ਪੰਜਾਬ ''ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ
Friday, Jun 19, 2026 - 07:42 PM (IST)
ਅਜਨਾਲਾ(ਬਾਠ)- ਸਰਹੱਦੀ ਖੇਤਰ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੀ. ਐਸ. ਐਫ. ਦੀ 117 ਬਟਾਲੀਅਨ ਨੇ ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ। ਬੀਤੀ ਰਾਤ ਬੀ. ਐਸ. ਐਫ. ਨੂੰ ਇੱਕ ਖ਼ਾਸ ਖੁਫੀਆ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ 'ਤੇ 117 ਬਟਾਲੀਅਨ ਦੇ ਜਵਾਨਾਂ ਨੇ ਪਿੰਡ ਹਰੜ ਖੁਰਦ, ਥਾਣਾ ਅਜਨਾਲਾ, ਅੰਮ੍ਰਿਤਸਰ ਦਿਹਾਤੀ 'ਚ ਸਰਚ ਆਪਰੇਸ਼ਨ ਚਲਾਇਆ। ਕਾਰਵਾਈ ਦੌਰਾਨ ਇੱਕ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ ਕਰ ਲਿਆ ਗਿਆ।
ਇਹ ਵੀ ਪੜ੍ਹੋ-ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਸਾਹਮਣੇ ਮੁੰਡੇ ਦੀ ਮੌਤ
ਬਰਾਮਦਗੀ 'ਚ ਇਕ AK-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ ਅਤੇ ਇੱਕ ਬੁਲੇਟਪਰੂਫ ਜੈਕਟ ਸ਼ਾਮਲ ਹੈ। ਇਸ ਤੋਂ ਇਲਾਵਾ 368 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। ਬੀ. ਐਸ. ਐਫ. ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਇਸ ਵੇਲੇ 117 ਬਟਾਲੀਅਨ ਦੀ ਹਿਰਾਸਤ 'ਚ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬੀ. ਐਸ. ਐਫ. ਵੱਲੋਂ ਸਰਹੱਦੀ ਖੇਤਰ ਵਿੱਚ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
