ਪੰਜਾਬ: ਵਿਆਹ ਦੇ ਸ਼ਗਨਾਂ ਵਿਚਾਲੇ ਪਏ ਵੈਣ! ਬਰਾਤੀਆਂ ਨਾਲ ਭਰੀ ਗੱਡੀ...
Tuesday, Jul 22, 2025 - 03:23 PM (IST)

ਖੰਨਾ (ਵਿਪਨ): ਮਾਲੇਰਕੋਟਲਾ ਰੋਡ 'ਤੇ ਪਿੰਡ ਜਰਗ ਨੇੜੇ ਬਰਾਤੀਆਂ ਨਾਲ ਭਰੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਬਰਾਤ ਦੀ ਗੱਡੀ ਤੇ ਪਰਾਲੀ ਨਾਲ ਲੱਦੀ ਟ੍ਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਬਲੈਰੋ ਗੱਡੀ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਛੇ ਬਾਰਾਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਮਾਲੇਰੋਕਟਲਾ ਦੇ ਪਿੰਡ ਭੜੀ ਮਾਨਸਾ ਤੋਂ ਇਕ ਬਰਾਤ ਚਮਕੌਰ ਸਾਹਿਬ ਨੂੰ ਗਈ ਹੋਈ ਸੀ। ਸੋਮਵਾਰ ਰਾਤ ਨੂੰ ਵਾਪਸ ਪਰਤਦੇ ਸਮੇਂ ਪਿੰਡ ਜਰਗ ਨੇੜੇ ਸਾਹਮਣਿਓਂ ਆ ਰਹੀ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਬਲੈਰੋ ਗੱਡੀ ਦੀ ਸਿੱਧੀ ਭਿੜੰਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਲੈਰੋ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਹਾਦਸੇ ਵਿਚ ਬਲੈਰੋ ਚਲਾ ਰਹੇ ਵਿੱਕੀ (ਵਾਸੀ ਭੜੀ ਮਾਨਸਾ) ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਛੇ ਹੋਰ ਬਰਾਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੰਭੀਰ ਜ਼ਖ਼ਮੀਆਂ ਨੂੰ ਮੁੱਢਲੇ ਇਲਾਜ ਮਗਰੋਂ ਚੰਡੀਗੜ੍ਹ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ, ਜਦਕਿ ਤਿੰਨ ਹੋਰ ਜ਼ਖ਼ਮੀਆਂ ਦਾ ਇਲਾਜ ਖੰਨਾ ਦੇ ਸਿਵਲ ਹਸਪਤਾਲ ਵਿਚ ਚੱਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਚੰਡੀਗੜ੍ਹ ਸੱਦ ਲਏ ਸਾਰੇ ਮੰਤਰੀ
ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਟ੍ਰੈਕਟਰ ਟਰਾਲੀ ਚਾਲਕ ਦੇ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਮੁੱਢਲੀ ਜਾਂਚ ਵਿਚ ਟ੍ਰੈਕਟਰ-ਟਰਾਲੀ ਨਾਲ ਲੱਦੀ ਪਰਾਲੀ ਤੇ ਸੜਕ 'ਤੇ ਰੌਸ਼ਨੀ ਦੀ ਕਮੀ ਹਾਦਸੇ ਦਾ ਕਾਰਨ ਮੰਨੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸਿਵਲ ਹਸਪਤਾਲ ਦੀ ਡਾਕਟਰ ਅਮਰਪ੍ਰੀਤ ਨੇ ਦੱਸਿਆ ਕਿ ਹਸਪਤਾਲ ਵਿਚ 7 ਜ਼ਖ਼ਮੀਆਂ ਨੂੰ ਲਿਆਂਦਾ ਗਿਆ ਸੀ। ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਚੁੱਕੀ ਸੀ ਤੇ ਤਿੰਨ ਦੀ ਹਾਲਤ ਗੰਭੀਰ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8