ਪੰਜਾਬ ''ਚ ਲੱਗੀ ਨਵੀਂ ਪਾਬੰਦੀ! ਰੋਜ਼ ਸ਼ਾਮ 7 ਵਜੇ ਤੋਂ ਬਾਅਦ...
Wednesday, Apr 02, 2025 - 08:41 AM (IST)

ਫਰੀਦਕੋਟ/ਜੈਤੋ/ਜਲੰਧਰ (ਚਾਵਲਾ, ਜਗਦੀਸ਼, ਜਸਬੀਰ ਕੌਰ ਜੱਸੀ, ਬਾਂਸਲ, ਜਿੰਦਲ, ਚੋਪੜਾ)- ਪੰਜਾਬ ਵਿਚ ਕਣਕ ਦੀ ਵਾਢੀ ਅਤੇ ਖਰੀਦ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਇਸ ਦੇ ਮੱਦੇਨਜ਼ਰ ਸੂਬੇ ਵਿਚ ਕਈ ਥਾਵਾਂ 'ਤੇ ਸਥਾਨਕ ਪ੍ਰਸ਼ਾਸਨ ਵੱਲੋਂ ਸ਼ਾਮ 7 ਵਜੇ ਤੋਂ ਬਾਅਦ ਸਵੇਰੇ 10 ਵਜੇ ਤਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ 'ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ, ਜ਼ਰਾ ਬੱਚ ਕੇ...! ਮੌਸਮ ਨੂੰ ਲੈ ਕੇ IMD ਨੇ ਜਾਰੀ ਕੀਤਾ Alert
ਇਸ ਤਹਿਤ ਫਰੀਦਕੋਟ ਦੇ ਜ਼ਿਲ੍ਹਾ ਮੈਜਿਸਟ੍ਰੇਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਵਿਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10 ਤੋਂ ਸ਼ਾਮ 7 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 7 ਵਜੇ ਤੋਂ ਬਾਅਦ ਸਵੇਰੇ 10 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ’ਤੇ ਮੁਕੰਮਲ ਰੋਕ ਹੋਵੇਗੀ। ਹਰ ਅਨਾਜ ਮੰਡੀ ( ਸਮੇਤ ਆਰਜੀ ਮੰਡੀਆਂ) ਵਿੱਚ ਆੜਤੀਆ, ਮੰਡੀ ਬੋਰਡ ਪੰਜਾਬ ਸਰਕਾਰ ਗ੍ਰਹਿ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੇ ਸੀਜ਼ਨ 2025 ਦੌਰਾਨ ਦੀ ਫ਼ਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ । ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਹਾਰਵੈਸਟਰ ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ, ਜੇਬ ਕਰ ਲਓ ਢਿੱਲੀ! ਅੱਜ ਤੋਂ ਹੋ ਰਹੇ ਕਈ ਵੱਡੇ ਬਦਲਾਅ
ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿਚ ਗੈਰ - ਲੋੜੀਂਦੀ ਦੇਰੀ ਹੁੰਦੀ ਹੈ ਅਤੇ ਟਰੈਫਿਕ ਸਮੱਸਿਆ ਦੇ ਨਾਲ - ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਹੁੰਦੀ ਹੈ। ਇਸ ਹੁਕਮ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਉਪ ਮੰਡਲ ਮੈਜਿਸਟਰੇਟ ਫਰੀਦਕੋਟ/ਕੋਟਕਪੂਰਾ/ਜੈਤੋ ਅਤੇ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ, ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਹੁਕਮ 25 ਮਈ 2025 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਲੈ ਕੇ ਵੱਡੀ ਖ਼ਬਰ! ਅੱਜ ਰਾਤ 12 ਵਜੇ ਤੋਂ ਬਾਅਦ...
ਜਲੰਧਰ 'ਚ ਵੀ ਲੱਗੀ ਪਾਬੰਦੀ
ਇਸੇ ਤਹਿਤ ਐਡੀਸ਼ਨਲ ਡਿਸਟ੍ਰਿਕਟ ਮੈਜਿਸਟ੍ਰੇਟ (ਏ. ਡੀ. ਐੱਮ.) ਅਪਰਨਾ ਐੱਮ. ਬੀ. ਨੇ ਹਵਾ ਪ੍ਰਦੂਸ਼ਣ ਰੋਕਥਾਮ ਅਤੇ ਕੰਟਰੋਲ ਐਕਟ , 1981 ਦੀ ਧਾਰਾ 19 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਜਲੰਧਰ ਦਿਹਾਤੀ ਵਿਚ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਸਾੜਨ ’ਤੇ ਰੋਕ ਲਾ ਦਿੱਤੀ ਹੈ। ਏ. ਡੀ. ਐੱਮ. ਅਪਰਨਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਇਕ ਹੋਰ ਹੁਕਮ ਜਾਰੀ ਕੀਤਾ, ਜਿਸ ਵਿਚ ਜਲੰਧਰ (ਦਿਹਾਤੀ) ਜ਼ਿਲ੍ਹੇ ਵਿਚ ਸ਼ਾਮ 7 ਤੋਂ ਸਵੇਰੇ 8 ਵਜੇ ਤਕ ਕੰਬਾਈਨਾਂ ਨਾਲ ਕਣਕ ਦੀ ਵਾਢੀ ’ਤੇ ਰੋਕ ਲਾ ਦਿੱਤੀ ਗਈ। ਏ. ਡੀ. ਐੱਮ. ਅਪਰਨਾ ਨੇ ਹੁਕਮ ਵਿਚ ਇਹ ਵੀ ਕਿਹਾ ਹੈ ਕਿ ਕਣਕ ਦੀ ਵਾਢੀ ਉਸ ਹਾਰਵੈਸਟਰ ਕੰਬਾਈਨ ਨਾਲ ਕੀਤੀ ਜਾਵੇ, ਜੋ ਬੀ. ਆਈ. ਐੱਸ. ਪ੍ਰਮਾਣਿਤ ਹੋਵੇ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਹੁਕਮ 31 ਮਈ 2025 ਤਕ ਲਾਗੂ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8