ਅਹਿਮ ਖ਼ਬਰ : ਚੰਡੀਗੜ੍ਹ ਪ੍ਰਸ਼ਾਸਨ ਨੇ SSP ਦੇ ਅਹੁਦੇ ਲਈ ਪੰਜਾਬ ਤੋਂ ਮੰਗਿਆ ਅਧਿਕਾਰੀਆਂ ਦਾ ਪੈਨਲ

12/15/2022 9:41:18 AM

ਚੰਡੀਗੜ੍ਹ (ਰਾਜਿੰਦਰ) : ਚੰਡੀਗੜ੍ਹ ਦੇ ਸਾਬਕਾ ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਵਾਪਸ ਪੇਰੈਂਟ ਕੇਡਰ 'ਚ ਭੇਜਣ ਤੋਂ ਬਾਅਦ ਯੂ. ਟੀ. ਪ੍ਰਸ਼ਾਸਨ ਵੱਲੋਂ ਐੱਸ. ਐੱਸ. ਪੀ. ਦੇ ਅਹੁਦੇ ਲਈ ਪੰਜਾਬ ਤੋਂ ਆਈ. ਪੀ. ਐੱਸ. ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ। ਵਿਸ਼ੇਸ਼ ਸਕੱਤਰ ਗ੍ਰਹਿ ਵਿਨੋਦ ਪੀ. ਕਾਵਲੇ ਨੇ ਦੱਸਿਆ ਹੈ ਕਿ ਯੂ. ਟੀ. ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਤੋਂ ਚੰਡੀਗੜ੍ਹ ਦੇ ਐੱਸ. ਐੱਸ. ਪੀ. ਦੇ ਅਹੁਦੇ ਲਈ 3 ਆਈ. ਪੀ. ਐੱਸ. ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ : ਨਾਬਾਲਗ ਕੁੜੀ ਨੂੰ ਨਸ਼ੀਲੀ ਚੀਜ਼ ਖੁਆ 4 ਮੁੰਡਿਆਂ ਅੱਗੇ ਪਰੋਸਿਆ ਸੀ, ਗੰਦਾ ਧੰਦਾ ਕਰਨ ਵਾਲੀ ਔਰਤ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਭੇਜੇ ਗਏ ਤਿੰਨਾਂ ਅਧਿਕਾਰੀਆਂ 'ਚੋਂ ਪ੍ਰਸ਼ਾਸਨ ਕਿਸੇ ਇਕ ਦੇ ਨਾਂ ’ਤੇ ਮੋਹਰ ਲਾਵੇਗਾ ਅਤੇ ਇਸ ਨੂੰ ਪ੍ਰਵਾਨਗੀ ਲਈ ਗ੍ਰਹਿ ਮੰਤਰਾਲੇ ਕੋਲ ਭੇਜਿਆ ਜਾਵੇਗਾ। ਇਸ ਸਬੰਧੀ ਅੰਤਿਮ ਹੁਕਮ ਗ੍ਰਹਿ ਮੰਤਰਾਲਾ ਵੱਲੋਂ ਹੀ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ : ਨਕੋਦਰ ਕਤਲ ਕਾਂਡ 'ਤੇ ਪੰਜਾਬ DGP ਦੇ ਵੱਡੇ ਖ਼ੁਲਾਸੇ, ਅਮਰੀਕਾ 'ਚ ਰਚੀ ਗਈ ਸੀ ਸਾਜ਼ਿਸ਼

ਦੱਸ ਦੇਈਏ ਕਿ ਪ੍ਰਸ਼ਾਸਨ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਸਾਲ 2009 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੂੰ ਉਨ੍ਹਾਂ ਦੇ ਪੇਰੈਂਟ ਕੇਡਰ (ਪੰਜਾਬ) 'ਚ ਵਾਪਸ ਭੇਜ ਦਿੱਤਾ ਗਿਆ ਹੈ। ਚਾਹਲ ਆਈ. ਪੀ. ਐੱਸ. ਭਰਤੀ ਹੋਣ ਤੋਂ ਪਹਿਲਾਂ ਚੰਡੀਗੜ੍ਹ ਪੁਲਸ 'ਚ ਸਹਾਇਕ ਸਬ-ਇੰਸਪੈਕਟਰ ਵਜੋਂ ਤਾਇਨਾਤ ਸਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita