ਸਕੂਲਾਂ ’ਚ ਪਰਤੀ ਰੌਣਕ, ਪੰਜਾਬ ਭਰ ’ਚ ਖੁੱਲ੍ਹੇ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ

07/26/2021 12:36:36 PM

ਜਲੰਧਰ (ਸੋਨੂੰ)— ਪੰਜਾਬ ਸਰਕਾਰ ਦੇ ਹੁਕਮਾਂ ’ਤੇ ਅੱਜ ਪੰਜਾਬ ਭਰ ’ਚ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਕਲਾਸਾਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਇਸੇ ਤਹਿਤ ਜਲੰਧਰ ’ਚ ਵੀ ਅੱਜ ਇਨ੍ਹਾਂ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਸਕੂਲ ’ਚ ਬੱਚਿਆਂ ਨੂੰ ਐਂਟਰੀ ਦੇਣ ਤੋਂ ਪਹਿਲਾਂ ਉਸ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ। ਨਹਿਰੂ ਗਾਰਡਨ ਸਕੂਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਅਧਿਆਪਕਾਂ ਵੱਲੋਂ ਬੱਚਿਆਂ ’ਚ ਸਕੂਲਾਂ ’ਚ ਐਂਟਰੀ ਕਰਦੇ ਸਮੇਂ ਉਨ੍ਹਾਂ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਸਰਹੱਦੋਂ ਪਾਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਤ, ਵਿਆਹ ਦੇ 6 ਦਿਨਾਂ ਬਾਅਦ ਹੀ ਪ੍ਰੇਮੀ-ਪ੍ਰੇਮਿਕਾ ਨੂੰ ਮਿਲੀ ਦਰਦਨਾਕ ਮੌਤ

ਇਸ ਦੇ ਇਲਾਵਾ ਉਨ੍ਹਾਂ ਦੇ ਮਾਤਾ-ਪਿਤਾ ਦਾ ਕੰਸੈਪਟ ਲੇਟਰ ਯਾਨੀ ਕਿ ਬੱਚਿਆਂ ਨੂੰ ਸਕੂਲ ਭੇਜਣ ਲਈ ਮਾਤਾ-ਪਿਤਾ ਦੀ ਸਹਿਮਤੀ ਦਾ ਚਿੱਠੀ ਵੀ ਚੈੱਕ ਕੀਤੀ ਜਾ ਰਹੀ ਹੈ। ਇਸ ਦੇ ਬਿਨਾਂ ਵਿਦਿਆਰਥੀਆਂ ਨੂੰ ਸਕੂਲ ’ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਸਕੂਲ ਦੇ ਅੰਦਰ ਮਾਸਕ ਪਹਿਨਣਾ ਲਾਜ਼ਮੀ ਹੈ, ਜਿਸ ਕਰਕੇ ਜਿਨ੍ਹਾਂ ਬੱਚਿਆਂ ਨੇ ਮਾਸਕ ਨਹੀਂ ਲਗਾਏ, ਉਨ੍ਹਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਲਾਸਾਂ ’ਚ ਬੱਚਿਆਂ ਵਿਚਾਲੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਤਾਂਕਿ ਕੋਰੋਨਾ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ। 

ਜਲੰਧਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਵਿਚ ਕੁੱਲ 273 ਸਰਕਾਰੀ ਸਕੂਲ ਹਨ, ਜੋ ਅੱਜ ਤੋਂ ਖੋਲ੍ਹ ਦਿੱਤੇ ਗਏ ਹਨ, ਇਨ੍ਹਾਂ ਵਿਚ 152 ਸੀਨੀਅਰ ਸੈਕੰਡਰੀ ਅਤੇ 121 ਹਾਈ ਸਕੂਲ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ ਵੀ ਖੁੱਲ੍ਹੇ।ਪ੍ਰਾਪਤ ਜਾਣਕਾਰੀ ਅਨੁਸਾਰ ਮਾਪਿਆਂ ਦੀ ਸਹਿਮਤੀ ਲੈਣ ਲਈ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪਹਿਲਾਂ ਹੀ ਫਾਰਮ ਆਨਲਾਈਨ ਭੇਜੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਇਕ ਪੇਰੈਂਟਸ-ਟੀਚਰ ਦੀ ਮੀਟਿੰਗ 26 ਅਤੇ 27 ਜੁਲਾਈ ਨੂੰ ਰੱਖੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਕੋਲੋਂ ਬੱਚਿਆਂ ਨੂੰ ਸਕੂਲ ਭੇਜਣ ਲਈ ਸਹਿਮਤੀ ਲੈਣਾ ਵੀ ਹੋਵੇਗਾ। ਇਸ ਦੇ ਨਾਲ ਹੀ ਸਕੂਲ ਖੋਲ੍ਹਣ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਬੱਚਿਆਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।

ਜ਼ਿਕਰਯੋਗ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਵੀ ਜਦੋਂ ਪਹਿਲੀ ਲਹਿਰ ਦੀ ਤਾਲਾਬੰਦੀ ਖੁੱਲ੍ਹੀ ਸੀ ਤਾਂ ਸਕੂਲ ਖੋਲ੍ਹ ਦਿੱਤੇ ਗਏ ਸਨ, ਪਰ ਜਿਸ ਤਰ੍ਹਾਂ ਕੇਸਾਂ ਵਿਚ ਵਾਧਾ ਹੋਇਆ, ਸਕੂਲ ਬੰਦ ਕਰਨੇ ਪਏ। ਹੁਣ ਵੇਖੋ ਸਕੂਲ ਮੈਨੇਜਮੈਂਟਾਂ ਕਿਸ ਤਰ੍ਹਾਂ ਮੈਨੇਜ ਕਰਨਗੀਆਂ। ਇਸ ਦੇ ਨਾਲ-ਨਾਲ ਆਨਲਾਈਨ ਸਿੱਖਿਆ ਦਾ ਵੀ ਪ੍ਰਬੰਧ ਜਾਰੀ ਰਹੇਗਾ ਅਤੇ ਜਿਹੜੇ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜ ਕੇ ਆਨਲਾਈਨ ਸਿੱਖਿਆ ਜਾਰੀ ਰੱਖਣੀ ਚਾਹੁੰਦੇ ਹਨ, ਉਹ ਰੱਖ ਸਕਣਗੇ।

ਇਹ ਵੀ ਪੜ੍ਹੋ: ਟੋਕੀਓ 'ਚ ਸਿਲਵਰ ਮੈਡਲ ਜਿੱਤਣ ਵਾਲੀ ਚਾਨੂ ਸਦਕਾ ਚਮਕਿਆ ਗੋਰਾਇਆ ਦਾ ਨਾਂ, ਕੋਚ ਸੰਦੀਪ ਦੇ ਘਰ ਵਿਆਹ ਵਰਗਾ ਮਾਹੌਲ

ਉਥੇ ਹੀ ਸਕੂਲ ਖੋਲ੍ਹਣ ਬਾਰੇ ਡੀ. ਈ. ਓ. ਸੈਕੰਡਰੀ ਹਰਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਬਾਕੀ ਵਿਦਿਆਰਥੀ ਖ਼ੁਦ ਵੀ ਆਪਣਾ ਖਿਆਲ ਰੱਖਣ, ਇਸ ਲਈ ਉਨ੍ਹਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਸਿਰਫ਼ ਉਸੇ ਵਿਦਿਆਰਥੀ ਨੂੰ ਜਮਾਤ ਵਿਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ, ਜਿਸ ਦੇ ਮਾਪਿਆਂ ਨੇ ਲਿਖ਼ਤੀ ਰੂਪ ਵਿਚ ਸਹਿਮਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਟਾਫ਼ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰ ਦੀਆਂ ਹਦਾਇਤਾਂ ਦਾ ਧਿਆਨ ਜ਼ਰੂਰ ਰੱਖਿਆ ਜਾਵੇ।

ਇਹ ਵੀ ਪੜ੍ਹੋ: ਨੂਰਮਹਿਲ 'ਚ ਵੱਡੀ ਵਾਰਦਾਤ, ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਖ਼ੂਹ 'ਚੋਂ ਮਿਲੀਆਂ ਸੜੀਆਂ ਲਾਸ਼ਾਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri