ਮੰਡਰਾਉਣ ਲੱਗਾ ਖ਼ਤਰਾ! Alert ''ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ

Friday, Jan 10, 2025 - 04:45 PM (IST)

ਮੰਡਰਾਉਣ ਲੱਗਾ ਖ਼ਤਰਾ! Alert ''ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ

ਹੁਸ਼ਿਆਰਪੁਰ (ਘੁੰਮਣ)- ਦੇਸ਼ ਭਰ ਵਿਚ ਹਿਊਮਨ ਮੇਟਾ ਨਿਉਮੋ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਵਿਚ ਵੀ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧ ਵਿਚ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਸ਼ਗੋਤਰਾ ਨੇ ਦੱਸਿਆ ਕਿ ਲੋਕ ਐੱਚ. ਐੱਮ. ਪੀ. ਵੀ. ਵਾਇਰਸ ਤੋਂ ਨਾ ਘਬਰਾਉਣ। ਇਹ ਇਕ ਆਮ ਸਰਦੀ ਜ਼ੁਕਾਮ ਦੀ ਤਰ੍ਹਾਂ ਫਲੂ ਵਰਗਾ ਹੀ ਹੈ। ਪੰਜਾਬ ਵਿਚ ਅਜੇ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਪਰ ਵਿਭਾਗ ਇਸ ਦੇ ਇਲਾਜ ਲਈ ਪੂਰੀ ਤਰ੍ਹਾਂ ਅਲਰਟ ਹੈ। ਹਲਕਾ ਬੁਖ਼ਾਰ, ਨੱਕ ਦਾ ਵਗਣਾ, ਖਾਂਸੀ, ਗਲੇ ’ਚ ਖਾਰਿਸ਼ ਜਾਂ ਸਾਹ ਲੈਣ ਵਿਚ ਤਕਲੀਫ਼ ਇਸ ਦੇ ਮੁੱਢਲੇ ਲੱਛਣ ਹਨ। ਇਹ ਸਭ ਇਕ ਹਫ਼ਤੇ ਵਿਚ ਆਪਣੇ ਆਪ ਠੀਕ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਪਾਈ-ਪਾਈ ਕਰਕੇ ਧੀ ਦੇ ਵਿਆਹ ਲਈ ਜੋੜੇ ਪੈਸੇ, ਜਦੋਂ ਬੈਂਕ ਜਾ ਕੇ ਵੇਖਿਆ ਖਾਤਾ ਤਾਂ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

5 ਸਾਲ ਤੋਂ ਛੋਟੇ ਬੱਚੇ ਅਤੇ 60 ਸਾਲ ਤੋਂ ਉੱਪਰ ਬਜ਼ੁਰਗ, ਜਿਨ੍ਹਾਂ ਦੀ ਇਮੀਊਨਿਟੀ ਘੱਟ ਹੁੰਦੀ ਹੈ, ਉਨ੍ਹਾਂ ਦਾ ਖ਼ਾਸ ਖਿਆਲ ਰੱਖਿਆ ਜਾਣਾ ਚਾਹੀਦਾ ਹੈ। ਬਚਾਅ ਲਈ ਖਾਣ ਪੀਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਬਾਹਰ ਦਾ ਤਲਿਆ-ਭੁੰਨਿਆ ਮਸਾਲੇਦਾਰ ਭੋਜਨ ਤੋਂ ਪਰਹੇਜ਼ ਰੱਖਿਆ ਜਾਵੇ। ਘਰ ਦਾ ਬਣਿਆ ਪੌਸ਼ਟਿਕ ਭੋਜਨ ਖਾਣਾ ਚਾਹੀਦਾ ਹੈ। ਜਿਸ ਵਿਚ ਮੌਸਮੀ ਫਲ ਸਬਜ਼ੀਆਂ ਦਾਲਾਂ ਆਦਿ ਸ਼ਾਮਲ ਕੀਤੀਆਂ ਜਾਣ। ਪੀਣ ਵਾਲੇ ਪਦਾਰਥਾਂ ਦਾ ਵੱਧ ਇਸਤੇਮਾਲ ਕਰਨਾ ਚਾਹੀਦਾ ਹੈ। ਫਲੂ ਵਰਗੀ ਇਨਫੈਕਸ਼ਨ ਹੋਣ ’ਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਮੂੰਹ ’ਤੇ ਮਾਸਕ ਬੰਨ੍ਹ ਕੇ ਰੱਖੋ। ਪਰਿਵਾਰਕ ਮੈਂਬਰਾਂ ਤੋਂ ਦੂਰੀ ਬਣਾ ਕੇ ਰੱਖੋ। ਹਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਵੋ। ਮੂੰਹ, ਅੱਖਾਂ, ਨੱਕ ਨੂੰ ਵਾਰ-ਵਾਰ ਨਾ ਛੂਹੋ। ਇਨਫੈਕਸ਼ਨ ਹੋਣ ਦੀ ਸੂਰਤ ਵਿਚ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ :  ਪੰਜਾਬ 'ਚ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਵਕੀਲ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News