High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Monday, Jul 13, 2026 - 01:10 PM (IST)
ਜਲੰਧਰ (ਸੋਨੂੰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਅਤੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਸਥਾਨਕ ਸਕੂਲਾਂ ਨੂੰ ਇਕ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਇਸ 'ਚ ਦਾਅਵਾ ਕੀਤਾ ਗਿਆ ਹੈ ਕਿ 17 ਜੁਲਾਈ ਨੂੰ ਚੰਡੀਗੜ੍ਹ ਅਤੇ ਜਲੰਧਰ 'ਚ ਕਈ ਥਾਵਾਂ 'ਤੇ ਬੰਬ ਧਮਾਕੇ ਹੋਣਗੇ। ਇਸ ਤੋਂ ਇਲਾਵਾ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਇਸ ਈ-ਮੇਲ 'ਚ ਲਿਖਿਆ ਹੈ ਕਿ 17 ਜੁਲਾਈ ਨੂੰ ਸਥਾਨਕ ਸਕੂਲਾਂ, ਮੋਹਾਲੀ ਦੇ ਮੇਅਰ ਦੇ ਦਫ਼ਤਰ ਅਤੇ ਜਲੰਧਰ-ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ IED ਧਮਾਕੇ ਕੀਤੇ ਜਾਣਗੇ। ਈ-ਮੇਲ 'ਚ ਪੰਜਾਬ ਦੀ ਜਨਤਾ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਵੀ ਕੀਤੀ ਗਈ ਹੈ। ਈ-ਮੇਲ 'ਚ ਦਾਅਵਾ ਕੀਤਾ ਗਿਆ ਹੈ, "ਖਾਲਿਸਤਾਨ ਬੱਚਿਆਂ ਦੇ ਵਿਰੁੱਧ ਨਹੀਂ ਹੈ ਪਰ ਹੁਣ ਜਲੰਧਰ-ਚੰਡੀਗੜ੍ਹ 'ਚ ਕਿਸਾਨਾਂ ਦਾ, ਸ਼ਹੀਦ ਖਾਲੜਾ ਸਤਲੁਜ ਦਾ, ਨਿੱਝਰ ਦਾ ਦੁਸ਼ਮਣ ਮੋਦੀ ਆਵੇਗਾ। ਕੋਈ ਵੀ ਪਰਿਵਾਰ ਮੋਦੀ ਰੈਲੀਆਂ ਵਿਚ ਨਾ ਜਾਵੇ...ਨਹੀਂ ਤਾਂ ਬੰਬ ਧਮਾਕਿਆਂ 'ਚ ਮਾਰੇ ਜਾਓਗੇ।''
ਇਹ ਵੀ ਪੜ੍ਹੋ: ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ! ਕਿਹਾ-ਬੰਦੇ ਦਾ ਪੁੱਤ ਬਣ ਕੇ...
ਇਸ ਦੇ ਨਾਲ ਹੀ ਪੱਤਰ ਵਿਚ ਕਿਹਾ ਗਿਆ ਹੈ ਉਹ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਦੇ ਨਾਲ ਖੜ੍ਹੇ ਹਨ। ਜਾਂਚ ਵਿਚ ਸਾਹਮਣੇ ਆਇਆ ਹੈ ਈ-ਮੇਲ kengakira@gmail.com ਆਈ. ਡੀ. ਤੋਂ ਭੇਜੀ ਗਈ ਸੀ। ਭੇਜਣ ਵਾਲੇ ਨੇ 17 ਜੁਲਾਈ ਨੂੰ ਦੁਪਹਿਰ 1:11 ਵਜੇ ਸਕੂਲਾਂ ਨੂੰ ਅਤੇ ਦੁਪਹਿਰ 3:11 ਵਜੇ ਮੋਹਾਲੀ ਦੇ ਮੇਅਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਧਿਆਨ ਦੇਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਐਲਾਨ ਕਰਨ ਲਈ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਦੌਰੇ 'ਤੇ ਆ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
ਇਹ ਈ-ਮੇਲ ਕਥਿਤ ਤੌਰ 'ਤੇ 'ਖਾਲਿਸਤਾਨ ਨੈਸ਼ਨਲ ਆਰਮੀ' (ਇੰਜੀਨੀਅਰ ਗੁਰਨਾਖ ਸਿੰਘ, ਰੁਕਨ ਸ਼ਾਹਵਾਲਾ, ਡਾ. ਗੁਰਨਿਵਰ ਸਿੰਘ ਅਤੇ ਖਾਨ ਰਾਜਾਦਾ) ਵੱਲੋਂ ਭੇਜੀ ਗਈ ਹੈ। ਮੇਲ ਵਿਚ ਸਿੱਧੇ ਤੌਰ 'ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਚਿਤਾਵਨੀ ਦਿੰਦੇ ਲਿਖਿਆ ਹੈ, "ਰਵਨੀਤ ਬਿੱਟੂ, ਜੋ ਦਿਲਜੀਤ ਦੋਸਾਂਝ ਵਿਰੁੱਧ ਬੋਲ ਰਿਹਾ ਹੈ... ਹੁਣ ਸਮਾਂ ਆ ਗਿਆ ਹੈ ਕਿ ਤੁਹਾਨੂੰ ਤੁਹਾਡੇ ਦਾਦਾ ਬੇਅੰਤ (ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ) ਨਾਲ ਮਿਲਾਇਆ ਜਾਵੇ।" ਇਸ ਧਮਕੀ ਭਰੇ ਈ-ਮੇਲ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
