ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ, ਚੁੱਕੇ ਜਾਣਗੇ ਵਿਸ਼ੇਸ਼ ਕਦਮ

Tuesday, May 05, 2026 - 01:54 PM (IST)

ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ, ਚੁੱਕੇ ਜਾਣਗੇ ਵਿਸ਼ੇਸ਼ ਕਦਮ

ਫਰੀਦਕੋਟ (ਚਾਵਲਾ) : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਜ਼ਿਲ੍ਹਾ ਫਰੀਦਕੋਟ ’ਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸ. ਐੱਸ. ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਮੀਟਿੰਗ ’ਚ ਹਾਜ਼ਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਪਿੰਡਾਂ ’ਚ ਵਿਜ਼ਿਟ ਕਰਨ ਅਤੇ ਕਿਸਾਨਾਂ ਨੂੰ ਕਣਕ ਦੀ ਰਹਿੰਦ—ਖੂੰਹਦ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨ ਲਈ ਪਾਬੰਦ ਕਰਨ।

ਇਹ ਵੀ ਪੜ੍ਹੋ : ਮਾਛੀਵਾੜਾ ’ਚ ਸਾਬਕਾ ਸਿੱਖ ਫੌਜੀ ਤੇ ਉਸਦੇ ਪੁੱਤਰ ਦੀ ਕੁੱਟਮਾਰ, ਜਥੇਦਾਰ ਨੇ ਦਿੱਤੀ ਚਿਤਾਵਨੀ

ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨ ਇਸ ਕੰਮ ਲਈ ਬਹੁਤ ਅਹਿਮ ਹਨ ਕਿਉਂਕਿ ਆਉਣ ਵਾਲੇ ਦਿਨਾਂ ’ਚ ਅੱਗ ਦੀਆਂ ਘਟਨਾਵਾਂ ਵੱਧ ਸਕਦੀਆਂ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਕਿਸਾਨ ਸਿਖਲਾਈ ਕੈਂਪ, ਨੁੱਕੜ ਮੀਟਿੰਗਾਂ, ਪ੍ਰਚਾਰ ਵੈਨਾਂ, ਸੋਸ਼ਲ ਮੀਡੀਆ ਆਦਿ ਰਾਹੀਂ ਕਣਕ ਦੇ ਨਾੜ ਨੂੰ ਖੇਤ ’ਚ ਵਾਹੁਣ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਆਪਣੇ ਖੇਤਾਂ ’ਚ ਹੀ ਵਾਹਿਆ ਜਾਵੇ ਤਾਂ ਜੋ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕੇ ਅਤੇ ਬੇਲੋੜੀਆਂ ਖਾਦਾਂ ਦੇ ਖਰਚੇ ਤੋਂ ਬਚਿਆ ਜਾ ਸਕੇ। 

ਇਹ ਵੀ ਪੜ੍ਹੋ : ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਉਨ੍ਹਾਂ ਕਿਹਾ ਕਿ ਅੱਗ ਲਾਉਣ ਨਾਲ ਵਾਤਾਵਰਣ ’ਚ ਤਪਸ਼ ਜ਼ਿਆਦਾ ਹੋਣ ਨਾਲ ਸਾਰੇ ਹੀ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਇਸ ਦੌਰਾਨ ਹਵਾ ਖੁਸ਼ਕ ਹੋਣ ਕਰਕੇ ਦਰੱਖਤ ਤੇ ਹੋਰ ਬਨਸਪਤੀ ਵੀ ਸੜ ਜਾਂਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ’ਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਪੁਨੀਤ ਸ਼ਰਮਾ ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ, ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ, ਗੁਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਫਰੀਦਕੋਟ, ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਫਰੀਦਕੋਟ, ਰਵੀ ਦੀਪ ਸਿੰਗਲਾ ਵਾਤਾਵਰਣ ਇੰਜੀਨੀਅਰ ਫਰੀਦਕੋਟ, ਸ਼ੁਭਕਰਮਨ ਸਿੰਘ ਸਹਾਇਕ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਫਰੀਦਕੋਟ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News