ਪੰਜਾਬ ''ਚ 10 ਅਗਸਤ ਬਾਰੇ ਵੱਡਾ ਐਲਾਨ! ਸੋਚ-ਸਮਝ ਕੇ ਬਣਾਓ ਕੋਈ ਪਲਾਨ
Wednesday, Aug 06, 2025 - 11:31 AM (IST)

ਚੰਡੀਗੜ੍ਹ: ਪੰਜਾਬ ਵਿਚ ਬਾਰਿਸ਼ ਬਾਰੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਬਾਰਿਸ਼ ਦੇ ਆਸਾਰ ਹਨ। ਵਿਭਾਗ ਮੁਤਾਬਕ ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਸਮੇਤ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ 9 ਅਗਸਤ ਤਕ ਸੂਬੇ ਵਿਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਜਦਕਿ 10 ਅਗਸਤ ਤੋਂ ਮਾਨਸੂਨ ਦੁਬਾਰਾ ਸਰਗਰਮ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
ਦੂਜੇ ਪਾਸੇ ਹਿਮਾਚਲ ਵਿਚ ਹੋ ਰਹੀ ਭਾਰੀ ਬਾਰਿਸ਼ ਨਾਲ ਪੰਜਾਬ ਦੇ ਗੁਆਂਢੀ ਜ਼ਿਲ੍ਹਿਆਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ, ਕਿਉਂਕਿ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਨੂੰ ਲੈ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਅਲਰਟ ਜਾਰੀ ਕੀਤਾ ਹੈ। ਭਾਖੜਾ ਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਪੌਂਗ ਡੈਮ ਦਾ ਪਾਣੀ ਦਾ ਪੱਧਰ 1368.26 ਫੁੱਟ ਪਹੁੰਚ ਗਿਆ ਹੈ, ਜਿਸ ਕਾਰਰਨ ਬੁੱਧਵਾਰ ਸ਼ਾਮ ਨੂੰ 5 ਵਜੇ ਪੌਂਗ ਡੈਮ ਮੈਨੇਜਮੈਂਟ ਵੱਲੋਂ 23,300 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜਿਸ ਕਾਰਨ ਹਿਮਾਚਲ ਦੇ ਕਾਂਗੜਾ ਤੇ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਆਦਿ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8