ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

08/30/2020 9:19:05 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਸ਼ਹੀਦ ਨਾਇਬ ਸੂਬੇਦਾਰ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਸਿੱਖ ਲਾਈਟ ਇਨਫੈਂਟਰੀ ਯੂਨਿਟ ਦੇ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

 https://play.google.com/store/apps/details?id=com.jagbani 

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਨ 56 ਲੋਕਾਂ ਦੀ ਮੌਤ, 1689 ਦੀ ਰਿਪੋਰਟ ਪਾਜ਼ੇਟਿਵ
ਲੁਧਿਆਣਾ,(ਸਹਿਗਲ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਅੱਜ 56 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 1689 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ ਰਾਜ 'ਚ 52,526 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 1404 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਕੈਪਟਨ ਦੇ ਇਕਾਂਤਵਾਸ ਹੋਣ 'ਤੇ ਕੀ ਬੋਲੇ ਖਹਿਰਾ?
ਬਾਬਾ ਬਕਾਲਾ ਸਾਹਿਬ, (ਰਾਕੇਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਮੰਤਰੀਆਂ ਤੇ ਵਿਧਾਇਕਾਂ ਦੇ ਸੰਪਰਕ 'ਚ ਆਉਣ ਤੋਂ ਬਾਅਦ ਕੈਪਟਨ ਵੱਲੋਂ ਆਪਣੇ ਆਪ ਨੂੰ ਸੱਤ ਦਿਨਾਂ ਲਈ ਇਕਾਂਤਵਾਸ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ, 'ਤੇ ਟਿਪਣੀ ਕਰਦਿਆਂ ਸਾਬਕਾ ਵਿਰੋਧੀ ਧਿਰ ਦੇ ਨੇਤਾ ਤੇ ਪੰਜਾਬ ਏਕਤਾ ਪਾਰਟੀ ਦੇ ਸੂਬਾਈ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਇਸ ਤੋਂ ਪਹਿਲਾਂ ਕਿਹੜੇ ਠੀਕਰੀ ਪਹਿਰੇ 'ਤੇ ਡਿਊਟੀ ਕਰਦੇ ਸੀ, ਉਹ ਤਾਂ ਪਿੱਛਲੇ ਸਾਢੇ ਤਿੰਨ ਸਾਲਾਂ ਤੋਂ ਹੀ ਇਕਾਂਤਵਾਸ ਵਜੋਂ ਰਹਿ ਰਹੇ ਹਨ। 

ਆਪਣੇ ਮੰਤਰੀ ਦਾ ਘਪਲਾ ਲੁਕਾਉਣ ਲਈ ਮਾਮਲੇ ਨੂੰ ਝੂਠਾ ਤੇ ਨਵਾਂ ਮੋੜ ਦੇਣ ਦੀ ਕੋਸ਼ਿਸ਼ ਨਾ ਕਰਨ ਕੈਪਟਨ: ਬਾਜਵਾ
ਗੁਰਦਾਸਪੁਰ,(ਹਰਮਨ)- ਰਾਜ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਕੋਲੋਂ ਮੰਗੇ ਅਸਤੀਫੇ ਦੇ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਨੂੰ ਪਿਛਲੀ ਕੈਪਟਨ ਸਰਕਾਰ ਮੌਕੇ ਹੋਏ ਲੁੱਕ ਘੁਟਾਲੇ ਦਾ ਹਵਾਲਾ ਦੇ ਕੇ ਘੇਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਦੇ ਉਲਟ ਬਾਜਵਾ ਨੇ ਕੈਪਟਨ ਦੀ ਇਸ ਕੋਸ਼ਿਸ਼ ਨੂੰ ਮੰਦਭਾਗੀ ਦੱਸਦਿਆਂ ਕਿਹਾ ਕਿ ਇਹ ਦੋਵੇਂ ਮਾਮਲੇ ਬਿਲਕੁੱਲ ਵੱਖਰੇ ਹਨ, ਜਿਨ੍ਹਾਂ ਦੀ ਤੁਲਨਾ ਕਰਨਾ ਅਤੇ ਉਦਾਹਰਨ ਦੇਣ ਦੀ ਕੋਈ ਤੁੱਕ ਹੀ ਨਹੀਂ ਬਣਦੀ।

4 ਨੌਜਵਾਨਾਂ ਨੇ ਕੱਬਡੀ ਦੇ ਖਿਡਾਰੀ ਨੂੰ ਮਾਰੀ ਗੋਲੀ, ਮੌਤ
ਗੁਰਦਾਸਪੁਰ— ਜ਼ਿਲ੍ਹਾ ਗੁਰਦਾਸਪੁਰ 'ਚ ਇੱਕ ਕੱਬਡੀ ਦੇ ਖਿਡਾਰੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਵਿਖੇ ਇਕ ਤਕਰਾਰ ਦੌਰਾਨ ਗੱਡੀ 'ਚ ਸਵਾਰ ਹੋ ਕੇ ਆਏ 4 ਨੌਜਵਾਨਾਂ ਨੇ ਪਿੰਡ ਦੇ ਰਹਿਣ ਵਾਲੇ ਇਕ ਨੌਜ਼ਵਾਨ ਨੂੰ ਗੋਲੀ ਮਾਰ ਦਿੱਤੀ ਜਿਸ ਦੇ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਕੋਵਿਡ-19 ਸੰਕਟ 'ਤੇ ਭਾਰੀ ਪਈ ਕਿਸਾਨਾਂ ਦੀ ਹਿੰਮਤ, ਜਾਣੋ ਕਿਹੜੇ ਸੂਬੇ ’ਚ ਕਿੰਨੀ ਹੋਈ ਸਾਉਣੀ ਫਸਲਾਂ ਦੀ ਬਿਜਾਈ
ਗੁਰਦਾਸਪੁਰ (ਹਰਮਨਪ੍ਰੀਤ) - ਇਸ ਸਾਲ ਪੂਰੇ ਦੇਸ਼ ਅੰਦਰ ਖੇਤੀਬਾੜੀ ਸਮੇਤ ਸਾਰੇ ਖੇਤਰਾਂ ਵਿਚ ਕੋਵਿਡ-19 ਦੇ ਵੱਡੇ ਅਸਰ ਦੇ ਬਾਵਜੂਦ ਦੇਸ਼ ਦੇ ਕਿਸਾਨਾਂ ਨੇ ਸਾਉਣੀ ਦੀ ਫਸਲਾਂ ਦੀ ਬਿਜਾਈ ਦੇ ਮਾਮਲੇ ਵਿਚ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਪ੍ਰਾਪਤੀ ਕੀਤੀ ਹੈ। 

ਜਲੰਧਰ ਜ਼ਿਲ੍ਹੇ 'ਚ ਮੁੜ ਕੋਰੋਨਾ ਦਾ ਧਮਾਕਾ, 200 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਐਤਵਾਰ ਨੂੰ ਜਿੱਥੇ ਕੋਰੋਨਾ ਕਾਰਨ ਜਲੰਧਰ ਜ਼ਿਲ੍ਹੇ 'ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਗਈ ਹੈ, ਉਥੇ ਹੀ 208 ਲੋਕਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਵੀ ਪਾਈ ਗਈ ਹੈ।

ਗੁਰਪਤਵੰਤ ਪੰਨੂ ਦਾ ਗਲਾ ਕੱਟਣ ਵਾਲੇ ਨੂੰ 11 ਲੱਖ ਦਾ ਇਨਾਮ ਦੇਵੇਗੀ ਸ਼ਿਵ ਸੈਨਾ ਬਾਲ ਠਾਕਰੇ
ਪਟਿਆਲਾ (ਰਾਜੇਸ਼) : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਸ ਫਾਰ ਜਸਇਸ ਦੇ ਗੁਰਪਤਵੰਤ ਸਿੰਘ ਪੰਨੂ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਾਲਰਾਂ ਦਾ ਲਾਲਚ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਪਰ ਉਸ ਦੀਆਂ ਸਾਰੀਆਂ ਸਾਜ਼ਿਸ਼ਾਂ ਪੰਜਾਬੀ ਬੁਰੀ ਤਰ੍ਹਾਂ ਨਾਲ ਫੇਲ ਕਰ ਰਹੇ ਹਨ।

ਵੱਡੀ ਖ਼ਬਰ : ਕੋਰੋਨਾ ਕਾਰਣ ਅੰਮ੍ਰਿਤਸਰ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਦੀ ਮੌਤ
ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੋਰੋਨਾ ਨੇ ਹੁਣ ਅੰਮ੍ਰਿਤਸਰ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਅਰੁਣ ਸ਼ਰਮਾ ਦੀ ਜਾਨ ਲੈ ਲਈ ਹੈ। 

ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਨਾਲ ਹੋਰ ਮੌਤਾਂ, 3 ਡਾਕਟਰਾਂ ਸਮੇਤ ਵੱਡੀ ਗਿਣਤੀ 'ਚ ਸਾਹਮਣੇ ਆਏ ਮਰੀਜ਼
ਅਮ੍ਰਿੰਤਸਰ(ਦਲਜੀਤ ਸ਼ਰਮਾ) — ਇਲਾਕੇ 'ਚ ਅੱਜ ਫਿਰ ਕੋਰੋਨਾ ਵਾਇਰਸ ਨੇ ਵੱਡਾ ਧਮਾਕਾ ਕੀਤਾ ਹੈ। ਦੋ ਦਿਨਾਂ ਦੀ ਤਾਲਾਬੰਦੀ ਦੇ ਬਾਵਜੂਦ ਅੱਜ ਐਤਵਾਰ ਨੂੰ ਕੋਰੋਨਾ ਕਾਰਨ ਦੋ ਮਰੀਜ਼ਾਂ ਦੀ ਮੌਤ ਹੋ ਗਈ। ਸਰਕਾਰੀ ਡੈਂਟਲ ਕਾਲਜ ਦੇ 3 ਡਾਕਟਰਾਂ ਸਮੇਤ 113 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।

ਕਾਨੂੰਨ ਤੋਂ ਉੱਪਰ ਕੋਈ ਨਹੀਂ, ਮੁੱਖ ਸਕੱਤਰ ਨੂੰ ਵਜੀਫਾ ਘਪਲੇ ਦੀ ਡੂੰਘਾਈ ਨਾਲ ਜਾਂਚ ਕਰਨ ਨੂੰ ਕਿਹਾ: ਕੈਪਟਨ
ਚੰਡੀਗੜ੍ਹ (ਅਸ਼ਵਨੀ):  ਵਜੀਫਾ ਘਪਲੇ 'ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਕਸੂਰਵਾਰ ਨੂੰ ਨਾ ਬਖਸ਼ਣ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਹ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਇਸ ਨੂੰ ਅੰਤਿਮ ਨਤੀਜੇ ਤੱਕ ਲਿਜਾਣ ਦੀ ਕੋਸ਼ਿਸ਼ ਕਰਨ।  

 


Bharat Thapa

Content Editor

Related News