ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ
Sunday, Jan 19, 2025 - 11:26 AM (IST)
ਜਲੰਧਰ/ਚੰਡੀਗੜ੍ਹ (ਧਵਨ)-ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਸਾਰੇ ਅੰਤਰਰਾਜੀ ਰਸਤਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਐਂਟੀ-ਸਾਬੋਤਾਜ ਟੀਮਾਂ ਨੇ ਸ਼ਨੀਵਾਰ ਪੂਰਾ ਦਿਨ ਤਲਾਸ਼ੀ ਮੁਹਿੰਮ ਚਲਾਈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਨੀਵਾਰ ਪੰਜਾਬ ਪੁਲਸ ਨੇ ਡਾਗ ਸਕੁਐਡ ਦੀ ਵੀ ਮਦਦ ਲਈ। ਡੀ. ਜੀ. ਪੀ. ਯਾਦਵ ਨੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਅਗਲੇ 10 ਦਿਨਾਂ ਲਈ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਦੇਸ਼ ਵਿਰੋਧੀ ਅਨਸਰਾਂ, ਅੱਤਵਾਦੀਆਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ’ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਸਾਵਧਾਨ, 26 ਜਨਵਰੀ ਤੋਂ ਘਰ-ਘਰ ਪਹੁੰਚਣਗੇ ਚਲਾਨ
ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਪੂਰੀ ਸਰਹੱਦ ’ਤੇ ਚੌਕਸੀ ਵਧਾਈ ਜਾਵੇ ਅਤੇ ਇਸੇ ਤਹਿਤ ਸਰਹੱਦੀ ਇਲਾਕਿਆਂ ਵਿਚ ਪੁਲਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਪੰਜਾਬ ਆਉਣ ਵਾਲੇ ਵਾਹਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਪੁਲਸ ਨੇ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਚੌਕਸੀ ਵਧਾ ਦਿੱਤੀ ਹੈ। ਪੰਜਾਬ ਦੇ ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ ਨੂੰ ਅਗਲੇ ਕੁਝ ਦਿਨਾਂ ਲਈ ਕਾਨੂੰਨ-ਵਿਵਸਥਾ ਦੀ ਨਿਗਰਾਨੀ ਦੀ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ