ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Thursday, Nov 26, 2020 - 09:28 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਹਰਿਆਣਾ ਨੇ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਵਿਧਾਨਕ ਹੱਕ ’ਤੇ ਹਮਲਾ ਕੀਤਾ: ਕੈਪਟਨ
ਚੰਡੀਗੜ੍ਹ: ਦਿੱਲੀ ਵੱਲ ਕੂਚ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦੀ ਬੇਕਾਰ ਕੋਸ਼ਿਸ਼ ਕਰਦੇ ਹੋਏ ਹਰਿਆਣਾ ਵੱਲੋਂ ਬੇਰਹਿਮ ਤਾਕਤ ਦੀ ਵਰਤੋਂ ਕਰਨ ਦੀ ਕਰੜੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਦਮ ਨੂੰ ਕਿਸਾਨਾਂ ਦੇ ਸੰਵਿਧਾਨਕ ਅਤੇ ਜਮਹੂਰੀ ਹੱਕਾਂ ’ਤੇ ਹਮਲਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦਿੱਲੀ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਆਪਣੀਆਂ ਚਿੰਤਾਵਾਂ ਜ਼ਾਹਰ ਕਰਨ ਲਈ ਸ਼ਾਂਤਮਈ ਢੰਗ ਨਾਲ ਬੈਠਣ ਵਾਸਤੇ ਕਿਸਾਨਾਂ ਲਈ ਜਗਾ ਮੁਕੱਰਰ ਕਰਨ ਦੀ ਅਪੀਲ ਕੀਤੀ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕੇ ਜਾਣ ਨੂੰ ਲੈ ਕੇ ਕੈਪਟਨ ਦੀ ਖੱਟੜ ਨੂੰ ਖ਼ਾਸ ਅਪੀਲ
ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਅਪੀਲ ਕਰਦੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਦਿੱਲੀ ਕੂਚ ਨੂੰ ਲੈ ਕੇ ਉਨ੍ਹਾਂ ਨੂੰ ਅੱਗੇ ਵੱਧਣ ਦਿੱਤਾ ਜਾਵੇ।
ਮਿਊਰ ਕਤਲਕਾਂਡ ਮਾਮਲੇ 'ਚ ਜ਼ਬਰਦਸਤ ਮੋੜ, ਟੱਬਰ ਨੂੰ ਕਤਲ ਕਰਨ ਵਾਲੇ ਰਾਜੀਵ ਦੀ ਮਿਲੀ ਲਾਸ਼
ਲੁਧਿਆਣਾ (ਰਾਜ) : ਇੱਥੇ ਹੰਬੜਾ ਰੋਡ ਸਥਿਤ ਮਿਊਰ ਵਿਹਾਰ ਕਤਲਕਾਂਡ ਮਾਮਲੇ 'ਚ ਉਸ ਵੇਲੇ ਜ਼ਬਰਦਸਤ ਮੋੜ ਆ ਗਿਆ, ਜਦੋਂ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰਨ ਵਾਲੇ ਪ੍ਰਾਪਰਟੀ ਡੀਲਰ ਰਾਜੀਵ ਦੀ ਲਾਸ਼ ਬਰਾਮਦ ਕੀਤੀ ਗਈ।
ਕਿਸਾਨਾਂ ਦੇ ਹੱਕ 'ਚ ਆਏ ਰਾਜਾ ਵੜਿੰਗ ਨੇ ਡਾ. ਧਰਮਵੀਰ ਗਾਂਧੀ ਦੀ ਪੋਸਟ ਨੂੰ ਕੀਤਾ ਨਕਲ, ਹੋਏ ਟਰੋਲ
ਜਲੰਧਰ/ਫਰੀਦਕੋਟ— ਕਿਸਾਨਾਂ ਦੇ ਹੱਕ 'ਚ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਅੱਜ ਉਸ ਸਮੇਂ ਸੋਸ਼ਲ ਮੀਡੀਆ 'ਤੇ ਟਰੋਲ ਹੋ ਗਏ, ਜਦੋਂ ਉਨ੍ਹਾਂ ਦਿੱਲੀ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ ਫੇਸਬੁੱਕ 'ਤੇ ਸਾਂਝੀਆਂ ਕਰਨ ਦੌਰਾਨ ਵਿਚਾਰ(ਕੈਪਸ਼ਨ) ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਨਕਲ ਕਰਕੇ ਪੋਸਟ ਕਰ ਦਿੱਤੇ।
ਕਰਨਾਲ 'ਚ ਪੁਲਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਝੜਪ, ਚਲਾਈਆਂ ਗਈਆਂ ਪਾਣੀ ਦੀਆਂ ਤੋਪਾਂ
ਕਰਨਾਲ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨ ਕਰਨਾਲ 'ਚ ਪੁਲਸ ਵਲੋਂ ਲਗਾਏ ਗਏ ਬੈਰੀਕੇਡ ਤੋੜ ਕੇ ਦਿੱਲੀ ਲਈ ਰਵਾਨਾ ਹੋ ਗਏ ਹਨ। ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲ਼ੇ ਦਾਗ਼ੇ ਅਤੇ ਪਾਣੀ ਦੀਆਂ ਤੋਪਾਂ ਚਲਾਈਆਂ। ਇਸ ਦੇ ਬਾਵਜੂਦ ਕਿਸਾਨ ਨਹੀਂ ਰੁਕੇ। ਕਿਸਾਨ ਲਗਾਤਾਰ ਅੱਗੇ ਵੱਧ ਰਹੇ ਹਨ। ਇੱਥੇ ਪੁਲਸ ਅਤੇ ਕਿਸਾਨਾਂ ਦਰਮਿਆਨ ਝੜਪ ਵੀ ਦੇਖਣ ਨੂੰ ਮਿਲੀ। ਇਸ ਤੋਂ ਪਹਿਲਾਂ ਖਨੌਰੀ ਸਰਹੱਦ 'ਤੇ ਪੁਲਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਝੜਪ ਹੋਈ ਸੀ। ਇੱਥੇ ਹੀ ਕਿਸਾਨਾਂ ਨੇ ਬੈਰੀਕੇਡ ਤੋੜੇ ਸਨ।
ਕਿਸਾਨਾਂ 'ਤੇ ਹੋਏ ਤਸ਼ਦੱਦ 'ਤੇ ਭੜਕੇ ਸੁਖਬੀਰ ਬਾਦਲ, ਕਿਹਾ ਅੱਜ ਪੰਜਾਬ 'ਚ 26/11 ਵਰਗਾ ਮਾਹੌਲ
ਚੰਡੀਗੜ੍ਹ (ਬਿਊਰੋ): ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਸ ਵਲੋਂ ਰੋਕਣ ਅਤੇ ਉਨ੍ਹਾਂ 'ਤੇ ਕੀਤੇ ਤਸ਼ੱਦਦ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਖ਼ਤ ਲਹਿਜ਼ੇ 'ਚ ਨਿਖੇਧੀ ਕੀਤੀ ਹੈ। ਇਸ ਸਬੰਧੀ ਸੁਖਬੀਰ ਬਾਦਲ ਟਵੀਟ ਕਰਕੇ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਨ ਜਾ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਤੋਪਾਂ ਨਾਲ ਬੁਛਾੜਾਂ ਕਰਕੇ ਉਨ੍ਹਾਂ 'ਤੇ ਧੱਕੇਸ਼ਾਹੀ ਨਹੀਂ ਕੀਤੀ ਜਾ ਸਕਦੀ।
ਕਿਸਾਨਾਂ ’ਤੇ ਹੋਈ ਪਾਣੀ ਦੀ ਵਾਛੜ ਨੂੰ ਦੇਖ ਪੰਜਾਬੀ ਕਲਾਕਾਰਾਂ ਦਾ ਛਲਕਿਆ ਦਰਦ, ਇੰਝ ਕੀਤਾ ਬਿਆਨ
ਜਲੰਧਰ (ਬਿਊਰੋ)– ਪੰਜਾਬ ਦੇ ਕਿਸਾਨ ਖੇਤੀ ਕਾਨੂੰਨ ਦੇ ਵਿਰੋਧ ’ਚ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਨੂੰ ਦਿੱਲੀ ਤੋਂ ਪਹਿਲਾਂ ਹਰਿਆਣਾ ’ਚ ਭਾਰੀ ਸੰਘਰਸ ਕਰਨਾ ਪੈ ਰਿਹਾ ਹੈ। ਹਰਿਆਣਾ ਦੇ ਸਾਰੇ ਮੁੱਖ ਮਾਰਗਾਂ ’ਤੇ ਭਾਰੀ ਜਾਮ ਦੀ ਸਥਿਤੀ ਹੈ। ਵੱਡੀ ਗਿਣਤੀ ’ਚ ਪੁਲਸ ਫੋਰਸ ਦੀ ਤਾਇਨਾਤ ਹੈ। ਪੁਲਸ ਵਲੋਂ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀ ਵਾਛੜ ਕੀਤੀ ਜਾ ਰਹੀ ਹੈ।
ਭਾਰਤੀ ਸੰਵਿਧਾਨ ਦਿਹਾੜੇ ’ਤੇ ਵਿਸ਼ੇਸ਼: ਜਾਣੋ ਕਿਨ੍ਹਾਂ ਪੜਾਵਾਂ 'ਚੋਂ ਲੰਘਿਆ ਵਰਤਮਾਨ ਸੰਵਿਧਾਨ
ਅੱਜ 26 ਨਵੰਬਰ, 2020 ਨੂੰ ਪਿਛਲੇ ਕਈ ਸਾਲਾਂ ਵਾਂਗ ਅਸੀਂ ਭਾਰਤੀ ਸੰਵਿਧਾਨ ਦਿਹਾੜਾ ਮਨਾ ਰਹੇ ਹਾਂ। ਭਾਰਤ ਦਾ ਸੰਵਿਧਾਨ ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜਿਸ ਵਿੱਚ ਹੁਣ 465 ਅਨੁਛੇਦ, 12 ਅਨੁਸੂਚੀਆਂ ਹਨ ਅਤੇ ਇਹ 22 ਭਾਗਾਂ ਵਿੱਚ ਵੰਡਿਆ ਹੋਇਆ ਹੈ। ਸ਼ੁਰੂ ਵਿੱਚ ਇਸ ਵਿੱਚ 395 ਅਨੂਛੇਦ ਸਨ ਅਤੇ ਇਸ ਵਿੱਚ ਸਿਰਫ਼ 08 ਅਨੁਸੂਚੀਆਂ ਹੀ ਸਨ ਅਤੇ ਇਹ 22 ਭਾਗਾਂ ਵਿੱਚ ਵੰਡਿਆ ਹੋਇਆ ਸੀ।
ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਹੀਰੋ ਬਣਿਆ ਇਹ ਨੌਜਵਾਨ, ਔਲਖ਼ ਨੇ ਕੀਤੀ ਰੱਜ ਕੇ ਤਾਰੀਫ਼ (ਵੀਡੀਓ)
ਜਲੰਧਰ (ਵੈੱਬ ਡੈਸਕ) : ਖ਼ੇਤੀ ਬਿੱਲਾਂ ਖ਼ਿਲਾਫ਼ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਸਭ ਦੇ ਚਲਦਿਆਂ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਕਿਸਾਨਾਂ ਦਿੱਲੀ ਮਾਰਚ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਦਰਮਿਆਨ ਕਿਸਾਨ ਅੱਗੇ ਵੱਧਣ ਦੀ ਜ਼ਿੱਦ 'ਤੇ ਅੜੇ ਰਹੇ ਤਾਂ ਪੁਲਸ ਨੇ ਕਿਸਾਨਾਂ ਨਾਲ ਸਖ਼ਤੀ ਵਰਤਣ ਦੀ ਕੋਸ਼ਿਸ਼ ਕੀਤੀ।