ਰੂਪਨਗਰ ਜ਼ਿਲ੍ਹੇ ਦੀਆਂ 472 ਪੰਚਾਇਤਾਂ ਦੇ ਨੁਮਾਇੰਦਿਆਂ ਦੀ ਕਿਸਮਤ ਦਾ ਅੱਜ ਹੋਵੇਗਾ ਫ਼ੈਸਲਾ

Tuesday, Oct 15, 2024 - 10:19 AM (IST)

ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਜ਼ਿਲ੍ਹੇ ਭਰ ’ਚ ਲਗਭਗ 472 ਪੰਚਾਇਤਾਂ ਦੀ ਚੋਣ ਹੋ ਰਹੀ ਹੈ, ਜਿਸ ਦੇ ਲਈ ਵੋਟਿੰਗ ਪ੍ਰਕਿਰਿਆ ਸਵੇਰ ਤੋਂ ਜਾਰੀ ਹੈ। ਇਹ ਚੋਣ ਰੂਪਨਗਰ ਜ਼ਿਲ੍ਹੇ ਦੇ ਪੰਜ ਬਲਾਕਾਂ ’ਚ ਹੋ ਰਹੀ ਹੈ, ਜਿਸ ’ਚ ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ, ਨੂਰਪੁਰਬੇਦੀ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਬਲਾਕ ਸ਼ਾਮਲ ਹਨ। ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵੋਟਰ ਅੱਜ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ।  ਸਰਕਾਰੀ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਕੁੱਲ ਪੰਚਾਇਤਾਂ ਦੀ ਗਿਣਤੀ 611 ਹੈ, ਜਿਸ ’ਚੋਂ 139 ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਹੋ ਚੁੱਕੀ ਹੈ ਜਦੋਂਕਿ 472 ਪੰਚਾਇਤਾਂ ਦੀ ਚੋਣ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ-  ਗਾਇਕ ਗੈਰੀ ਸੰਧੂ ਦੇ ਪਿੰਡ ਰੁੜਕਾ ਕਲਾਂ 'ਚ ਭਖਿਆ ਪੰਚਾਇਤੀ ਚੋਣਾਂ ਦਾ ਮਾਹੌਲ, ਲੱਗੀਆਂ ਲੰਮੀਆਂ ਲਾਈਨਾਂ

ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਵਾਹਨ ਲੈ ਕੇ ਜਾਣ ਅਤੇ ਪੋਲਿੰਗ ਬੂਥ ਲਗਾਉਣ ’ਤੇ ਪਾਬੰਦੀ
ਚੋਣਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਪੂਜਾ ਸਿਆਲ ਗਰੇਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ, ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸਕਤੀਆਂ ਦੀ ਵਰਤੋਂ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਰੂਪਨਗਰ ਅੰਦਰ ਬਣੇ ਪੋਲਿੰਗ ਸਟੇਸ਼ਨਾਂ/ ਕਾਊਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਅੰਦਰ ਵ੍ਹੀਕਲ ਲਿਜਾਣ ਅਤੇ ਪੋਲਿੰਗ ਬੂਥ/ਟੈਂਟ ਲਗਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰੀ ਵਹੀਕਲਾਂ ਤੇ ਚੋਣ ਮਕਸਦ ਲਈ ਪ੍ਰਸ਼ਾਸਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵ੍ਹੀਕਲਾਂ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਜਲੰਧਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ, ਕੀਤੇ ਗਏ ਖ਼ਾਸ ਪ੍ਰਬੰਧ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News