ਪੰਜਾਬ : ਘੋੜਾ ਨਹਾਉਂਦੇ ਸਮੇਂ ਨਿਹੰਗ ਸਿੰਘ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ

Saturday, May 09, 2026 - 04:00 PM (IST)

ਪੰਜਾਬ : ਘੋੜਾ ਨਹਾਉਂਦੇ ਸਮੇਂ ਨਿਹੰਗ ਸਿੰਘ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ

ਪਾਇਲ (ਵਿਨਾਇਕ) : ਪਾਇਲ ਖੇਤਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਰਾੜਾ ਸਾਹਿਬ ਨੇੜੇ ਸਰਹਿੰਦ ਨਹਿਰ 'ਚ ਘੋੜਾ ਨਹਾਉਂਦੇ ਸਮੇਂ ਇੱਕ ਨਿਹੰਗ ਸਿੱਖ ਨੌਜਵਾਨ ਦੀ ਡੂੰਘੇ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਗਮਗੀਨ ਮਾਹੌਲ ਪਾਇਆ ਜਾ ਰਿਹਾ ਹੈ। ਮ੍ਰਿਤਕ ਨਿਹੰਗ ਸਿੱਖ ਨੌਜਵਾਨ ਦੀ ਪਛਾਣ ਪਰਮਿੰਦਰ ਸਿੰਘ (27) ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਪਮੌਰ, ਥਾਣਾ ਬਡਾਲੀ ਆਲਾ ਸਿੰਘ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਨਿਹੰਗ ਸਿੰਘ ਬੁੱਢਾ ਦਲ 96 ਕਰੋੜੀ ਨਾਲ ਰਹਿ ਰਿਹਾ ਸੀ
ਘੋੜਾ ਨਹਾਉਂਦੇ ਸਮੇਂ ਵਾਪਰਿਆ ਹਾਦਸਾ
ਪਾਇਲ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਮ੍ਰਿਤਕ ਦੇ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ 7 ਮਈ 2026 ਨੂੰ ਦੁਪਹਿਰ ਕਰੀਬ 2:30 ਵਜੇ ਉਸਦਾ ਪੁੱਤਰ ਪਰਮਿੰਦਰ ਸਿੰਘ ਆਪਣੇ ਸਾਥੀ ਨਿਹੰਗ ਸਿੰਘਾਂ ਨਾਲ ਰਾੜਾ ਸਾਹਿਬ ਨੇੜੇ ਸਰਹਿੰਦ ਨਹਿਰ 'ਚ ਘੋੜੇ ਨੁਹਾ ਰਿਹਾ ਸੀ। ਇਸ ਦੌਰਾਨ ਅਚਾਨਕ ਘੋੜੇ ਦਾ ਪੈਰ ਫਿਸਲ ਗਿਆ, ਜਿਸ ਕਾਰਨ ਪਰਮਿੰਦਰ ਸਿੰਘ ਸੰਤੁਲਨ ਗੁਆ ਬੈਠਾ ਅਤੇ ਨਹਿਰ 'ਚ ਜਾ ਡਿੱਗਾ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਸਾਵਧਾਨ ਰਹਿਣ ਲੋਕ

ਦੱਸਿਆ ਜਾ ਰਿਹਾ ਹੈ ਕਿ ਨਹਿਰ 'ਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਡੂੰਘੇ ਪਾਣੀ 'ਚ ਚਲਾ ਗਿਆ ਅਤੇ ਡੁੱਬਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਕੋਲ ਦਿੱਤੇ ਹਲਫੀਆ ਬਿਆਨ 'ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਪਰਮਿੰਦਰ ਸਿੰਘ ਦੀ ਮੌਤ ਇੱਕ ਅਚਾਨਕ ਅਤੇ ਕੁਦਰਤੀ ਹਾਦਸਾ ਹੈ। ਉਨ੍ਹਾਂ ਕਿਸੇ ਵੀ ਵਿਅਕਤੀ ‘ਤੇ ਕੋਈ ਸ਼ੱਕ ਜਾਂ ਇਤਰਾਜ਼ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ 'ਚ ਕਿਸੇ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ।

ਇਹ ਵੀ ਪੜ੍ਹੋ : ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ ਗੱਲਾਂ ਨੂੰ ਨਾ ਕਰੋ...
ਬਿਨਾਂ ਪੋਸਟਮਾਰਟਮ ਪਰਿਵਾਰ ਹਵਾਲੇ ਕੀਤੀ ਗਈ ਲਾਸ਼
ਪਾਇਲ ਪੁਲਸ ਦੇ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਦੇਹ ਰਾੜਾ ਸਾਹਿਬ ਨੇੜਲੇ ਇਲਾਕੇ ਤੋਂ ਬਰਾਮਦ ਕੀਤੀ ਗਈ। ਮ੍ਰਿਤਕ ਦੇ ਪਿਤਾ ਜਸਵੀਰ ਸਿੰਘ ਵੱਲੋਂ ਲਿਖਤੀ ਰੂਪ 'ਚ ਬਿਆਨ ਦੇ ਕੇ ਪੋਸਟਮਾਰਟਮ ਨਾ ਕਰਵਾਉਣ ਦੀ ਇੱਛਾ ਪ੍ਰਗਟਾਈ ਗਈ। ਇਸ ਉਪਰੰਤ ਏ. ਐੱਸ. ਆਈ. ਪਵਨਜੀਤ ਸਿੰਘ ਵੱਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਪੂਰੀ ਕਰਦੇ ਹੋਏ ਹਲਫੀਆ ਬਿਆਨ ਦਰਜ ਕੀਤਾ ਗਿਆ ਅਤੇ ਮ੍ਰਿਤਕ ਦੀ ਲਾਸ਼ ਬਿਨਾਂ ਪੋਸਟਮਾਰਟਮ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ, ਤਾਂ ਜੋ ਅੰਤਿਮ ਸਸਕਾਰ ਕੀਤਾ ਜਾ ਸਕੇ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਪਰਮਿੰਦਰ ਸਿੰਘ ਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਜਾਣ-ਪਛਾਣ ਵਾਲਿਆਂ ਵਿੱਚ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 


author

Babita

Content Editor

Related News