ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
Tuesday, Feb 04, 2025 - 09:59 AM (IST)
ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਤੋਂ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਸੱਜ ਵਿਆਹੀ ਲਾੜੀ ਦਾ ਸੁਹਾਗ ਉੱਜੜ ਗਿਆ। 10 ਦਿਨ ਪਹਿਲਾਂ ਹੀ ਉਨ੍ਹਾਂ ਦਾ ਵਿਆਹ ਹੋਇਆ ਸੀ ਜਿਸ ਵਿਚ ਉਹ ਖੁਸ਼ੀ-ਖੁਸ਼ੀ ਇਕੱਠੇ ਨੱਚ ਰਹੇ ਸਨ ਤੇ ਜ਼ਿੰਦਗੀ ਭਰ ਦੇ ਸਾਥ ਦੇ ਸੁਫ਼ਨੇ ਸੰਜੋਅ ਰਹੇ ਸਨ, ਪਰ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਆਉਣ ਵਾਲਾ ਸਮਾਂ ਆਪਣੀ ਬੁੱਕਲ ਵਿਚ ਕੀ ਲੁਕਾਈ ਬੈਠਾ ਹੈ। ਵਿਆਹ ਤੋਂ ਕੁਝ ਦਿਨ ਬਾਅਦ ਹੀ ਲਾੜੇ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਬਿਜਲੀ ਦੀ ਲਿਸ਼ਕੋਰ ਨਾਲ ਹੋਵੇਗੀ ਬਰਸਾਤ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਪਿੰਡ ਲਾਧੂਕਾ ਨੇੜੇ ਵਾਪਰੇ ਇਸ ਹਾਦਸੇ ਵਿਚ 2 ਹੋਰ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਿੰਨ ਨੌਜਵਾਨ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਲਾਧੂਕਾ ਵੱਲ ਜਾ ਰਹੇ ਸਨ। ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਸੁਨੀਲ ਨੇ ਦੱਸਿਆ ਕਿ ਉਪ ਆਪਣੇ ਮਾਮੇ ਦੇ 2 ਮੁੰਡਿਆਂ ਨਾਲ ਮੋਟਰਸਾਈਕਲ 'ਤੇ ਸਵਾਰ ਸੀ। ਲਾਧੂਕਾ ਨੇੜੇ ਇੱਟਾਂ ਨਾਲ ਭਰੇ ਟ੍ਰੈਕਟਰ-ਟਰਾਲੇ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਸੁਨੀਲ ਦਾ ਦੋਸ਼ ਹੈ ਕਿ ਉਹ ਸੜਕ ਦੇ ਆਪਣੇ ਪਾਸੇ ਚੱਲ ਰਹੇ ਸਨ, ਪਰ ਟ੍ਰੈਕਟਰ ਚਾਲਕ ਦੀ ਲਾਪਰਵਾਹੀ ਨਾਲ ਇਹ ਹਾਦਸਾ ਵਾਪਰਿਆ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਹਾਦਸੇ ਵਿਚ ਮੰਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਨੌਜਵਾਨਾਂ ਨੂੰ ਗੰਭੀਰ ਹਾਲਤ ਵਿਚ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੰਜੀਤ ਦਾ ਵਿਆਹ ਮਹਿਜ਼ 10 ਦਿਨ ਪਹਿਲਾਂ ਹੋਇਆ ਸੀ। ਗਰੀਬ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8