ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਐਲਾਨ ਜਲਦ, ਹੋ ਸਕਦੇ ਨੇ ਇਹ ਬਦਲਾਅ
Friday, Feb 14, 2025 - 10:42 AM (IST)
![ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਐਲਾਨ ਜਲਦ, ਹੋ ਸਕਦੇ ਨੇ ਇਹ ਬਦਲਾਅ](https://static.jagbani.com/multimedia/2025_2image_10_42_11905927518.jpg)
ਜਲੰਧਰ (ਪੁਨੀਤ)– ਵਿੱਤੀ ਸਾਲ 2025-26 ਲਈ ਬਣਾਈ ਜਾ ਰਹੀ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਠੇਕੇਦਾਰਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਪਿਛਲੀ ਪਾਲਿਸੀ ਤੋਂ ਸਰਕਾਰ ਨੇ 10145.95 ਕਰੋੜ ਤੋਂ ਵੱਧ ਦਾ ਮਾਲੀਆ ਇਕੱਠਾ ਕੀਤਾ ਸੀ ਅਤੇ ਇਸ ਵਾਰ ਵਿਭਾਗ ਵੱਲੋਂ 11000 ਕਰੋੜ ਰੁਪਏ ਇਕੱਤਰ ਕਰਨ ’ਤੇ ਫੋਕਸ ਕੀਤਾ ਜਾ ਰਿਹਾ ਹੈ, ਜੋ ਕਿ ਹੁਣ ਤਕ ਦਾ ਸਭ ਤੋਂ ਵੱਧ ਸੰਭਾਵਿਤ ਟੀਚਾ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਰੱਦ ਹੋਣਗੇ ਵੀਜ਼ੇ! ਕੈਨੇਡਾ ਵੱਲੋਂ ਜਾਰੀ ਕੀਤਾ ਗਿਆ ਨਵਾਂ ਨੋਟਿਸ
ਦੱਸਿਆ ਜਾ ਰਿਹਾ ਹੈ ਕਿ ਆਗਾਮੀ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪਾਲਿਸੀ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਕਾਰਨ ਇਸ ’ਤੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। 2025-26 ਦੀ ਐਕਸਾਈਜ਼ ਪਾਲਿਸੀ ’ਤੇ ਵਿਚਾਰ-ਚਰਚਾ ਲਈ ਚੰਡੀਗੜ੍ਹ ਵਿਚ ਲਗਾਤਾਰ ਅਹਿਮ ਮੀਟਿੰਗਾਂ ਹੋ ਰਹੀਆਂ ਹਨ, ਜਿਨ੍ਹਾਂ ਵਿਚ ਵੱਖ-ਵੱਖ ਮੁੱਦੇ ਉਠਾਏ ਜਾ ਰਹੇ ਹਨ। ਠੇਕਿਆਂ ’ਤੇ ਗਰੁੱਪਾਂ ਨੂੰ ਵਿਕਰੀ ਲਾਇਸੈਂਸ ਐੱਲ-2/ਐੱਲ-14-ਏ ਦੀ ਤਾਜ਼ਾ ਅਲਾਟਮੈਂਟ ਡਰਾਅ ਜ਼ਰੀਏ ਹੋਵੇਗੀ ਜਾਂ ਇਸ ਦੇ ਲਈ ਟੈਂਡਰ ਕਾਲ ਕੀਤੇ ਜਾਣਗੇ, ਇਸ ’ਤੇ ਵੀ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਪਿਛਲੀ ਵਾਰ ਸਰਕਾਰ ਨੇ ਡਰਾਅ ਜ਼ਰੀਏ ਗਰੁੱਪਾਂ ਦੀ ਅਲਾਟਮੈਂਟ ਕੀਤੀ ਸੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਲਿਸੀ ਤਹਿਤ ਸ਼ਰਾਬ ਦੇ ਵਪਾਰ ਨੂੰ ਸਥਿਰ ਕਰਨ ਅਤੇ ਇਸ ਦਿਸ਼ਾ ਵਿਚ ਸੁਧਾਰ ਕਰਨ ਲਈ ਮਹੱਤਵਪੂਰਨ ਬਦਲਾਅ ਕੀਤੇ ਜਾ ਰਹੇ ਹਨ। ਦੂਜੇ ਪਾਸੇ ਲਾਇਸੈਂਸਾਂ ਲਈ ਗਰੁੱਪ ਦਾ ਸਾਈਜ਼ ਰਣਨੀਤਿਕ ਤੌਰ ’ਤੇ ਘੱਟ ਕਰਨ ਅਤੇ ਵਧਾਉਣ ’ਤੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ ਅਤੇ ਪ੍ਰਕਿਰਿਆ ਨੂੰ ਉਚਿਤ ਬਣਾਉਣ ਵਾਸਤੇ ਇਕ ਅਨੁਕੂਲ ਲਾਇਸੈਂਸ ਫੀਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ ਭਾਰਤੀਆਂ ਦੀ Deportation ਨਾਲ ਜੁੜੀ ਵੱਡੀ ਖ਼ਬਰ, PM ਮੋਦੀ ਨੇ ਟਰੰਪ ਨਾਲ ਖੜ੍ਹ ਆਖ਼'ਤੀ ਵੱਡੀ ਗੱਲ
ਪਿਛਲੇ ਸਾਲ ਗਰੁੱਪਾਂ ਦਾ ਆਕਾਰ ਘਟਾ ਕੇ 15 ਫੀਸਦੀ ਘੱਟ ਜਾਂ ਵੱਧ ਦੇ ਅੰਤਰ ਨਾਲ 35 ਕਰੋਡ਼ ਰੱਖਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਐਡਜਸਟੇਬਲ ਲਾਇਸੈਂਸ ਫੀਸ ਰੁਪਏ ਦੀ ਦਰ ਤੋਂ ਵਸੂਲੀ ’ਤੇ ਫੋਕਸ ਹੈ। ਪ੍ਰਚੂਨ ਆਈ. ਐੱਮ. ਐੱਫ. ਐੱਲ./ਆਈ. ਐੱਫ. ਐੱਲ. ਦੇ ਪਾਸ ਜਾਰੀ ਕਰਨ ਲਈ 200 ਰੁਪਏ ਪ੍ਰਤੀ ਪਰੂਫ ਲਿਟਰ ਅਤੇ ਪ੍ਰਚੂਨ ਬੀਅਰ ਦੇ ਪਾਸ ਜਾਰੀ ਕਰਨ ਸਮੇਂ 50 ਰੁਪਏ ਪ੍ਰਤੀ ਬਲਕ ਲਿਟਰ ਲਾਇਸੈਂਸ ਫੀਸ ਦੀਆਂ ਕੀਮਤਾਂ ਨੂੰ ਵਧਾਉਣ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਪਿਛਲੀ ਵਾਰ ਦੀ ਪਾਲਿਸੀ ਵਿਚ ਸ਼ਰਾਬ ਦੇ ਗਰੁੱਪਾਂ ਨੂੰ 152 ਤੋਂ ਵਧਾ ਕੇ 236 ਕੀਤਾ ਗਿਆ ਸੀ। ਇਸ ਵਾਰ ਗਰੁੱਪਾਂ ਦੀ ਗਿਣਤੀ ਵਿਚ ਫੇਰਬਦਲ ਹੋਣ ਦਾ ਅਨੁਮਾਨ ਘੱਟ ਹੀ ਨਜ਼ਰ ਆ ਰਿਹਾ ਹੈ। ਹੋ ਸਕਦਾ ਹੈ ਇਸ ਵਿਚ ਹਲਕਾ-ਫੁਲਕਾ ਵਾਧਾ ਕੀਤਾ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8