ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਨਵੀਂ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ

Thursday, Feb 27, 2025 - 03:06 PM (IST)

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਨਵੀਂ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਕੈਬਨਿਟ ਵੱਲੋਂ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਾਰ ਫ਼ਿਰ ਦੁਬਾਰਾ ਈ-ਟੈਂਡਰਿੰਗ ਕੀਤੀ ਜਾਵੇਗੀ। ਇਸ ਵਾਰ ਆਬਕਾਰੀ ਨੀਤੀ ਤੋਂ ਮਾਲੀਏ ਦਾ ਟੀਚਾ ਵਧਾ ਕੇ 11 ਹਜ਼ਾਰ 20 ਕਰੋੜ ਰੁਪਏ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ 

ਇਸ ਸਬੰਧੀ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਦਲ ਭਾਜਪਾ ਦੀ ਸਰਕਾਰ ਵੇਲੇ ਆਬਕਾਰੀ ਨੀਤੀ ਤੋਂ ਪੰਜਾਬ ਦਾ ਮਾਲੀਆ 6100 ਕਰੋੜ ਰੁਪਏ ਤਕ ਸੀਮਤ ਸੀ। ਸਾਡੀ ਸਰਕਾਰ ਨੇ 2024-25 ਵਿਚ 10,145 ਕਰੋੜ ਰੁਪਏ ਦਾ ਟੀਚਾ ਰੱਖਿਆ ਸੀ ਤੇ ਅਸੀਂ ਇਸ ਨੂੰ ਪੂਰਾ ਕਰਦਿਆਂ 10,200 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਜਾ ਰਹੇ ਹਾਂ। ਇਸ ਵਾਰ ਮਾਲੀਏ ਦਾ ਟੀਚਾ ਵਧਾ ਕੇ 11 ਹਜ਼ਾਰ 20 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਵਾਰ 207 ਗਰੁੱਪ ਹੋਣਗੇ। ਗਰੁੱਪ ਦਾ ਰੈਵੇਨਿਊ ਸਾਈਜ਼ 40 ਕਰੋੜ ਰੁਪਏ (25 ਫ਼ੀਸਦੀ ਵੈਰੀਏਸ਼ਨ ਦੇ ਨਾਲ) ਰੱਖਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਦੋਵੇਂ ਪਾਸਿਓਂ ਲੱਗੀਆਂ ਗੱਡੀਆਂ ਦੀਆਂ ਲੰਬੀਆਂ ਲਾਈਨਾਂ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਦੇਸੀ ਸ਼ਰਾਬ ਦਾ ਕੋਟਾ 3 ਫ਼ੀਸਦੀ ਵਧਾਇਆ ਗਿਆ ਹੈ। ਪੰਜਾਬ ਦੇ ਸਾਬਕਾ ਸੈਨਿਕਾਂ ਲਈ ਥੋਕ ਲਾਇਸੰਸ ਫ਼ੀਸ 5 ਲੱਖ ਰੁਪਏ ਸੀ, ਇਸ ਨੂੰ ਘਟਾ ਕੇ ਢਾਈ ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫ਼ਾਰਮਾਂ ਵਿਚ ਸ਼ਰਾਬ ਰੱਖਣ ਲਈ ਮਿਲਣ ਵਾਲੇ ਲਾਇਸੰਸ ਵਿਚ ਪਹਿਲਾਂ 12 ਬੋਤਲਾਂ ਰੱਖਣ ਦੀ ਇਜਾਜ਼ਤ ਸੀ, ਜਿਸ ਨੂੰ ਵਧਾ ਕੇ 36 ਬੋਤਲਾਂ ਕਰ ਦਿੱਤਾ ਗਿਆ ਹੈ। ਬੀਅਰ ਦੀਆਂ ਦੁਕਾਨਾਂ ਲਈ ਪ੍ਰਤੀ ਦੁਕਾਨ 2 ਲੱਖ ਰੁਪਏ ਨੂੰ ਘਟਾ ਕੇ 25 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਵੇਂ ਬੋਟਲਿੰਗ ਪਲਾਂਟ ਲਗਾਉਣ ਨੂੰ ਵੀ ਮਨਜ਼ੂਰੀ ਦਿੱਤੀ ਹੈ। ਕਾਊ ਵੈੱਲਫੇਅਰ ਸੈੱਸ 1 ਰੁਪਏ ਪ੍ਰਤੀ ਪਰੂਫ਼ ਲੀਟਰ ਤੋਂ ਵਧਾ ਕੇ ਡੇਢ ਰੁਪਏ ਪ੍ਰਤੀ ਪਰੂਫ਼ ਲੀਟਰ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਨਾਲ ਕਾਊ ਵੈੱਲਫੇਅਰ ਫੀਸ ਵਜੋਂ 16 ਕਰੋੜ ਰੁਪਏ ਦੀ ਉਗਰਾਹੀ ਹੁੰਦੀ ਸੀ, ਉੱਥੇ ਹੀ ਹੁਣ ਇਸ ਨਾਲ 24 ਕਰੋੜ ਰੁਪਏ ਦੀ ਉਗਰਾਹੀ ਹੋਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News