ਜਲੰਧਰ: ਲੰਮੇ ਸਮੇਂ ਤੋਂ ਬਾਅਦ ਸਕੂਲਾਂ 'ਚ ਪਰਤੀ ਰੌਣਕ, ਖਿੜ੍ਹੇ ਵਿਦਿਆਰਥੀਆਂ ਦੇ ਚਿਹਰੇ

Monday, Oct 19, 2020 - 01:46 PM (IST)

ਜਲੰਧਰ: ਲੰਮੇ ਸਮੇਂ ਤੋਂ ਬਾਅਦ ਸਕੂਲਾਂ 'ਚ ਪਰਤੀ ਰੌਣਕ, ਖਿੜ੍ਹੇ ਵਿਦਿਆਰਥੀਆਂ ਦੇ ਚਿਹਰੇ

ਜਲੰਧਰ (ਸੋਨੂੰ, ਬਿਊਰੋ) — ਕੋਰੋਨਾ ਲਾਗ ਦੀ ਬੀਮਾਰੀ ਕਾਰਨ ਲੰਮੇ ਸਮੇਂ ਤੋਂ ਬੰਦ ਸਕੂਲ ਸਰਕਾਰੀ ਹੁਕਮਾਂ ਤੋਂ ਬਾਅਦ 19 ਅਕਤੂਬਰ ਯਾਨੀ ਕਿ ਅੱਜ ਤੋਂ ਖੁੱਲ੍ਹ ਗਏ ਹਨ। ਹਾਲਾਂਕਿ ਅਜੇ 9ਵੀਂ ਤੋਂ 12ਵੀਂ ਕਲਾਸਾਂ ਤਕ ਹੀ ਸਕੂਲ ਖੋਲ੍ਹੇ ਗਏ ਹਨ ਪਰ ਇਨ੍ਹਾਂ 'ਚੋਂ ਵੀ ਵਧੇਰੇ ਮਾਪੇ ਬੱਚਿਆਂ ਨੂੰ ਸਕੂਲ ਭੇਜਣ ਨੂੰ ਰਾਜ਼ੀ ਨਹੀਂ ਹਨ। ਇਸੇ ਤਹਿਤ 7 ਮਹੀਨਿਆਂ ਬਾਅਦ ਜਲੰਧਰ ਦੇ ਸਕੂਲਾਂ 'ਚ ਵੀ ਰੌਣਕਾਂ ਵੇਖਣ ਨੂੰ ਮਿਲੀਆਂ।

ਇਹ ਵੀ ਪੜ੍ਹੋ: ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼

PunjabKesari

ਇੰਝ ਭੇਜਿਆ ਜਾ ਰਿਹੈ ਕਲਾਸਾਂ 'ਚ ਬੱਚਿਆਂ ਨੂੰ
ਜਲੰਧਰ ਦੇ ਨਹਿਰੂ ਗਾਰਡਨ ਸਕੂਲ 'ਚ ਵਿਦਿਆਰਥਣਾਂ ਦੇ ਚਿਹਰੇ ਖਿੜ੍ਹੇ ਦਿਸੇ। ਕੋਰੋਨਾ ਵਾਇਰਸ ਨੂੰ ਕੇ ਜਾਰੀ ਹੁਕਮਾਂ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਕੋਰੋਨਾ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੂਰੀ ਤਰ੍ਹਾਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵਿਦਿਆਰਥਣਾਂ ਦਾ ਤਾਪਮਾਨ ਜਾਂਚਣ ਤੋਂ ਬਾਅਦ ਉਨ੍ਹਾਂ ਨੂੰ ਅੰਦਰ ਜਾਣ ਲਈ ਅਧਿਆਪਕਾਂ ਵੱਲੋਂ ਭੇਜਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਦੇ ਹੱਥ ਵੀ ਸੈਨੇਟਾਈਜ਼ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਅਸਥੀਆਂ ਚੁਗਣ ਵੇਲੇ ਮਿਲੀ ਅਜਿਹੀ ਚੀਜ਼, ਜਿਸ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼

PunjabKesari

ਕਲਾਸਾਂ ਵਿਚ ਇਕ ਡੈਸਕ ਛੱਡਣ ਤੋਂ ਬਾਅਦ ਬੱਚਿਆਂ ਨੂੰ ਬਿਠਾਇਆ ਜਾ ਰਿਹਾ ਹੈ। ਇਸ ਦੇ ਇਲਾਵਾ ਬੱਚਿਆਂ ਲਈ ਮਾਸਕ ਪਾਉਣਾ ਵੀ ਲਾਜ਼ਮੀ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕਈ ਮਾਪੇ ਬੱਚਿਆਂ ਨੂੰ ਸਕੂਲ ਭੇਜਣ ਨੂੰ ਰਾਜ਼ੀ ਹਨ, ਜਿਨ੍ਹਾਂ 'ਚੋਂ ਵਧੇਰੇ ਉਹ ਹਨ, ਜਿਨ੍ਹਾਂ ਨੂੰ ਆਨਲਾਈਨ ਸਿੱਖਿਆ 'ਚ ਕਿਸੇ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਪਤੀ ਨੇ ਪ੍ਰੇਮੀ ਨਾਲ ਪਾਰਕ 'ਚ ਰੰਗੇ ਹੱਥੀਂ ਫੜੀ ਪਤਨੀ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ

PunjabKesari

ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ 19 ਤੋਂ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਸਕੂਲਾਂ 'ਚ ਕੀ ਸਾਵਧਾਨੀਆਂ ਵਰਤੀਆਂ ਜਾਣਗੀਆਂ, ਇਸ ਸਬੰਧੀ ਵੀ ਐੈੱਸ. ਓ. ਪੀ. ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਹੈ ਪਰ ਸੋਸ਼ਲ ਡਿਸਟੈਂਸਿੰਗ ਨੂੰ ਕਾਇਮ ਰੱਖਣਾ ਸਾਰੇ ਸਟਾਫ ਲਈ ਵੱਡੀ ਚੁਣੌਤੀ ਹੋਵੇਗੀ ਕਿਉਂਕਿ ਬੱਚੇ ਲੰਮੇ ਵਕਫੇ ਤੋਂ ਬਾਅਦ ਇਕ ਦੂਜੇ ਨੂੰ ਮਿਲਣਗੇ ਅਤੇ ਇਕੱਠੇ ਬੈਠ ਕੇ ਆਪਣੇ ਤਾਲਾਬੰਦੀ ਦੇ ਤਜਰਬੇ ਨੂੰ ਸਾਂਝਾ ਕਰਨ ਤੋਂ ਰੋਕ ਨਹੀਂ ਪਾਉਣਗੇ। ਭਾਵੇਂ ਕਲਾਸਾਂ 'ਚ ਘੱਟ ਹਾਜ਼ਰੀ ਕਾਰਨ ਨਿਯਮਾਂ ਦਾ ਪਾਲਣ ਆਸਾਨੀ ਨਾਲ ਹੋ ਜਾਵੇਗਾ ਪਰ ਛੁੱਟੀ ਸਮੇਂ ਨਿਯਮਾਂ ਦਾ ਪਾਲਣ ਕਰਨਾ ਮੁਸ਼ਕਲ ਹੋਵੇਗਾ।

ਇਹ ਵੀ ਪੜ੍ਹੋ​​​​​​​: ਅਪਰਾਧੀ 'ਖਾਕੀ' ਤੋਂ ਬੇਖੌਫ, 11 ਦਿਨਾਂ 'ਚ 6 ਕਤਲਾਂ ਤੋਂ ਇਲਾਵਾ ਇਨ੍ਹਾਂ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ

PunjabKesari
ਇਹ ਵੀ ਪੜ੍ਹੋ​​​​​​​: ਘਰ 'ਚ ਚੱਲ ਰਿਹਾ ਸੀ ਇਹ ਗੰਦਾ ਧੰਦਾ, ਪੁਲਸ ਨੇ ਛਾਪਾ ਮਾਰ ਇਤਰਾਜ਼ਯੋਗ ਹਾਲਤ 'ਚ ਫੜੀਆਂ ਔਰਤਾਂ

 


author

shivani attri

Content Editor

Related News