ਮਾਫੀਆ ਨਹੀਂ, ਪੰਜਾਬ ਨੂੰ ਚਾਹੀਦੀ ਇਮਾਨਦਾਰ ਸਰਕਾਰ : ਭਗਵੰਤ ਮਾਨ

Thursday, Feb 10, 2022 - 06:02 PM (IST)

ਮਾਫੀਆ ਨਹੀਂ, ਪੰਜਾਬ ਨੂੰ ਚਾਹੀਦੀ ਇਮਾਨਦਾਰ ਸਰਕਾਰ : ਭਗਵੰਤ ਮਾਨ

ਖੇਮਕਰਨ, ਪੱਟੀ, ਖਡੂਰ ਸਾਹਿਬ (ਤਰਨਤਾਰਨ) : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਗਰੀਬ ਅਤੇ ਆਮ ਆਦਮੀ ਦਾ ਜਿੰਨਾ ਮਰਜ਼ੀ ਡਰਾਮਾ ਕਰ ਲਵੇ ਪਰ ਪੰਜਾਬ ਦੇ ਲੋਕ ਇਸ ਵਾਰ ਭ੍ਰਿਸ਼ਟ ਅਤੇ ਮਾਫੀਆ ਨੇਤਾਵਾਂ ਨੂੰ ਨਹੀਂ ਚੁਣਨ ਵਾਲੇ। ਪੰਜਾਬ ਨੂੰ ਮਾਫੀਆ ਸਰਕਾਰ ਦੀ ਨਹੀਂ, ਇਮਾਨਦਾਰ ਸਰਕਾਰ ਦੀ ਲੋੜ ਹੈ। ਇਸ ਲਈ ਪੰਜਾਬ ਦੀ ਜਨਤਾ ਚੰਗੇ ਤੇ ਇਮਾਨਦਾਰ ਲੋਕਾਂ ਨੂੰ ਹੀ ਚੁਣੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਵੀਰਵਾਰ ਨੂੰ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਇਥੇ ਉਨ੍ਹਾਂ ਹਲਕਾ ਖੇਮਕਰਨ ਤੋਂ 'ਆਪ' ਉਮੀਦਵਾਰ ਸਰਵਣ ਸਿੰਘ ਧੁੰਨ, ਪੱਟੀ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਅਤੇ ਖਡੂਰ ਸਾਹਿਬ ਤੋਂ ਉਮੀਦਵਾਰ ਮਨਜਿੰਦਰ ਸਿੰਘ ਲਾਲਪੁਰਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਤੇ ਲੋਕਾਂ ਨੂੰ 'ਆਪ' ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਮਾਨ ਨੇ ਕਈ ਥਾਵਾਂ 'ਤੇ ਲੋਕਾਂ ਨੂੰ ਸੰਬੋਧਨ ਕੀਤਾ। ਮਾਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਸੀ। ਲੋਕਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ ਤੇ ਜਿੱਤ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮਾਨ ਦੇ ਨਾਲ 'ਆਪ' ਉਮੀਦਵਾਰਾਂ ਸਮੇਤ ਪਾਰਟੀ ਦੇ ਕਈ ਸੂਬਾਈ ਅਤੇ ਸਥਾਨਕ ਨੇਤਾ ਮੌਜੂਦ ਸਨ।

ਇਹ ਵੀ ਪੜ੍ਹੋ : ਤਰਨਤਾਰਨ ਦੇ ਪਿੰਡ ਘੁਰਕਵਿੰਡ ਵਿਖੇ ਐਕਸਿਸ ਬੈਂਕ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਮਾਫੀਆ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ। ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਜਨਤਾ ਦੇ ਪੈਸੇ ਨਾਲ ਆਪਣਾ ਖਜ਼ਾਨਾ ਭਰਿਆ ਹੈ। ਆਮ ਆਦਮੀ ਦਿਨੋਂ-ਦਿਨ ਗਰੀਬ ਹੁੰਦਾ ਜਾ ਰਿਹਾ ਹੈ ਪਰ ਇਨ੍ਹਾਂ ਨੇਤਾਵਾਂ ਦੀ ਦੌਲਤ ਦਿਨ ਦੁੱਗਣੀ, ਰਾਤ ਚੌਗਣੀ ਦਰ ਦੇ ਹਿਸਾਬ ਨਾਲ ਵਧ ਰਹੀ ਹੈ। ਪੰਜਾਬ ਨੂੰ ਬਚਾਉਣ ਲਈ ਸਾਨੂੰ ਸਭ ਤੋਂ ਪਹਿਲਾਂ ਭ੍ਰਿਸ਼ਟ ਅਤੇ ਮਾਫੀਆ ਨੇਤਾਵਾਂ ਨੂੰ ਸੱਤਾ ਤੋਂ ਬਾਹਰ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਮਾਨ ਨੇ ਕਿਹਾ ਕਿ ਨੇਤਾਵਾਂ ਅਤੇ ਨਸ਼ਾ ਮਾਫੀਆ ਦੇ ਗਠਜੋੜ ਕਾਰਨ ਪੰਜਾਬ ਵਿਚ ਹਰ ਪਾਸੇ ਧੜੱਲੇ ਨਾਲ 'ਚਿੱਟਾ' ਮਿਲਦਾ ਹੈ। ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਨੂੰ ਪੁਲਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ ਸੱਤਾ ਦੀ ਸੁਰੱਖਿਆ ਪ੍ਰਾਪਤ ਹੁੰਦੀ ਹੈ। ਡਰੱਗ ਮਾਫੀਆ ਤੇ ਸੱਤਾਧਾਰੀ ਨੇਤਾਵਾਂ ਨੇ ਮਿਲ ਕੇ ਪੰਜਾਬ ਦੀ ਨੌਜਵਾਨੀ ਨੂੰ ਬਰਬਾਦੀ ਦੇ ਕੰਢੇ ਪਹੁੰਚਾ ਦਿੱਤਾ ਹੈ। ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਾ ਕੇ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰ ਦਿੱਤੀ ਹੈ। ਅਸੀਂ ਇਸ 'ਗੱਠ-ਤੁੱਪ' ਨੂੰ ਤੋੜਾਂਗੇ ਅਤੇ ਪੰਜਾਬ 'ਚੋਂ ਡਰੱਗ ਮਾਫੀਆ ਨੂੰ ਖਤਮ ਕਰਾਂਗੇ। ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢ ਕੇ ਉਨ੍ਹਾਂ ਨੂੰ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਵਾਂਗੇ।

ਇਹ ਵੀ ਪੜ੍ਹੋ : ਭਾਜਪਾ ਗਠਜੋੜ ਦਾ ਪੰਜਾਬ ਲਈ ਚੋਣ ਮਨੋਰਥ ਪੱਤਰ ਝੂਠੇ ਲਾਰੇ ਅਤੇ ਚਿੱਟਾ ਧੋਖ਼ਾ : ਭਗਵੰਤ ਮਾਨ

ਮਾਨ ਨੇ ਕਿਹਾ ਕਿ ਸਰਕਾਰ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਪੰਜਾਬ ਦੀ ਜਨਤਾ ਹੁਣ ਤੰਗ ਆ ਚੁੱਕੀ ਹੈ। ਸਰਕਾਰੀ ਦਫਤਰਾਂ ਵਿਚ ਬਿਨਾਂ ਪੈਸੇ ਤੋਂ ਕੋਈ ਵੀ ਕੰਮ ਨਹੀਂ ਹੁੰਦਾ। ਪੈਸੇ ਦੇਣ ਤੋਂ ਬਾਅਦ ਵੀ ਕੰਮ ਨਹੀਂ ਹੁੰਦਾ। ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਦਫਤਰਾਂ ਦੀ ਵਿਵਸਥਾ ਨੂੰ ਬਦਲੇਗੀ ਤੇ ਉਸ ਨੂੰ ਰਿਸ਼ਵਤ ਦੇ 'ਕੈਸ਼ ਕੁਲੈਕਸ਼ਨ ਸੈਂਟਰ' ਦੀ ਥਾਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀ ਥਾਂ ਬਣਾਏਗੀ। ਅਸੀਂ ਪੰਜਾਬ 'ਚੋਂ ਮਾਫੀਆ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕਾਂਗਰਸ ਤੇ ‘ਆਪ’ ’ਤੇ ਤਿੱਖੇ ਨਿਸ਼ਾਨੇ, ਕੀਤਾ ਵੱਡਾ ਦਾਅਵਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Harnek Seechewal

Content Editor

Related News