ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

09/02/2020 8:31:55 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ 'ਚ ਕੋਰੋਨਾ ਦਾ ਵੱਡਾ ਧਮਾਕਾ, ਇਕ ਦਿਨ 'ਚ ਹੋਈਆਂ 106 ਮੌਤਾਂ
ਚੰਡੀਗੜ੍ਹ :ਪੰਜਾਬ 'ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਪੰਜਾਬ 'ਚ ਕੋਰੋਨਾ ਦੇ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆਏ। ਸੂਬੇ 'ਚ ਅੱਜ ਇਕ ਦਿਨ 'ਚ ਕੋਰੋਨਾ ਕਾਰਣ ਰਿਕਾਰਡ ਤੋੜ ਮੌਤਾਂ ਹੋਈਆਂ ਹਨ। ਸੂਬੇ 'ਚ ਅੱਜ ਬੁੱਧਵਾਰ ਨੂੰ ਕੋਰੋਨਾ ਕਾਰਣ 106 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en 

ਸਤਨਾਮ ਖੱਟੜਾ ਤੋਂ ਬਾਅਦ ਹੁਣ ਇਸ ਪ੍ਰਸਿੱਧ ਕਬੱਡੀ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ
ਮੋਗਾ/ਜੈਤੋਂ (ਜਿੰਦਲ) : ਬਾਡੀ ਬਿਲਡਰ ਸਤਨਾਮ ਖੱਟੜਾ ਤੋਂ ਬਾਅਦ ਹੁਣ ਪ੍ਰਸਿੱਧ ਕਬੱਡੀ ਖਿਡਾਰੀ ਅਮਨਦੀਪ ਸਿੰਘ ਗੋਰਾ ਪੰਜਗਰਾਈ ਦੀ ਅਚਾਨਕ ਮੌਤ ਹੋ ਜਾਣ ਦਾ ਸਾਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਮੌਤ ਨਾਲ ਕਬੱਡੀ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। 

ਨਵਾਂਸ਼ਹਿਰ 'ਚ ਖ਼ੌਫ਼ਨਾਕ ਘਟਨਾ, ਠੇਕੇਦਾਰਾਂ ਨੂੰ ਕਮਰੇ 'ਚ ਬੰਦ ਕਰਕੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)— ਖੱਡ ਤੋਂ ਮਾਈਨਿੰਗ ਕਰਨ ਵਾਲੇ ਠੇਕੇਦਾਰ ਦੀ ਅਲਮਾਰੀ 'ਚੋਂ ਅਣਪਛਾਤੇ ਚੋਰਾਂ ਵੱਲੋਂ 27.50 ਲੱਖ ਰੁਪਏ ਦੀ ਰਕਮ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਕੋਠੀ 'ਚ ਚੱਲ ਰਹੇ ਦਫ਼ਤਰ ਦੇ ਉੱਪਰ ਵਾਲੇ ਕਮਰੇ 'ਚ ਸੌਂ ਰਹੇ ਠੇਕੇਦਾਰਾਂ ਨੂੰ ਕਮਰੇ 'ਚ ਬਾਹਰੋਂ ਬੰਦ ਕਰਕੇ ਚੋਰਾਂ ਵੱਲੋਂ ਉਪਰੋਕਤ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 

ਡੇਰਾ ਬਿਆਸ ਵਲੋਂ ਸਾਰੇ ਸਤਿਸੰਗ ਭਵਨਾਂ 'ਚ ਸੰਗਤ ਤੇ ਯਾਤਰੀਆਂ ਦੀ ਆਮਦ 'ਤੇ 31 ਦਸੰਬਰ ਤੱਕ ਰੋਕ
ਅੰਮ੍ਰਿਤਸਰ : ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਡੇਰਾ ਬਿਆਸ 'ਚ ਵਲੋਂ ਦੇਸ਼ ਦੇ ਸਾਰੇ ਸਤਿਸੰਗ ਭਵਨਾਂ 'ਤੇ ਆਉਣ ਵਾਲੀ ਸੰਗਤ ਤੇ ਯਾਤਰੀਆਂ ਦੀ ਆਮਦ 'ਤੇ 31 ਦਸੰਬਰ  ਤੱਕ ਰੋਕ ਲਗਾ ਦਿੱਤੀ ਗਈ ਹੈ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 5 ਮੌਤਾਂ ਸਣੇ 150 ਤੋਂ ਵਧੇਰੇ ਮਿਲੇ ਨਵੇਂ ਮਾਮਲੇ
ਜਲੰਧਰ (ਰੱਤਾ)— ਮਹਾਨਗਰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਹੀ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਬੁੱਧਵਾਰ ਨੂੰ ਜਿੱਥੇ ਕੋਰੋਨਾ ਦੇ 178 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਉਥੇ ਹੀ ਕੋਰੋਨਾ ਕਾਰਨ 5 ਵਿਅਕਤੀਆਂ ਦੀ ਵੀ ਮੌਤ ਹੋਣ ਦੀ ਸੂਚਨਾ ਮਿਲੀ ਹੈ।

ਐੱਚ. ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਹੋਇਆ ਕੋਰੋਨਾ
ਤਲਵੰਡੀ ਸਾਬੋ (ਮੁਨੀਸ਼) : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ 21 ਸੇਵਾਦਾਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਖੁਦ ਭਾਈ ਦਾਦੂਵਾਲ ਨੇ 'ਜਗ ਬਾਣੀ' ਦੇ ਪੱਤਰਕਾਰ ਨਾਲ ਗੱਲ ਕਰਦਿਆਂ ਕੀਤੀ ਹੈ। 

ਦੇਸ਼ ਭਰ 'ਚੋਂ 'ਪੰਜਾਬ' ਦੀਆਂ ਜੇਲ੍ਹਾਂ ਦਾ ਮਾੜਾ ਹਾਲ, NCRB ਨੇ ਕੀਤਾ ਵੱਡਾ ਖ਼ੁਲਾਸਾ
ਚੰਡੀਗੜ੍ਹ : ਦੇਸ਼ ਭਰ ਦੀਆਂ ਜੇਲ੍ਹਾਂ 'ਚੋਂ ਪੰਜਾਬ ਦੀਆਂ ਜੇਲ੍ਹਾਂ ਬਾਰੇ ਵੱਡਾ ਖ਼ੁਲਾਸਾ ਹੋਇਆ ਹੈ। ਇਹ ਖ਼ੁਲਾਸਾ ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ (ਐਨ. ਸੀ. ਆਰ. ਬੀ.) ਦੀ ਰਿਪੋਰਟ 'ਚ ਕੀਤਾ ਗਿਆ ਹੈ। ਅਸਲ 'ਚ ਪਿਛਲੇ ਸਾਲ ਪੰਜਾਬ ਦੀਆਂ ਜੇਲ੍ਹਾਂ 'ਚ ਸਭ ਤੋਂ ਜ਼ਿਆਦਾ ਖ਼ੁਦਕੁਸ਼ੀਆਂ ਹੋਈਆਂ।

ਪਾਕਿ ਦੀ ਗੋਲੀਬਾਰੀ ਦਾ ਜਵਾਬ ਦਿੰਦੇ ਸ਼ਹੀਦ ਹੋਇਆ ਮੁਕੇਰੀਆਂ ਦਾ ਸੂਬੇਦਾਰ ਰਾਜੇਸ਼ ਕੁਮਾਰ, ਪਿੰਡ 'ਚ ਛਾਈ ਸੋਗ ਦੀ ਲਹਿਰ
ਮੁਕੇਰੀਆਂ (ਝਾਵਰ/ਨਾਗਲਾ)— ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਵਿਖੇ ਸੀਜ਼ ਫਾਇਰ ਦੀ ਉਲੰਘਣਾ ਰੋਜ਼ਾਨਾ ਕੀਤੀ ਜਾ ਰਹੀ ਹੈ। ਅੱਜ ਇਸ ਗੋਲੀਬਾਰੀ ਦਾ ਜਵਾਬ ਦਿੰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਰਹਿਣ ਵਾਲੇ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ ਹੋ ਗਏ। 

ਪਿਛਲੇ ਸਾਲ ਦੇ ਮੁਕਾਬਲੇ 23.9 ਫੀਸਦੀ ਘਟੀ ਜੀ.ਡੀ.ਪੀ., ਸਿਰਫ ਖੇਤੀਬਾੜੀ ਨੇ ਹੀ ਦਿੱਤਾ ਸਹਾਰਾ
ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਰਾਸ਼ਟਰੀ ਅੰਕੜਾ ਦਫ਼ਤਰ (ਐੱਨ.ਐੱਸ.ਓ), ਅੰਕੜਾ ਤੇ ਪ੍ਰੋਗਰਾਮ ਲਾਗੂਕਰਣ ਮੰਤਰਾਲਾ ਨੇ 2020-21 ਦੀ ਪਹਿਲੀ ਤਿਮਾਹੀ (ਅਪ੍ਰੈਲ-ਜੂਨ) ਲਈ ਕੁੱਲ ਘਰੇਲੂ ਉਤਪਾਦਨ (ਜੀ.ਡੀ.ਪੀ) ਦੇ ਸਥਿਰ (2011-12) ਤੇ ਚਾਲੂ ਕੀਮਤਾਂ ਦੋਵੇਂ, ਅਨੁਮਾਨਾਂ ਦੇ ਨਾਲ-ਨਾਲ ਇਸੇ ਤਿਮਾਹੀ ਹਿਤ ਜੀ.ਡੀ.ਪੀ ਦੇ ਖ਼ਰਚੇ ਨਾਲ ਸਬੰਧਿਤ ਪੱਖਾਂ ਦੇ ਤਿਮਾਹੀ ਅਨੁਮਾਨ ਜਾਰੀ ਕਰ ਦਿੱਤੇ ਹਨ।

ਪੰਜਾਬ ਦੀ 'ਸਿਆਸਤ' 'ਚ 'ਕੋਰੋਨਾ' ਦਾ ਭੜਥੂ, 2 ਹੋਰ ਵਿਧਾਇਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਸੰਗਰੂਰ, ਪਟਿਆਲਾ : ਪੰਜਾਬ 'ਚ ਕੋਰੋਨਾ ਮਹਾਮਾਰੀ ਦਿਨੋਂ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਸੂਬੇ ਦੀ ਸਿਆਸਤ 'ਚ ਵੀ ਕੋਰੋਨਾ ਵਾਇਰਸ ਨੇ ਭੜਥੂ ਪਾਇਆ ਹੋਇਆ ਹੈ ਅਤੇ ਹੁਣ 2 ਹੋਰ ਵਿਧਾਇਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਿਨ੍ਹਾਂ 'ਚ ਲਹਿਰਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਸ਼ਾਮਲ ਹਨ।

'ਕੋਰੋਨਾ ਮਰੀਜ਼ਾਂ' ਦੇ ਅੰਗ ਕੱਢਣ ਦਾ ਮਾਮਲਾ, ਫੇਸਬੁੱਕ 'ਤੇ ਲਾਈਵ ਹੋ ਕੇ ਬਿਆਨ ਕੀਤੀ ਗਈ ਅਸਲੀਅਤ
ਪਟਿਆਲਾ (ਜੋਸਨ) : ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਦੇ ਅੰਗ ਕੱਢੇ ਜਾਣ ਬਾਰੇ ਫੈਲੀਆਂ ਅਫ਼ਵਾਹਾਂ ਬਾਰੇ ਹਸਪਤਾਲ ਦੀ ਕੋਵਿਡ ਕੇਅਰ ਇੰਚਾਰਜ ਸੁਰਭੀ ਮਲਿਕ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਅਸਲ ਸੱਚ ਦੱਸਿਆ। 

ਪਟਿਆਲਾ : ਗੁਰਦੁਆਰਾ ਸਾਹਿਬ ਨੇੜੇ ਘੁੰਮ ਰਹੇ 2 ਸ਼ੱਕੀ ਅਸਲੇ ਸਣੇ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖੁਲਾਸੇ
ਪਟਿਆਲਾ (ਬਲਜਿੰਦਰ) : ਥਾਣਾ ਤ੍ਰਿਪੜੀ ਦੀ ਪੁਲਸ ਨੇ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਆਸ-ਪਾਸ ਘੁੰਮ ਰਹੇ 2 ਵਿਅਕਤੀਆਂ ਨੂੰ ਇੱਕ ਦੇਸੀ ਪਿਸਤੌਲ 32 ਬੋਰ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। 

ਪੰਜਾਬ ਦੇ ਹੋਸਟਲਾਂ ਤੇ ਪੀ. ਜੀ. ਨੂੰ 'ਪ੍ਰਾਪਰਟੀ ਟੈਕਸ' ਤੋਂ ਮਿਲ ਰਹੀ ਛੋਟ ਖਤਮ, ਨੋਟੀਫਿਕੇਸ਼ਨ ਜਾਰੀ
ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਲੇਬਰ ਕੁਆਰਟਰਾਂ, ਹੋਸਟਲ ਅਤੇ ਪੀ. ਜੀ. (ਕਿਰਾਏ ’ਤੇ ਦਿੱਤੇ ਰਿਹਾਇਸ਼ੀ ਮਕਾਨ) ਨੂੰ ਪ੍ਰਾਪਰਟੀ ਟੈਕਸ 'ਚ ਮਿਲ ਰਹੀ ਛੋਟ ਕੋਰੋਨਾ ਦੇ ਦੌਰ 'ਚ ਵਾਪਸ ਲੈ ਲਈ ਗਈ ਹੈ, ਜਿਸ ਦੇ ਤਹਿਤ ਪਿਛਲੇ ਕਈ ਸਾਲਾਂ ਤੋਂ ਸਾਧਾਰਨ ਰਿਹਾਇਸ਼ੀ ਦਰਾਂ ’ਤੇ ਪ੍ਰਾਪਰਟੀ ਟੈਕਸ ਦੇ ਰਹੇ ਇਸ ਸ਼੍ਰੇਣੀ 'ਚ ਆਉਣ ਵਾਲੇ ਯੂਨਿਟਾਂ ਨੂੰ ਹੁਣ ਕਮਰਸ਼ੀਅਲ ਦਰਾਂ ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣਾ ਪਵੇਗਾ। 

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
 


Bharat Thapa

Content Editor

Related News