ਪੰਜਾਬ ''ਚ ਸੋਮਵਾਰ ਲੈ ਕੇ ਹੋ ਗਿਆ ਐਲਾਨ, ਸਰਕਾਰੀ ਦਫ਼ਤਰਾਂ ਤੋਂ ਲੈ ਕੇ ਬੱਸਾਂ ਵੀ ਰਹਿਣਗੀਆਂ ਬੰਦ
Friday, Dec 27, 2024 - 03:48 PM (IST)
ਪਟਿਆਲਾ/ਅੰਮ੍ਰਿਤਸਰ : ਸ਼ੰਭੂ ਅਤੇ ਖਨੋਰੀ ਬਾਰਡਰ 'ਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਸੰਗਠਨਾਂ ਵੱਲੋਂ ਸੋਮਵਾਰ ਨੂੰ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਅੱਜ ਅੰਮ੍ਰਿਤਸਰ ਵਿਚ ਇਕੱਲੇ-ਇਕੱਲੇ ਦੁਕਾਨਦਾਰ ਅਤੇ ਰਿਹੜੀ ਫੜੀ 'ਤੇ ਪਹੁੰਚ ਕੇ ਉਨ੍ਹਾਂ ਨੂੰ 30 ਦਸੰਬਰ ਨੂੰ ਬੰਦ ਦੀ ਅਪੀਲ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਕ ਸਾਲ ਦੇ ਕਰੀਬ ਦਾ ਸਮਾਂ ਹੋ ਚੱਲਿਆ ਹੈ ਉਹ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਬੈਠ ਕੇ ਆਪਣੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਖ਼ਿਲਾਫ ਰੋਸ ਪ੍ਰਗਟ ਕਰ ਰਹੇ ਹਨ। ਜਦਕਿ ਇਕ ਮਹੀਨੇ ਤੋਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਵੀ ਮਰਨ ਵਰਤ 'ਤੇ ਬੈਠੇ ਹੋਏ ਹਨ।
ਇਹ ਵੀ ਪੜ੍ਹੋ : ਜਨਵਰੀ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਇਸ ਕਰਕੇ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਅਸੀਂ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਕਰ ਰਹੇ ਹਾਂ ਜਿਸ ਲਈ ਅਸੀਂ ਅੰਮ੍ਰਿਤਸਰ ਤੋਂ ਇਲਾਵਾ ਪੂਰੇ ਪੰਜਾਬ ਵਿਚ ਅੱਜ ਵੱਖ-ਵੱਖ ਥਾਵਾਂ 'ਤੇ ਜਾ ਕੇ ਇਕੱਲੇ ਇਕੱਲੇ ਦੁਕਾਨਦਾਰ ਅਤੇ ਰਿਹੜੀ ਫੜੀ ਵਾਲਿਆਂ ਨੂੰ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦੀ ਅਪੀਲ ਕਰ ਰਹੇ ਹਾਂ। ਪੰਧੇਰ ਨੇ ਕਿਹਾ ਕਿ ਇਹ ਮੋਰਚਾ ਇਕੱਲਾ ਕਿਸਾਨਾਂ ਦਾ ਨਹੀਂ ਹੈ ਸਗੋਂ ਸਾਰੇ ਦੇਸ਼ ਦੇ ਲੋਕਾਂ ਦਾ ਹੈ। ਅਸੀਂ ਆਸ ਕਰਦੇ ਹਾਂ ਕਿ 30 ਦਸੰਬਰ ਨੂੰ 3ਨ ਕਰੋੜ ਪੰਜਾਬੀ ਪੰਜਾਬ ਬੰਦ ਕਰਕੇ ਕੇਂਦਰ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ। ਇਸ ਬੰਦ ਦੌਰਾਨ ਰੇਲ ਆਵਾਜਾਈ ਵੀ ਪੂਰੀ ਤਰ੍ਹਾਂ ਬੰਦ ਰਹੇਗੀ। ਕਿਸਾਨ ਖੁਦ ਸੜਕਾਂ 'ਤੇ ਉਤਰ ਕੇ ਬੰਦ ਨੂੰ ਪੂਰੀ ਤਰ੍ਹਾਂ ਸਫਲ ਬਨਾਉਣਗੇ। ਇਸ ਲਈ ਬਕਾਇਦਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਵਾਪਰਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਸਰਕਾਰੀ ਦਫ਼ਤਰ ਵੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਨਵਰੀ ਦੇ ਪਹਿਲੇ ਹਫ਼ਤੇ ਵੱਡਾ ਕਦਮ ਚੁੱਕ ਸਕਦੀ ਹੈ ਪੰਜਾਬ ਸਰਕਾਰ, ਕੈਬਨਿਟ ਮੀਟਿੰਗ ਆਵੇਗਾ ਫ਼ੈਸਲਾ
ਬੰਦ ਦੌਰਾਨ ਕੀ ਰਹੇਗਾ ਖੁੱਲ੍ਹਾ
ਪਹਿਲਾਂ ਕਿਸਾਨਾਂ ਨੇ ਪੰਜਾਬ ਭਰ ਵਿਚ ਰੇਲਾਂ ਰੋਕੀਆਂ ਸਨ, ਹੁਣ 30 ਦਸੰਬਰ ਨੂੰ ਮੁਕੰਮਲ ਬੰਦ ਦੀ ਅਪੀਲ ਕੀਤੀ ਗਈ ਹੈ, ਜਿਸ ਦੇ ਚੱਲਦੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੰਜਾਬ ਬੰਦ ਰਹੇਗਾ। ਇਹ ਐਲਾਨ ਅੰਮ੍ਰਿਤਸਰ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੰਜਾਬ ਬੰਦ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸਾਂ ਅਤੇ ਹੋਰ ਵਾਹਨ ਨਹੀਂ ਚੱਲਣਗੇ ਅਤੇ ਬਾਜ਼ਾਰ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ। ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ, ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸੇਵਾ ਨੂੰ ਬੰਦ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਮ ਕਲੀਨਿਕ ਵੀ ਖੁੱਲ੍ਹੇ ਰਹਿਣਗੇ। ਹਸਪਤਾਲ ਮੈਡੀਕਲ ਸਟੋਰ ਆਦਿ ਵੀ ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਨਹਾਉਂਦੀ ਨਰਸ ਦੇ ਬਾਥਰੂਮ 'ਚ ਲਗਾ ਦਿੱਤਾ ਕੈਮਰਾ, ਫਿਰ ਜੋ ਹੋਇਆ ਸੁਣ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e