ਹੈਵਾਨ ਬਣਿਆ ਪਤੀ! ਪਤਨੀ ਨਾਲ ਜੋ ਕੀਤਾ ਜਾਣ ਕੰਬ ਜਾਵੇਗੀ ਤੁਹਾਡੀ ਵੀ ਰੂਹ, ਬਰਫ਼ ਵਾਲਾ ਸੂਆ ਤੇ ਰਾਡ...

Sunday, Jan 19, 2025 - 07:27 PM (IST)

ਹੈਵਾਨ ਬਣਿਆ ਪਤੀ! ਪਤਨੀ ਨਾਲ ਜੋ ਕੀਤਾ ਜਾਣ ਕੰਬ ਜਾਵੇਗੀ ਤੁਹਾਡੀ ਵੀ ਰੂਹ, ਬਰਫ਼ ਵਾਲਾ ਸੂਆ ਤੇ ਰਾਡ...

ਖੰਨਾ (ਬਿਪਨ): ਖੰਨਾ ਦੇ ਪਿੰਡ ਅਲੌੜ ਵਿਖੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬੇਰਹਿਮੀ ਦੀ ਹੱਦ ਦੇਖੋ ਕਿ ਦੋਸ਼ੀ ਨੇ ਪਹਿਲਾਂ ਆਪਣੀ ਪਤਨੀ ਨੂੰ ਕਮਰੇ ਵਿੱਚ ਬੰਦ ਕੀਤਾ। ਫਿਰ ਉਸ ਨੂੰ ਬੰਨ੍ਹ ਕੇ ਬਰਫ਼ ਦੇ ਸੂਏ (ਤਿੱਖੇ ਹਥਿਆਰ) ਨਾਲ ਸਿਰ, ਅੱਖਾਂ ਅਤੇ ਪੇਟ 'ਤੇ ਇਕ ਤੋਂ ਬਾਅਦ ਇਕ ਕਈ ਵਾਰ ਕੀਤੇ। ਇੰਨਾ ਹੀ ਨਹੀਂ, ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਗਈਆਂ। ਇਹ ਘਟਨਾ 16 ਜਨਵਰੀ ਦੀ ਹੈ ਤੇ 18 ਜਨਵਰੀ ਨੂੰ ਔਰਤ ਦੀ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 43 ਸਾਲਾ ਪਰਮਜੀਤ ਕੌਰ ਪੰਮੀ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਕਦੋਂ ਮਿਲਣਗੇ 1100 ਰੁਪਏ? CM ਮਾਨ ਨੇ ਖ਼ੁਦ ਦੱਸਿਆ ਸਮਾਂ

ਨਸ਼ਾ ਕਰਕੇ ਕਰਦਾ ਸੀ ਕੁੱਟਮਾਰ

ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਲਗਭਗ 17 ਸਾਲ ਪਹਿਲਾਂ ਕਸ਼ਮੀਰਾ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਇਕ ਪੁੱਤਰ ਨੇ ਜਨਮ ਲਿਆ। ਉਸ ਦਾ ਜੀਜਾ ਕਸ਼ਮੀਰਾ ਸਿੰਘ ਅਕਸਰ ਉਸ ਦੀ ਭੈਣ ਨੂੰ ਕੁੱਟਦਾ ਰਹਿੰਦਾ ਸੀ। ਉਹ ਨਸ਼ਾ ਕਰਨ ਤੋਂ ਬਾਅਦ ਲੜਦਾ ਅਤੇ ਝਗੜਾ ਕਰਦਾ ਸੀ।  16 ਜਨਵਰੀ ਨੂੰ ਉਸ ਦੀ ਭੈਣ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ।  ਜਿਸ ਕਾਰਨ ਉਸ ਦੀ ਭੈਣ ਦੀ ਮੌਤ ਹੋ ਗਈ।  ਪਿੰਡ ਦੇ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਕਸ਼ਮੀਰਾ ਸਿੰਘ ਦੇ ਘਰ ਗਿਆ ਤਾਂ ਉਸ ਨੇ ਦੇਖਿਆ ਕਿ ਉਹ ਆਪਣੀ ਪਤਨੀ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਰਿਹਾ ਸੀ। ਇਸ ਦੌਰਾਨ ਕਸ਼ਮੀਰਾ ਸਿੰਘ ਨੇ ਉਸ ਨੂੰ ਧੱਕਾ ਦਿੱਤਾ ਅਤੇ ਧਮਕੀਆਂ ਦਿੱਤੀਆਂ ਅਤੇ ਭੱਜ ਗਿਆ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ

ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ

ਸਦਰ ਥਾਣਾ ਦੇ ਐੱਸ. ਐੱਚ. ਓ. ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਕਸ਼ਮੀਰਾ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News