ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ
Friday, Jul 17, 2026 - 11:26 AM (IST)
ਤਰਨਤਾਰਨ(ਰਮਨ ਚਾਵਲਾ): ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਰਾਣੀ ਵਾਲਾ ਵਿੱਚ ਜ਼ਹਿਰੀਲੀ ਚੀਜ਼ ਖਾਣ ਜਾਂ ਫਿਰ ਦਸਤ ਲੱਗਣ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
ਮ੍ਰਿਤਕ ਬੱਚਿਆਂ ਦੀ ਪਛਾਣ ਗੁਰਨਿਸ਼ਾਨ ਸਿੰਘ (7 ਸਾਲ) ਅਤੇ ਗੁਰਧਾਨ ਸਿੰਘ (ਡੇਢ ਸਾਲ) ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਰਾਣੀ ਵਾਲਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਸੋਮਵਾਰ ਤੋਂ ਦੋਵੇਂ ਭਰਾ ਪੇਟ ਖਰਾਬ ਹੋਣ ਅਤੇ ਦਸਤ ਲੱਗਣ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਦੋਵਾਂ ਮ੍ਰਿਤਕ ਬੱਚਿਆਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
