ਅੱਤਵਾਦੀਆਂ ਦੇ ਨਿਸ਼ਾਨੇ ’ਤੇ ਪੰਜਾਬ, ਹੋ ਸਕਦਾ ਹੈ ‘ਲੋਨ ਵੁਲਫ ਅਟੈਕ’
Wednesday, Nov 09, 2022 - 06:24 PM (IST)

ਅੰਮ੍ਰਿਤਸਰ (ਸੰਜੀਵ) : ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਪੰਜਾਬ ਵਿਚ ਆਪਣੇ ਮਨਸੂਬਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਅੱਤਵਾਦੀ ਸੰਗਠਨਾਂ ਰਾਹੀਂ ‘ਲੋਨ ਵੁਲਫ ਅਟੈਕ’ ਕਰਨ ਦੀ ਤਿਆਰੀ ਕਰ ਰਹੀ ਹੈ। ਅੰਮ੍ਰਿਤਸਰ ਵਿਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਵੀ ਹਾਈ ਅਲਰਟ ’ਤੇ ਹਨ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਵਿਚ ਕੁਝ ਫਿਰਕਿਆਂ ਦੇ ਲੋਕ ਅੱਤਵਾਦੀਆਂ ਦੇ ਰਾਡਾਰ ’ਤੇ ਹਨ। ਪਿਛਲੇ 6 ਮਹੀਨਿਆਂ ਦੌਰਾਨ ਪੰਜਾਬ ਦੇ ਹਾਲਾਤ ਇੰਨੀ ਤੇਜ਼ੀ ਨਾਲ ਬਦਲ ਰਹੇ ਹਨ ਕਿ ਅੱਤਵਾਦੀ ਸੰਗਠਨ ਨਾ ਸਿਰਫ ਯੋਜਨਾਬੱਧ ਤਰੀਕੇ ਨਾਲ ਟਾਰਗੇਟ ਕਿਲਿੰਗ ਕਰ ਰਹੇ ਹਨ, ਸਗੋਂ ਅਤਿ-ਆਧੁਨਿਕ ਹਥਿਆਰਾਂ ਦੀ ਵਰਤੋਂ ਕਰ ਕੇ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਤੋਂ ਸੂਬੇ ਵਿਚ ਟਾਰਗੇਟ ਕਿਲਿੰਗ ਦਾ ਸਿਲਸਿਲਾ ਜਾਰੀ ਹੈ। ਬੇਸ਼ੱਕ ਪੰਜਾਬ ਪੁਲਸ ਗੈਂਗਸਟਰਾਂ ਅਤੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਲੋਕਾਂ ਨੂੰ ਫੜ ਰਹੀ ਹੈ ਪਰ ਦੂਜੇ ਪਾਸੇ ਪਾਕਿਸਤਾਨ ਕੈਨੇਡਾ ਜਰਮਨੀ ਬੈਲਜੀਅਮ ਸਮੇਤ ਕਈ ਹੋਰ ਦੇਸ਼ਾਂ ਵਿਚ ਬੈਠੀਆਂ ਕੱਟੜਪੰਥੀ ਜਥੇਬੰਦੀਆਂ ਲਗਾਤਾਰ ਪੰਜਾਬ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕਰਵਟ ਬਦਲਣ ਦੀ ਤਿਆਰੀ ’ਚ ਮੌਸਮ, ਯੈਲੋ ਅਲਰਟ ਜਾਰੀ
ਕੀ ਹੈ ਇਹ ‘ਲੋਨ ਵੁਲਫ ਅਟੈਕ’?
ਲੋਨ ਵੁਲਫ ਅਟੈਕ ਵਿਚ ਉਹੀ ਵਿਅਕਤੀ ਹੈ ਜੋ ਸਾਰੀ ਘਟਨਾ ਨੂੰ ਅੰਜਾਮ ਦਿੰਦਾ ਹੈ, ਜਿਸ ਵਿਚ ਅੱਤਵਾਦੀ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀ ਵਰਤੋਂ ਕਰਦੇ ਹਨ, ਜਿਸ ਦੇ ਪਿੱਛੇ ਮਕਸਦ ਵੱਧ ਤੋਂ ਵੱਧ ਨੁਕਸਾਨ ਕਰਨਾ ਹੁੰਦਾ ਹੈ। ਇਕੱਲੇ ਹਮਲਾਵਰ ਨੂੰ ਲੱਭਣਾ ਸੁਰੱਖਿਆ ਏਜੰਸੀਆਂ ਲਈ ਵੀ ਔਖਾ ਕੰਮ ਹੈ, ਜਿਸ ਵਿਚ ਨਾ ਤਾਂ ਕਿਸੇ ਟੀਮ ਦੀ ਲੋੜ ਹੁੰਦੀ ਹੈ ਅਤੇ ਨਾ ਹੀ ਕਿਸੇ ਵੱਡੇ ਬਜਟ ਦੀ ਪਰ ਇਸ ਤਰ੍ਹਾਂ ਦੇ ਹਮਲੇ ਨਾਲ ਵੱਡਾ ਨੁਕਸਾਨ ਹੁੰਦਾ ਹੈ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸੰਨੀ ਬਾਰੇ ਹੋਇਆ ਵੱਡਾ ਖ਼ੁਲਾਸਾ
ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਲਗਾਤਾਰ ਹਾਈ ਅਲਰਟ ’ਤੇ ਚੱਲ ਰਹੀਆਂ ਹਨ। ਸਿੱਧੂ ਮੂਸੇਵਾਲੇ ਦਾ ਕਤਲ, ਪੰਜਾਬ ਦੇ ਖੁਫੀਆ ਵਿਭਾਗ ’ਤੇ ਬੰਬ ਧਮਾਕਾ, ਤਰਨਤਾਰਨ ਵਿਚ ਕੱਪੜਾ ਵਪਾਰੀ ਦਾ ਕਤਲ, ਅੰਮ੍ਰਿਤਸਰ ਵਿਚ ਹਿੰਦੂ ਨੇਤਾ ਸੁਧੀਰ ਸੂਰੀ ਕਤਲ ਕਾਂਡ ਵਰਗੇ ਕਈ ਮਾਮਲੇ ਹਨ, ਜਿਨ੍ਹਾਂ ਰਾਹੀਂ ਅੱਤਵਾਦੀ ਸੰਗਠਨ ਪੰਜਾਬ ਵਿਚ ਆਪਣਾ ਪ੍ਰਚਾਰ ਲਗਾਤਾਰ ਲਾਗੂ ਕਰ ਰਹੇ ਹਨ। ਇਕ ਪਾਸੇ ਅੱਤਵਾਦੀ ਸੰਗਠਨ ਪੰਜਾਬ ਵਿਚ ਕੱਟੜਵਾਦ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਦੂਜੇ ਪਾਸੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜੋ ਪੰਜਾਬ ਲਈ ਵੱਡੇ ਖਤਰੇ ਦੀ ਘੰਟੀ ਹੈ।
ਸੋਸ਼ਲ ਮੀਡੀਆ ’ਤੇ ਸਰਗਰਮ ਹੋ ਰਹੇ ਹਨ ਅੱਤਵਾਦੀ ਸੰਗਠਨ
ਅੱਤਵਾਦੀ ਸੰਗਠਨ ਸੋਸ਼ਲ ਮੀਡੀਆ ’ਤੇ ਪੂਰੀ ਤਰ੍ਹਾਂ ਸਰਗਰਮ ਹੋ ਰਹੇ ਹਨ। ਬੇਸ਼ੱਕ ਸੂਬੇ ਦਾ ਸਾਈਬਰ ਸੈੱਲ ਇਨ੍ਹਾਂ ’ਤੇ ਨਜ਼ਰ ਰੱਖ ਰਿਹਾ ਹੈ ਪਰ ਹਰ ਘਟਨਾ ਤੋਂ ਬਾਅਦ ਟਾਰਗੈੱਟ ਕਿਲਿੰਗ ਤੋਂ ਬਾਅਦ ਬੰਬ ਧਮਾਕੇ ਤੋਂ ਬਾਅਦ ਅੱਤਵਾਦੀ ਸੰਗਠਨ ਸੋਸ਼ਲ ਮੀਡੀਆ ’ਤੇ ਆਪਣੀ ਜ਼ਿੰਮੇਵਾਰੀ ਲੈ ਰਹੇ ਹਨ। ਅੱਜ ਸੋਸ਼ਲ ਮੀਡੀਆ ਰਾਹੀਂ ਅੱਤਵਾਦੀ ਜਥੇਬੰਦੀਆਂ ਪੰਜਾਬ ਵਿਚ ਕੱਟੜਵਾਦ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਬੇਸ਼ੱਕ ਪੰਜਾਬ ਪੁਲਸ ਹਰ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹੈ, ਪਰ ਵਿਦੇਸ਼ਾਂ ਵਿਚ ਬੈਠੇ ਦੇਸ਼ ਵਿਰੋਧੀ ਜਥੇਬੰਦੀਆਂ ਦੇ ਇਹ ਲੋਕ ਕਿੱਤੇ ਨਾ ਕਿੱਤੇ ਆਪਸੀ ਭਾਈਚਾਰਕ ਸਾਂਝ ਨੂੰ ਉਬਾਲਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਬੇਰਹਿਮ ਦਿਓਰ ਨੇ ਭਾਬੀ ਨੂੰ ਦਿੱਤੀ ਦਰਦਨਾਕ ਮੌਤ
ਵਿਦੇਸ਼ੀ ਤਾਕਤਾਂ ਨਾਲ ਇਕਜੁੱਟ ਹੋ ਕੇ ਲੜਨ ਦੀ ਲੋੜ
ਪਿਛਲੇ ਇਕ ਸਾਲ ਤੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਗੈਂਗਸਟਰਾਂ ਅਤੇ ਅੱਤਵਾਦੀ ਸੰਗਠਨਾਂ ਨਾਲ ਇਕਜੁੱਟ ਹੋ ਕੇ ਲਡ਼ਨ ਦੀ ਲੋਡ਼ ਹੈ। ਭਵਿੱਖ ਵਿਚ ਪੰਜਾਬ ਪੁਲਸ, ਖੁਫੀਆ ਵਿਭਾਗ ਅਤੇ ਸੁਰੱਖਿਆ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ ਪਰ ਸੂਬੇ ਦੇ ਹਰ ਨਾਗਰਿਕ ਨੂੰ ਵੀ ਸੁਚੇਤ ਰਹਿਣ ਦੀ ਲੋਡ਼ ਹੈ। ਲੁਕਵੇਂ ਢੰਗ ਨਾਲ ਹਮਲਾ ਕਰਨ ਵਾਲੀਆਂ ਵਿਦੇਸ਼ੀ ਤਾਕਤਾਂ ਦਾ ਸਖਤ ਜਵਾਬ ਦੇਣ ਦੀ ਲੋਡ਼ ਹੈ। ਬੇਸ਼ੱਕ ਅੱਤਵਾਦੀ ਜਥੇਬੰਦੀਆਂ ਸੂਬੇ ਦੀ ਨੌਜਵਾਨ ਪੀਡ਼ੀ ਨੂੰ ਆਪਣੇ ਨਾਲ ਲੈ ਕੇ ਆਪਣੇ ਮਕਸਦ ਨੂੰ ਕਾਮਯਾਬ ਕਰਨ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ ਪਰ ਚੌਂਕ ਹੋਇਆ ਪੰਜਾਬ ਦੇ ਸੁਰੱਖਿਆ ਬਲਾਂ ਨੂੰ ਮੂੰਹ ਤੋਡ਼ਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਬਲੈਕਲਿਸਟ ਕੀਤੇ ਇਹ ਵਾਹਨ, ਹੋਵੇਗੀ ਸਖ਼ਤ ਕਾਰਵਾਈ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।