Alert 'ਤੇ ਪੰਜਾਬ! ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

Thursday, Jan 08, 2026 - 01:03 PM (IST)

Alert 'ਤੇ ਪੰਜਾਬ! ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਜਲੰਧਰ/ਰੂਪਨਗਰ (ਵੈੱਬ ਡੈਸਕ)- ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤਾਂ 'ਚ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈ-ਮੇਲ ਪਾਏ ਗਏ। ਦੱਸਣਯੋਗ ਹੈ ਕਿ ਹੁਣ ਤੱਕ ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਰੂਪਨਗਰ ਕੋਰਟ ਕੰਪਲੈਕਸ ਨੂੰ ਆਰ. ਡੀ. ਐਕਸ. ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਭੇਜੇ ਗਏ ਧਮਕੀ ਭਰੇ ਈ-ਮੇਲ ਮਗਰੋਂ ਪੰਜਾਬ ਪੁਲਸ ਪੂਰੀ ਤਰ੍ਹਾਂ ਅਲਰਟ ਹੋ ਚੁੱਕੀ ਹੈ। ਕੋਰਟ ਕੰਪਲੈਕਸਾਂ ਨੂੰ ਖਾਲੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਕੋਰਟ ਕੰਪਲੈਕਸਾਂ ਵਿਚ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਜੱਜਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਫਿਰੋਜ਼ਪੁਰ ਤੇ ਮੋਗਾ ਮਗਰੋਂ ਹੁਣ ਰੂਪਨਗਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਖਾਲੀ

ਜ਼ਿਕਰਯੋਗ ਹੈ ਕਿ ਇਸ ਰੂਪਨਗਰ ਕੋਰਟ ਕੰਪਲੈਕਸ ਤੋਂ ਪਹਿਲਾਂ ਜ਼ਿਲ੍ਹਾ ਕੋਰਟ ਕੰਪਲੈਕਸ ਫਿਰੋਜ਼ਪੁਰ ਨੂੰ ਆਰ. ਡੀ. ਐੱਕਸ. ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਕੋਰਟ ਕੰਪਲੈਕਸ ਵਿਚ ਹੜਕੰਪ ਮਚ ਗਿਆ ਅਤੇ ਕੋਰਟ ਕਪਲੈਕਸ ਦੇ ਗੇਟ ਬੰਦ ਕਰਵਾ ਦਿੱਤੇ ਗਏ ਹਨ। ਸਿਰਫ਼ ਫਿਰੋਜ਼ਪੁਰ ਹੀ ਨਹੀਂ ਮੋਗਾ ਅਦਾਲਤ ਨੂੰ ਵੀ ਆਰਡੀਐੱਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਦੋਵਾਂ ਕੋਰਟ ਕੰਪਲੈਕਸਾਂ ਨੂੰ ਖਾਲ੍ਹੀ ਕਰਵਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਦੁਆਰਾ ਮੇਲ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ ਕਿ ਕੋਰਟ ਕੰਪਲੈਕਸ ਨੂੰ ਆਰ. ਡੀ. ਐਕਸ. ਨਾਲ ਉਡਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਕਾਮਿਆਂ ਲਈ Good News! ਕੀਤਾ ਗਿਆ ਰੈਗੂਲਰ

ਰੂਪਨਗਰ ਵਿਖੇ ਜ਼ਿਲ੍ਹਾ ਕੰਪਲੈਕਸ ਕੋਰਟ ਦੇ ਸੈਸ਼ਨ ਜੱਜ ਸਾਹਿਬ ਨੂੰ ਸਵੇਰੇ ਕਰੀਬ 11 ਵਜੇ ਇਕ ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ। ਸੂਚਨਾ ਮਿਲਦੇ ਹੀ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਾਰੇ ਵਕੀਲਾਂ, ਜੱਜ ਸਾਹਿਬਾਨ ਅਤੇ ਮੌਜੂਦ ਲੋਕਾਂ ਨੂੰ ਫ਼ੌਰੀ ਤੌਰ ’ਤੇ ਕੰਪਲੈਕਸ ਤੋਂ ਬਾਹਰ ਕੱਢਿਆ ਗਿਆ। ਅਦਾਲਤ ਦੇ ਬਾਹਰ ਪਾਰਕਿੰਗ ਖੇਤਰ ਵਿਚ ਵੱਡੀ ਗਿਣਤੀ ਲੋਕਾਂ ਦੇ ਇਕੱਠ ਹੋਣ ਕਾਰਨ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰੀਕ ਸਿੰਘ ਕਟਵਾਲ ਨੇ ਦੱਸਿਆ ਕਿ ਚੰਡੀਗੜ੍ਹ ਅਤੇ ਰੋਪੜ ਦੀਆਂ ਅਦਾਲਤਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਧਮਕੀ ਦਿੱਤੀ ਗਈ ਸੀ। ਇਸ ਵੇਲੇ ਰੂਪਨਗਰ ਪੁਲਸ ਵੱਲੋਂ ਪੂਰੇ ਅਦਾਲਤੀ ਕੰਪਲੈਕਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦੋਂਕਿ ਬੰਬ ਸਕੁਐਡ ਅਤੇ ਡੌਗ ਸਕੁਐਡ ਨੂੰ ਵੀ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 7,8,9,10 ਤੇ 11 ਜਨਵਰੀ ਤੱਕ Alert ਜਾਰੀ! ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News