ਕਹਿਰ ਓ ਰੱਬਾ! ਅਧੂਰੇ ਰਹਿ ਗਏ ਸੱਜ ਵਿਆਹੀ ਦੇ ਚਾਅ, IELTS ਕਰ ਕੇ ਜਾਣਾ ਸੀ ਬਾਹਰ ਪਰ...

Monday, Dec 30, 2024 - 09:36 AM (IST)

ਕਹਿਰ ਓ ਰੱਬਾ! ਅਧੂਰੇ ਰਹਿ ਗਏ ਸੱਜ ਵਿਆਹੀ ਦੇ ਚਾਅ, IELTS ਕਰ ਕੇ ਜਾਣਾ ਸੀ ਬਾਹਰ ਪਰ...

ਬਠਿੰਡਾ (ਵਿਜੇ ਵਰਮਾ): ਬਠਿੰਡਾ ਦੇ ਬਾਬਾ ਫਰੀਦ ਨਗਰ ਵਿਚ ਅਰਸ਼ਦੀਪ ਕੌਰ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਅਰਸ਼ਦੀਪ ਕੌਰ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਅਜੇ ਹੱਥ ਵਿਚੋਂ ਲਾਲ ਚੂੜਾ ਵੀ ਨਹੀਂ ਸੀ ਉਤਰਿਆ। ਦੂਜੇ ਪਾਸੇ ਕੁੜੀ ਦੇ ਪੇਕੇ ਪਰਿਵਾਰ ਵੱਲੋਂ ਸਹੁਰਿਆਂ ਵੱਲੋਂ ਉਸ ਦਾ ਕਤਲ ਕਰਨ ਦੇ ਦੋਸ਼ ਲਗਾਏ ਗਏ ਹਨ ਤੇ ਪੁਲਸ ਨੂੰ ਮਾਮਲਾ ਦਰਜ ਕਰ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਬੰਦ ਦੌਰਾਨ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ! ਹੋ ਗਿਆ ਵੱਡਾ ਐਲਾਨ

ਅਰਸ਼ਦੀਪ ਕੌਰ ਨੇ  IELTS ਕੀਤੀ ਹੋਈ ਸੀ ਤੇ ਉਸ ਦਾ ਵਿਦੇਸ਼ ਜਾਣ ਦਾ ਸੁਫ਼ਨਾ ਸੀ। ਪਰਿਵਾਰ ਨੇ ਚਾਈਂ-ਚਾਈਂ ਉਸ ਨੂੰ ਵਿਆਹ ਕੇ ਸਹੁਰੇ ਘਰ ਤੋਰਿਆ ਸੀ, ਪਰ 3 ਮਹੀਨੇ ਬਾਅਦ ਅਚਾਨਕ ਉਨ੍ਹਾਂ ਨੂੰ ਕੁੜੀ ਦੇ ਸਹੁਰਿਆਂ ਦੇ ਗੁਆਂਢ ਵਿਚੋਂ ਕਿਸੇ ਦਾ ਫ਼ੋਨ ਆਇਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਇਹ ਖ਼ਬਰ ਸੁਣਦਿਆਂ ਹੀ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਹੀ ਖਿਸਕ ਗਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਕੁਲਦੀਪ ਸਿੰਘ, ਗੁਰਦੀਪ ਸਿੰਘ ਤੇ ਸ਼ੋਕੀ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਅਚਾਨਕ ਪਤਾ ਲੱਗਿਆ ਕਿ ਅਰਸ਼ਦੀਪ ਕੌਰ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਹੁਰਾ ਪਰਿਵਾਰ ਨੇ ਉਨ੍ਹਾਂ ਨੂੰ ਇਹ ਗੱਲ ਦੱਸਣਾ ਵੀ ਜ਼ਰੂਰੀ ਨਹੀਂ ਸਮਝਿਆ। 

ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਨੂੰ ਲੈ ਕੇ ਜਾਣੋ ਕੀ ਨੇ ਤਾਜ਼ਾ ਹਾਲਾਤ, ਇੰਨ੍ਹਾਂ ਥਾਵਾਂ 'ਤੇ ਰੋਕੀ ਗਈ ਆਵਾਜਾਈ

ਕੁੜੀ ਦਾ ਪੇਕਾ ਪਰਿਵਾਰ ਭਦੌੜ ਦਾ ਰਹਿਣ ਵਾਲਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਸਹੁਰਾ ਪਰਿਵਾਰ ਵੱਲੋਂ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਅਜੇ ਉਸ ਦੇ ਹੱਥੋਂ ਲਾਲ ਸੂਹਾ ਚੂੜਾ ਵੀ ਨਹੀਂ ਸੀ ਉਤਰਿਆ ਕਿ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਹੁਰਾ ਪਰਿਵਾਰ ਨੇ ਇਸ ਬਾਰੇ ਉਨ੍ਹਾਂ ਨੂੰ ਫ਼ੋਨ ਤਕ ਕਰਨਾ ਵੀ ਜ਼ਰੂਰੀ ਨਾ ਸਮਝਿਆ ਤੇ ਗੁਆਂਢ ਵਿਚੋਂ ਕਿਸੇ ਨੇ ਫ਼ੋਨ ਕਰ ਕੇ ਇਸ ਘਟਨਾ ਬਾਰੇ ਦੱਸਿਆ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਪੂਰਾ ਸਹੁਰਾ ਪਰਿਵਾਰ ਘਰੋਂ ਫ਼ਰਾਰ ਹੋ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News