ਪੰਜਾਬ 'ਚ ਨਵੇਂ ਬਣੇ ਮੰਤਰੀਆਂ ਨੂੰ ਅਲਾਟ ਹੋਏ ਸਰਕਾਰੀ ਦਫ਼ਤਰ, ਜਾਣੋ ਕਿਸ ਮੰਤਰੀ ਦਾ ਕਿੰਨਾ ਹੈ ਕਮਰਾ ਨੰਬਰ
Tuesday, Mar 22, 2022 - 03:11 PM (IST)
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦੇਣ ਤੋਂ ਬਾਅਦ ਪਰਸੋਨਲ ਵਿਭਾਗ ਨੇ ਨਵੇਂ ਬਣੇ ਮੰਤਰੀਆਂ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਸਰਕਾਰੀ ਦਫ਼ਤਰ ਵੀ ਅਲਾਟ ਕਰ ਦਿੱਤੇ ਹਨ। ਸਰਕਾਰੀ ਨੋਟੀਫਿਕੇਸ਼ਨ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 15 ਅਤੇ 19 ਅਲਾਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ 5ਵੀਂ ਮੰਜ਼ਿਲ ’ਤੇ ਕਮਰਾ ਨੰਬਰ 21, ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਪੰਜਵੀਂ ਮੰਜ਼ਿਲ ’ਤੇ ਕਮਰਾ ਨੰਬਰ 33, ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੂੰ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 20, ਕੈਬਨਿਟ ਮੰਤਰੀ ਲਾਲ ਚੰਦ ਨੂੰ ਪੰਜਵੀਂ ਮੰਜ਼ਿਲ ’ਤੇ ਕਮਰਾ ਨੰਬਰ 30 ਅਤੇ 31, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 31 ਅਤੇ 32, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਛੇਵੀਂ ਮੰਜ਼ਿਲ ’ਤੇ ਕਮਰਾ ਨੰਬਰ 38, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਵੀਂ ਮੰਜ਼ਿਲ ’ਤੇ ਕਮਰਾ ਨੰਬਰ 25 ਅਤੇ 27, ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਛੇਵੀਂ ਮੰਜ਼ਿਲ ’ਤੇ ਕਮਰਾ ਨੰਬਰ 37 ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 7ਵੀਂ ਮੰਜ਼ਿਲ ’ਤੇ ਕਮਰਾ ਨੰਬਰ 35 ਅਲਾਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਸਵਾਲ ਕਾਰਨ 'ਰਾਜਾ ਵੜਿੰਗ' ਦੀ ਵਿਧਾਨ ਸਭਾ 'ਚ ਕਿਰਕਿਰੀ, ਹਾਸੋਹੀਣਾ ਬਣਿਆ ਮਾਹੌਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ