ਅਹਿਮ ਖ਼ਬਰ : ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
Monday, Jun 26, 2023 - 06:29 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੀ ਮਾਨ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਗਾ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਅਨੁਰਾਗ ਵਰਮਾ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ, ਜੋ ਕਿ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਇਸ ਸਮੇਂ ਉਹ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ, ਉਦਯੋਗ ਵਿਭਾਗ ਦੇ ਅਹੁਦੇ 'ਤੇ ਤਾਇਨਾਤ ਹਨ। ਇਹ ਵੀ ਦੱਸ ਦੇਈਏ ਕਿ ਵਿਜੇ ਕੁਮਾਰ ਜੰਜੂਆ 31 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਕੀਮ ਦਾ ਜਲਦ ਲੈਣ ਲਾਹਾ, ਕਿਤੇ ਆਖ਼ਰੀ ਤਾਰੀਖ਼ ਨਾ ਨਿਕਲ ਜਾਵੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ