ਪੰਜਾਬ ਦੇ ਅਧਿਕਾਰੀਆਂ/ਮੁਲਾਜ਼ਮਾਂ ਦੇ ਮੋਬਾਈਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ
Monday, Oct 28, 2024 - 06:33 PM (IST)

ਚੰਡੀਗੜ੍ਹ : ਵਿੱਤੀ ਕਮਿਸ਼ਨਰੇਟ ਸਕੱਤਰੇਤ, ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਈਲ ਫੋਨ ਬੰਦ ਨਾ ਕਰਨ ਦੀ ਹਦਾਇਤ ਕੀਤੀ ਹੈ। ਇਹ ਹੁਕਮ ਸਾਰੇ ਗਰੁੱਪ ਏ, ਗਰੁੱਪ ਬੀ, ਗਰੁੱਪ ਸੀ ਅਤੇ ਗਰੁੱਪ ਡੀ ਦੇ ਅਧਿਕਾਰੀਆਂ/ਕਰਮਚਾਰੀਆਂ 'ਤੇ ਲਾਗੂ ਹੁੰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਨਵੰਬਰ 'ਚ ਆਵੇਗਾ ਇਹ ਟ੍ਰੈਫਿਕ ਰੂਲ
ਵਿੱਤੀ ਕਮਿਸ਼ਨਰੇਟ ਸਕੱਤਰੇਤ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਅਧਿਕਾਰੀ/ਕਰਮਚਾਰੀ ਦਫ਼ਤਰੀ ਸਮੇਂ ਤੋਂ ਬਾਅਦ ਜਾਂ ਛੁੱਟੀ ਵਾਲੇ ਦਿਨ ਆਪਣੇ ਮੋਬਾਈਲ ਫੋਨ ਬੰਦ ਕਰ ਲੈਂਦੇ ਹਨ ਜਾਂ ਫੋਨ ਰਿਸੀਵ ਨਹੀਂ ਕਰਦੇ, ਜਿਸ ਕਾਰਨ ਜ਼ਰੂਰੀ ਕੰਮ ਲਈ ਉਨ੍ਹਾਂ ਨਾਲ ਸੰਪਰਕ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਜਾਂ ਛੁੱਟੀ ਵਾਲੇ ਦਿਨ ਆਪਣੇ ਮੋਬਾਈਲ ਫੋਨ ਕਦੇ ਵੀ ਬੰਦ ਨਾ ਕਰਨ ਅਤੇ ਦਫ਼ਤਰੀ ਫੋਨ ਰਿਸੀਵ ਕਰਨਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਪੰਜਾਬ 'ਚ ਦੁਖਦ ਘਟਨਾ, ਤਿੰਨ ਪੁੱਤਾਂ ਨੇ ਜਨਮ ਲੈਂਦਿਆਂ ਹੀ ਤੋੜਿਆ ਦਮ, ਦੁੱਖ 'ਚ ਮਾਂ ਨੇ ਵੀ ਤਿਆਗੇ ਪ੍ਰਾਣ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e