ਹਾਏ ਓ ਰੱਬਾ, ਇੰਨਾ ਕਹਿਰ! ਇੱਕੋ ਵੇਲੇ ਉੱਜੜ ਗਿਆ 2 ਭੈਣਾਂ ਦਾ ਸੁਹਾਗ
Wednesday, Dec 11, 2024 - 10:38 AM (IST)
ਤਰਨਤਾਰਨ: 2 ਭੈਣਾਂ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਦੋਹਾਂ ਦੇ ਪਤੀ ਇੱਕੋ ਵੇਲੇ ਜਹਾਨੋਂ ਤੁਰ ਗਏ। ਪਿੰਡ ਫ਼ਤਿਆਬਾਦ ਵਿਖੇ ਵਾਪਰੇ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ। ਇਹ ਦੋਵੇਂ ਰਿਸ਼ਤੇ ਵਿਚ ਸਾਂਢੂ ਲੱਗਦੇ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ
ਜਾਣਕਾਰੀ ਮੁਤਾਬਕ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਫ਼ਤਿਆਬਾਦ 'ਚ ਸ਼ੈਲਰ ਦੇ ਕੋਲ ਅਣਪਛਾਤੇ ਵਾਹਣ ਨੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ ਦੋਹਾਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ
ਪੁਲਸ ਚੌਕੀ ਫ਼ਤਿਆਬਾਦ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਮੋਟਰਸਾਈਕਲ ਰਾਹੀਂ ਤਰਨਤਾਰਨ ਤੋਂ ਫ਼ਤਿਆਬਾਦ ਵੱਲ ਨੂੰ ਆ ਰਹੇ ਸਨ। ਇਨ੍ਹਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਪਰ ਇੰਨਾ ਪਤਾ ਲੱਗਿਆ ਹੈ ਕਿ ਉਹ ਚੋਟਾਲਾ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8