀ ਸਰਕਾਰ ਦੇ ਕਿਸਾਨੀ ਅਤੇ ਦੇਸ਼ ਵਿਰੋਧੀ ਕਾਨੂੰਨਾਂ ਖਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣ ਦੀ ਅਣਸਰਦੀ ਲੋੜ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਰਖੇਜ ਜਮੀਨ 'ਤੇ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਦੀ ਸਾਜਿਸ਼ ਨੂੰ ਅਸਫ਼ਲ ਬਣਾਉਣ ਲਈ ਲੱਕ ਬੰਨਕੇ ਲੜਨਾ ਹੋਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਗੁਰਨੇ , ਆਲ ਇੰਡੀਆ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਸੋਤਮ ਸਿੰਘ ਗਿੱਲ, ਖੇਤ ਮਜ਼ਦੂਰ ਸਭਾ ਦੇ ਕਰਨੈਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਤਰਨਜੀਤ ਸਿੰਘ ਮੱਪੀ ਸੱਤਪਾਲ ਸਿੰਘ ਵਰੇ ਸਟੇਜ ਦੀ ਕਾਰਵਾਈ ਬਲਦੇਵ ਸਿੰਘ ਪਿਪਲੀਆ ਨੇ ਨਿਭਾਈ ਇਨਕਲਾਬੀ ਗੀਤ ਚਿੜੀਆਂ ਸਿੰਘ ਗੁਰਨੇ, ਬਲਵੀਰ ਸਿੰਘ ਰਾਮਨਗਰ ਭੱਠਲ ਨੇ ਪੇਸ਼ ਕੀਤੇ।