ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਬੰਬ ਧਮਾਕਿਆਂ ਦੀ ਸਾਜ਼ਿਸ਼ ਦਾ ਖ਼ੁਲਾਸਾ; ਸੁਰੱਖਿਆ ਏਜੰਸੀਆਂ ਅਲਰਟ
Friday, Oct 10, 2025 - 06:16 PM (IST)

ਚੰਡੀਗੜ੍ਹ: ਤਿਉਹਾਰਾਂ ਦੇ ਦਿਨਾਂ ਵਿਚਾਲੇ ਪੰਜਾਬ ਵਿਚ ਅੱਤਵਾਦੀ ਹਮਲੇ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਸਬੰਧੀ ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਫ਼ਿਲਹਾਲ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਤਾਂ ਸਾਹਮਣੇ ਨਹੀਂ ਆਇਆ, ਪਰ ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੁਰੱਖਿਆ ਏਜੰਸੀਆਂ ਵੱਲੋਂ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਸਬੰਧੀ ਅਲਰਟ ਕੀਤਾ ਗਿਆ ਹੈ, ਜਿਸ ਮਗਰੋਂ ਪੰਜਾਬ ਪੁਲਸ ਵੀ ਐਕਸ਼ਨ ਮੋਡ ਵਿਚ ਹੈ।
ਇਹ ਖ਼ਬਰ ਵੀ ਪੜ੍ਹੋ - Diwali ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ
ਮੀਡੀਆ ਰਿਪੋਰਟਾਂ ਮੁਤਾਬਕ, ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਵੱਲੋਂ ਰਲ਼ ਕੇ ਪੰਜਾਬ ਖ਼ਿਲਾਫ਼ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਤਹਿਤ ਤਿਉਹਾਰਾਂ ਦੇ ਦਿਨਾਂ ਵਿਚ ਸੂਬੇ ਅੰਦਰ ਵੱਡਾ ਧਮਾਕਾ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲਸ ਦੇ ਦਫ਼ਤਰ ਤੇ ਸੁਰੱਖਿਆ ਫ਼ੋਰਸਾਂ ਦੇ ਟਿਕਾਣੇ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ।
ਸੂਤਰਾਂ ਮੁਤਾਬਕ ਅਹਿਤਿਆਤ ਵਜੋਂ ਕੇਂਦਰ ਦੀਆਂ ਏਜੰਸੀਆਂ ਵੱਲੋਂ ਇਕ ਜ਼ਰੂਰੀ ਮੀਟਿੰਗ ਵੀ ਕੀਤੀ ਗਈ ਸੀ, ਜਿਸ ਵਿਚ ਇਹ ਸਾਰੇ ਖ਼ੁਲਾਸੇ ਹੋਏ ਹਨ। ਦਰਅਸਲ, ਦੋ ਦਿਨ ਪਹਿਲਾਂ ਹੀ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਪੰਜਾਬ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਇਹ ਖ਼ੁਲਾਸੇ ਹੋਏ ਹਨ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੁਰਵਿੰਦਰ ਉਰਫ਼ ਗੱਗੂ (19) ਅਤੇ ਸੰਦੀਪ (22) ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਏਜੰਸੀਆਂ ਨੂੰ ਪਤਾ ਲੱਗਿਆ ਹੈ ਕਿ ਇਹ ਦੋਵੇਂ ਨੌਜਵਾਨ ਵਿਦੇਸ਼ ਬੈਠੇ ਆਪਣੇ ਹੈਂਡਲਰਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਨੂੰ ਕਿਸੇ ਪੁਲਸ ਥਾਣੇ ਜਾਂ ਚੌਕੀ ‘ਤੇ ਹੈਂਡ ਗ੍ਰਨੇਡ ਨਾਲ ਹਮਲਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹਰਿਆਣਾ ਪੁਲਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਂਡ ਗ੍ਰਨੇਡ ਵੀ ਬਰਾਮਦ ਕੀਤੇ ਹਨ, ਜੋ ਕਿ ਸਰਹੱਦ ਪਾਰ ਤੋਂ ਭੇਜੇ ਗਏ ਸਨ। ਫਿਲਹਾਲ ਸੈਂਟਰਲ ਏਜੰਸੀਆਂ ਦੋਵੇਂ ਗ੍ਰਿਫ਼ਤਾਰ ਨੌਜਵਾਨਾਂ ਤੋਂ ਪੁੱਛਗਿੱਛ ਜਾਰੀ ਰੱਖ ਰਹੀਆਂ ਹਨ ਅਤੇ ਪੰਜਾਬ ਵਿਚ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਤਿਉਹਾਰਾਂ ਵਿਚਾਲੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੰਜਾਬ ਪੁਲਸ ਲਗਾਤਾਰ ਸਰਗਰਮ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8